ਫਾਜ਼ਿਲਕਾ: ਕੋਰੋਨਾਵਾਇਰਸ ਕਾਰਨ ਵਿਸ਼ਵ ਭਰ ਵਿੱਚ, ਜਿੱਥੇ ਹਜ਼ਾਰਾਂ ਲੋਕ ਇਸ ਮਹਾਮਾਰੀ ਦਾ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਮੌਤਾਂ ਦੀ ਗਿਣਤੀ ਦਿਨੋ-ਦਿਨ ਵੱਧ ਜਾ ਰਹੀ ਹੈ। ਐਸੇ ਗੰਭੀਰ ਹਲਾਤਾਂ ਵਿੱਚ ਵੀ ਕੁਝ ਲੋਕ ਗਲਤ ਖਬਰਾਂ ਤੇ ਝੂਠੀਆਂ ਅਫਵਾਹਾਂ ਫੈਲਾਉਣ ਤੋਂ ਬਾਜ ਨਹੀਂ ਆ ਰਹੇ। ਬਹੁਤ ਸਾਰੇ ਲੋਕ ਕੋਰੋਨਾਵਾਇਰਸ ਦੀ ਦਵਾਈ ਬਾਰੇ ਵੀ ਝੂਠੀ ਅਫਵਾਹ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਵੇਖੇ ਗਏ ਹਨ।


ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਕਸਬੇ ਵਿੱਚ ਪਾਇਆ ਗਿਆ ਜਿੱਥੇ ਇੱਕ ਜੋੜੇ ਨੇ ਆਪਣੇ ਫੇਸਬੁੱਕ ਪੇਜ ਉੱਤੇ ਕੋਰੋਨਾਵਾਇਰਸ ਦੀ ਦਵਾਈ ਬਣਾਉਣ ਦਾ ਦਾਅਵਾ ਕੀਤਾ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਅਬੋਹਰ ਥਾਣਾ ਸਿਟੀ ਦੀ ਪੁਲਿਸ ਨੇ ਇਸ ਜੋੜੇ ‘ਤੇ ਝੂਠੀਆਂ ਅਫਵਾਹਾਂ ਫੈਲਾਉਣ ਦਾ ਕੇਸ ਦਰਜ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸਐਚਓ ਬਲਦੇਵ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ "ਸਾਨੂੰ ਜਾਣਕਾਰੀ ਮਿਲੀ ਸੀ ਕਿ ਅਬੋਹਰ ਦਾ ਜੋੜਾ ਕੰਚਨ ਕੁਕਰੇਜਾ ਅਤੇ ਪ੍ਰਦੀਪ ਕੁਕਰੇਜਾ ਨਾਮ ਦੇ ਆਪਣੇ ਫੇਸਬੁੱਕ ਪੇਜ 'ਤੇ ਕਰੋਨਾਵਾਇਰਸ ਦੀ ਦਵਾਈ ਬਣਾਉਣ ਦਾ ਦਾਅਵਾ ਕਰ ਰਿਹਾ ਹੈ, ਜਿਸ' ਤੇ ਅਸੀਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।