ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦੀ ਮਜ਼ਬੂਤੀ ਤੇ ਵਿਸਤਾਰ ਕਰਦਿਆਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੁਪਿੰਦਰ ਕੌਰ ਰੂਬੀ ਨੂੰ ਪਾਰਟੀ ਦੇ ਮਹਿਲਾ ਵਿੰਗ ਦੇ ਮਾਲਵਾ ਜ਼ੋਨ-1 ਦੀ ਆਬਜ਼ਰਵਰ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।   'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਸੂਬਾ ਉਪ ਪ੍ਰਧਾਨ ਤੇ ਮਹਿਲਾ ਵਿੰਗ ਦੇ ਮਾਲਵਾ ਜ਼ੋਨ-1 ਦੀ ਆਬਜ਼ਰਵਰ ਨਿਯੁਕਤ ਕਰਨ ਦਾ ਰਸਮੀ ਐਲਾਨ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਰੁਪਿੰਦਰ ਕੌਰ ਰੂਬੀ ਦੀ ਨਿਯੁਕਤੀ ਨਾਲ ਪਾਰਟੀ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ।