Farmer Protest: ਡੱਲੇਵਾਲ ਨਾਲ ਮਿਲਣ ਤੋਂ ਰੋਕੇ ਕਿਸਾਨ ਆਗੂ, ਹਸਪਤਾਲ ‘ਚ ਹੋਇਆ ਜ਼ਬਰਦਸਤ ਹੰਗਾਮਾ, ਪੁਲਿਸ ਨੇ ਕੀਤੀ ਕਾਰਵਾਈ, ਕਿਹਾ ਉੱਪਰੋਂ ਆਏ ਨੇ ਹੁਕਮ, ਜਾਣੋ ਹਲਾਤ ?
ਬੀਤੇ ਬੁੱਧਵਾਰ ਨੂੰ ਡੱਲੇਵਾਲ ਦੀ ਹਿਰਾਸਤ ਤੋਂ ਕਰੀਬ 44 ਘੰਟੇ ਬਾਅਦ ਡੱਲੇਵਾਲ ਦੀ ਪਹਿਲੀ ਤਸਵੀਰ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਸਾਹਮਣੇ ਆਈ ਹੈ। ਇਸ ਵਿੱਚ ਉਹ ਡੀਐਮਸੀ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਸੀ, ਪਰ ਉਨ੍ਹਾਂ ਦੇ ਨਾਲ ਪੁਲਿਸ ਮੁਲਾਜ਼ਮ ਵੀ ਮੌਜੂਦ ਹਨ।
Punjab News: ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਮਿਲਣ ਆਏ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ ਜਿਸ ਤੋਂ ਬਾਅਦ ਉੱਥੇ ਹੰਗਾਮਾ ਹੋ ਗਿਆ।
ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਪਰੋਂ ਹੁਕਮ ਆਏ ਸਨ। ਇਸ ’ਤੇ ਕਿਸਾਨਾਂ ਨਾਲ ਲੰਮੀ ਬਹਿਸ ਹੋਈ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸਨੇ ਦਿੱਤੇ ਹਨ ? ਉਨ੍ਹਾਂ ਨੂੰ ਮੌਕੇ 'ਤੇ ਬੁਲਾਇਆ ਜਾਵੇ। ਪੁਲਿਸ ਵਾਲੇ ਇਸ ਲਈ ਤਿਆਰ ਨਹੀਂ ਸਨ। ਇਸ ਨਾਲ ਕਿਸਾਨ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।
ਇਸ ਮਗਰੋਂ ਮਾਹੌਲ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਦੋ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਥਾਣੇ ਲੈ ਗਈ ਹੈ। ਇਸ ਦੇ ਨਾਲ ਹੀ ਕਈ ਕਿਸਾਨ ਡੀਐਮਸੀ ਵਿੱਚ ਹੀ ਹਨ। ਉਹ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ 'ਤੇ ਅੜੇ ਹੋਏ ਹਨ।
ਜਾਣਕਾਰੀ ਅਨੁਸਾਰ ਕਿਸਾਨ ਆਗੂ ਡੱਲੇਵਾਲ 26 ਨਵੰਬਰ ਨੂੰ ਆਪਣਾ ਮਰਨ ਵਰਤ ਸ਼ੁਰੂ ਕਰਨ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਸ ਨੂੰ ਪੁਲਿਸ ਹਿਰਾਸਤ ਵਿੱਚ ਹੋਏ ਕਰੀਬ 58 ਘੰਟੇ ਬੀਤ ਚੁੱਕੇ ਹਨ। ਇਸ ਦੌਰਾਨ ਕਿਸੇ ਨੂੰ ਵੀ ਡੱਲੇਵਾਲ ਨਾਲ ਮਿਲਣ ਨਹੀਂ ਦਿੱਤਾ ਗਿਆ ਅਤੇ ਨਾ ਹੀ ਕਿਸੇ ਨਾਲ ਗੱਲ ਕਰਨ ਦਿੱਤੀ ਗਈ।
ਇਸੇ ਦੌਰਾਨ ਬੀਤੇ ਬੁੱਧਵਾਰ ਨੂੰ ਡੱਲੇਵਾਲ ਦੀ ਹਿਰਾਸਤ ਤੋਂ ਕਰੀਬ 44 ਘੰਟੇ ਬਾਅਦ ਡੱਲੇਵਾਲ ਦੀ ਪਹਿਲੀ ਤਸਵੀਰ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਸਾਹਮਣੇ ਆਈ ਹੈ। ਇਸ ਵਿੱਚ ਉਹ ਡੀਐਮਸੀ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਸੀ, ਪਰ ਉਨ੍ਹਾਂ ਦੇ ਨਾਲ ਪੁਲਿਸ ਮੁਲਾਜ਼ਮ ਵੀ ਮੌਜੂਦ ਹਨ।
ਦੂਜੇ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ। ਬੁੱਧਵਾਰ ਨੂੰ ਹੋਈ ਮੀਟਿੰਗ ਦਾ ਭਾਵੇਂ ਕੋਈ ਨਤੀਜਾ ਨਾ ਨਿਕਲਿਆ ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅੱਜ ਮੀਟਿੰਗ ਕਰਕੇ ਕਿਸਾਨਾਂ ਨੂੰ ਸ਼ਾਂਤ ਕਰੇਗੀ। ਜਦੋਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਡੱਲੇਵਾਲ ਨੂੰ ਮੋਰਚੇ ਵਿੱਚ ਨਹੀਂ ਲਿਆਉਂਦੀ, ਉਦੋਂ ਤੱਕ ਉਹ ਕਿਸੇ ਵੀ ਮੁੱਦੇ 'ਤੇ ਗੱਲ ਨਹੀਂ ਕਰਨਗੇ।
ਦੱਸ ਦਈਏ ਕਿ ਫਰਵਰੀ ਮਹੀਨੇ ਤੋਂ ਕਿਸਾਨ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੁੱਦਿਆਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਸਰਹੱਦ 'ਤੇ ਸੰਘਰਸ਼ ਕਰ ਰਹੇ ਹਨ।