ਪੜਚੋਲ ਕਰੋ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

Canada Truck Driver: ਕੈਨੇਡਾ 'ਚ ਟਰੱਕ ਚਲਾਉਣ ਵਾਲੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਦੱਸ ਦਈਏ ਕਿ ਕੈਨੇਡਾ 'ਚ ਓਨਟਾਰੀਓ ਸਰਕਾਰ ਵੱਲੋਂ 1 ਜੁਲਾਈ ਤੋਂ ਟਰੱਕ ਲਾਇਸੈਂਸ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ ਕੀਤੀ ਜਾ ਰਹੀ ਹੈ।

Canada Truck Driver: ਕੈਨੇਡਾ 'ਚ ਟਰੱਕ ਚਲਾਉਣ ਵਾਲੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਦੱਸ ਦਈਏ ਕਿ ਕੈਨੇਡਾ 'ਚ ਓਨਟਾਰੀਓ ਸਰਕਾਰ ਵੱਲੋਂ 1 ਜੁਲਾਈ ਤੋਂ ਟਰੱਕ ਲਾਇਸੈਂਸ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ ਕੀਤੀ ਜਾ ਰਹੀ ਹੈ। ਨਵੇਂ ਨਿਯਮਾਂ ਤਹਿਤ ਹੁਣ ਕਲਾਸ 'ਏ' ਟਰੱਕ ਲਾਇਸੈਂਸ ਦਾ ਰੋਡ ਟੈਸਟ ਦੇਣ ਲਈ ਡਰਾਈਵਰ ਕੋਲ ਘੱਟੋ-ਘੱਟ 6 ਮਹੀਨੇ ਪੁਰਾਣਾ ਓਨਟਾਰੀਓ ਕਲਾਸ 'ਜੀ' ਲਾਇਸੈਂਸ ਹੋਣਾ ਚਾਹੀਦਾ ਹੈ।

ਟਰਾਂਸਪੋਰਟ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਸੜਕਾਂ 'ਤੇ ਸਿਰਫ਼ ਯੋਗ ਅਤੇ ਤਜਰਬੇਕਾਰ ਡਰਾਈਵਰ ਹੀ ਹੋਣੇ ਚਾਹੀਦੇ ਹਨ। ਹੁਣ ਕਲਾਸ ਏ ਲਾਇਸੈਂਸ ਲਈ ਜੀ-1, ਜੀ-2, ਐਮ, ਐਮ-1 ਅਤੇ ਐਮ-2 ਵਰਗੇ ਲਾਇਸੈਂਸ ਪ੍ਰਵਾਨ ਨਹੀਂ ਕੀਤੇ ਜਾਣਗੇ।

ਇਸ ਤੋਂ ਇਲਾਵਾ ਕੈਨੇਡਾ ਦੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਡਰਾਈਵਰਾਂ ਕੋਲ ਲਾਇਸੈਂਸ ਅਪਲਾਈ ਕਰਨ ਲਈ ਘੱਟੋ-ਘੱਟ 24 ਮਹੀਨਿਆਂ ਦਾ ਬਰਾਬਰ ਯੋਗਤਾ ਵਾਲਾ ਤਜਰਬਾ ਹੋਣਾ ਜ਼ਰੂਰੀ ਹੈ। ਨਵੇਂ ਨਿਯਮਾਂ ਅਨੁਸਾਰ ਜਿਨ੍ਹਾਂ ਮੁਲਕਾਂ ਨਾਲ ਕੈਨੇਡਾ ਦਾ ਲਾਇਸੈਂਸ ਐਕਸਚੇਂਜ ਐਗਰੀਮੈਂਟ ਨਹੀਂ ਹੈ, ਉੱਥੋਂ ਦੇ ਡਰਾਈਵਰਾਂ ਲਈ ਮੁਸ਼ਕਲਾਂ ਵਧ ਸਕਦੀਆਂ ਹਨ। ਅਜਿਹੇ ਡਰਾਈਵਰਾਂ ਦਾ ਵੱਧ ਤੋਂ ਵੱਧ 12 ਮਹੀਨਿਆਂ ਦਾ ਵਿਦੇਸ਼ੀ ਤਜਰਬਾ ਹੀ ਮੰਨਿਆ ਜਾਵੇਗਾ।

ਉਨ੍ਹਾਂ ਨੂੰ ਪਹਿਲਾਂ ਜੀ-2 ਅਤੇ ਜੀ ਰੋਡ ਟੈਸਟ ਪਾਸ ਕਰਨੇ ਪੈਣਗੇ ਅਤੇ ਜੀ-2 ਟੈਸਟ ਤੋਂ ਬਾਅਦ ਕਲਾਸ ਜੀ ਰੋਡ ਟੈਸਟ ਲਈ 12 ਮਹੀਨਿਆਂ ਦਾ ਲਾਜ਼ਮੀ ਉਡੀਕ ਸਮਾਂ ਕੱਟਣਾ ਪਵੇਗਾ। ਦੂਜੇ ਪਾਸੇ ਟਰਾਂਸਪੋਰਟ ਇੰਡਸਟਰੀ ਦੇ ਮਾਹਿਰਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

'ਪ੍ਰਾਈਵੇਟ ਮੋਟਰ ਟਰੱਕ ਕੌਂਸਲ ਆਫ ਕੈਨੇਡਾ' ਦੇ ਪ੍ਰਧਾਨ ਅਨੁਸਾਰ ਵਧੇਰੇ ਤਜਰਬੇ ਨਾਲ ਡਰਾਈਵਰਾਂ ਵਿੱਚ ਸਵੈ-ਵਿਸ਼ਵਾਸ ਵਧੇਗਾ। ਉੱਥੇ ਹੀ 'ਓਨਟਾਰੀਓ ਕਮਰਸ਼ੀਅਲ ਟਰੱਕ ਟ੍ਰੇਨਿੰਗ ਐਸੋਸੀਏਸ਼ਨ' ਦੇ ਮੈਂਬਰ ਨੇ ਮੰਗ ਕੀਤੀ ਹੈ ਕਿ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਸਿਰਫ਼ ਪਰਮਾਨੈਂਟ ਰੈਜ਼ੀਡੈਂਟ (PR) ਜਾਂ ਨਾਗਰਿਕਾਂ ਨੂੰ ਹੀ ਦਿੱਤੇ ਜਾਣੇ ਚਾਹੀਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget