ਪੜਚੋਲ ਕਰੋ

ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ! ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ

Punjab News: ਇਕ ਪਾਸੇ ਜਿੱਥੇ ਅਮਰੀਕਾ ਨੇ ਪ੍ਰਵਾਸੀਆਂ ਲਈ ਇਮੀਗ੍ਰੇਸ਼ਨ ਨੀਤੀਆਂ 'ਤੇ ਲਗਾਤਾਰ ਸਖ਼ਤੀ ਕੀਤੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਕੈਨੇਡਾ ਤੋਂ ਇਕ ਅਜਿਹੀ ਖ਼ਬਰ ਆਈ ਹੈ, ਜਿਸ ਨਾਲ ਪੰਜਾਬੀਆਂ ਸਣੇ ਲੱਖਾਂ ਲੋਕਾਂ ਨੂੰ ਵੱਡਾ ਝਟਕਾ ਲੱਗਿਆ ਹੈ।

ਇੱਕ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਕੈਨੇਡੀਅਨ ਫੈਡਰਲ ਸਰਕਾਰ ਨੇ ਇਥੋਂ ਦੇ ਪੱਕੇ ਵਸਨੀਕਾਂ (PR) ਲਈ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੱਕੇ ਤੌਰ 'ਤੇ ਕੈਨੇਡਾ ਬੁਲਾਉਣ ਦਾ ਰਾਹ ਫਿਲਹਾਲ ਬੰਦ ਕਰ ਦਿੱਤਾ ਹੈ। ਇਸ ਫੈਸਲੇ ਅਨੁਸਾਰ ਕੈਨੇਡਾ ਸਰਕਾਰ ਨੇ 'ਪੇਰੈਂਟਸ ਐਂਡ ਗ੍ਰੈਂਡਪੇਰੈਂਟਸ ਪ੍ਰੋਗਰਾਮ' ਦੇ ਤਹਿਤ ਨਵੀਆਂ ਅਰਜ਼ੀਆਂ ਲੈਣ 'ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਹੈ। 

ਜਦੋਂ ਤੱਕ ਸਰਕਾਰ ਆਪਣੇ ਇਸ ਫੈਸਲੇ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕੈਨੇਡਾ ਵਿੱਚ ਰਹਿ ਰਹੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੁਣ ਸਪਾਂਸਰ ਨਹੀਂ ਕਰ ਸਕਣਗੇ। 15 ਜੁਲਾਈ 2026 ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਵਿੱਚ ਇਸ ਵੱਡੀ ਅਤੇ ਅਚਾਨਕ ਕੀਤੀ ਗਈ ਤਬਦੀਲੀ ਦਾ ਐਲਾਨ ਕੀਤਾ ਗਿਆ ਹੈ। 

​ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ ਨੋਟਿਸ ਤੱਕ ਨਵੇਂ ਸਪਾਂਸਰਸ਼ਿਪ ਫਾਰਮ ਸਵੀਕਾਰ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਸੰਭਾਵਿਤ ਸਪਾਂਸਰਾਂ ਨੂੰ ਅਰਜ਼ੀ ਦੇਣ ਲਈ ਕੋਈ ਸੱਦਾ ਪੱਤਰ ਭੇਜਿਆ ਜਾਵੇਗਾ। ਹਾਲਾਂਕਿ, ਵਿਭਾਗ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਜੋ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾਂ 'ਤੇ ਕਾਰਵਾਈ ਨਿਰੰਤਰ ਜਾਰੀ ਰਹੇਗੀ। ਸਰਕਾਰ ਦਾ ਮੁੱਖ ਟੀਚਾ ਸਾਲ 2026 ਦੌਰਾਨ ਪਹਿਲਾਂ ਤੋਂ ਪ੍ਰਾਪਤ ਹੋ ਚੁੱਕੀਆਂ ਐਪਲੀਕੇਸ਼ਨਾਂ 'ਚੋਂ 15,000 ਲੋਕਾਂ ਨੂੰ PR ਦੇਣਾ ਹੈ, ਤਾਂ ਜੋ ਪੁਰਾਣੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਇਮੀਗ੍ਰੇਸ਼ਨ ਵਿਭਾਗ ਦੀ ਵੈੱਬਸਾਈਟ ਦੇ ਅੰਕੜਿਆਂ ਅਨੁਸਾਰ, ਇਸ ਸਮੇਂ ਪੇਰੈਂਟਸ ਐਂਡ ਗ੍ਰੈਂਡਪੇਰੈਂਟਸ (PGP) ਸ਼੍ਰੇਣੀ ਦੇ ਤਹਿਤ ਲਗਭਗ 50,900 ਐਪਲੀਕੇਸ਼ਨਾਂ ਅੰਡਰ ਪ੍ਰੋਸੈੱਸ ਹਨ। ਜਿਨ੍ਹਾਂ ਬਿਨੈਕਾਰਾਂ ਨੇ ਜੁਲਾਈ 2025 'ਚ ਆਪਣੀਆਂ ਐਪਲੀਕੇਸ਼ਨਾਂ ਜਮ੍ਹਾਂ ਕਰਵਾਈਆਂ ਸਨ, ਉਨ੍ਹਾਂ ਲਈ ਪ੍ਰੋਸੈਸਿੰਗ ਦਾ ਬਾਕੀ ਬਚਿਆ ਸਮਾਂ ਵੱਖ-ਵੱਖ ਹੋਵੇਗਾ। ਕਿਊਬੈਕ ਸੂਬੇ ਤੋਂ ਬਾਹਰ ਰਹਿਣ ਵਾਲੇ ਪਰਿਵਾਰਾਂ ਲਈ ਇਹ ਵੇਟਿੰਗ ਪੀਰੀਅਡ ਲਗਭਗ 18 ਮਹੀਨੇ ਹੈ, ਜਦੋਂ ਕਿ ਕਿਊਬੈਕ ਸੂਬੇ ਵਿੱਚ ਵਸਣ ਦੀ ਇੱਛਾ ਰੱਖਣ ਵਾਲੇ ਬਿਨੈਕਾਰਾਂ ਲਈ ਉਡੀਕ ਦਾ ਇਹ ਸਮਾਂ 54 ਮਹੀਨੇ ਯਾਨੀ ਸਾਢੇ ਚਾਰ ਸਾਲ ਤੱਕ ਜਾ ਸਕਦਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਹਜ਼ਾਰਾਂ ਪ੍ਰਵਾਸੀ ਪਰਿਵਾਰਾਂ ਨੂੰ ਵੱਡਾ ਝਟਕਾ ਲੱਗਾ ਹੈ ਜੋ ਲੰਮੇ ਸਮੇਂ ਤੋਂ ਆਪਣੇ ਬਜ਼ੁਰਗ ਮਾਪਿਆਂ ਨੂੰ ਆਪਣੇ ਕੋਲ ਪੱਕੇ ਤੌਰ 'ਤੇ ਬੁਲਾਉਣ ਦੀ ਉਮੀਦ ਲਗਾਈ ਬੈਠੇ ਸਨ।

Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Embed widget