ਰੁਪਿੰਦਰ ਕੌਰ ਰੂਬੀ ਨੇ ਝਾੜੂ ਛੱਡ ਮਿਲਾਇਆ ਕਾਂਗਰਸ ਨਾਲ ਹੱਥ
ਆਮ ਆਦਮੀ ਪਾਰਟੀ ਛੱਡ ਕਾਂਗਰਸ 'ਚ ਸ਼ਾਮਲ ਹੋਈ ਰੁਪਿੰਦਰ ਕੌਰ ਰੁਬੀ।
ਚੰਡੀਗੜ੍ਹ: ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ (Rupinder Kaur Ruby) ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸ 'ਚ ਸ਼ਾਮਲ ਹੋ ਗਈ ਹੈ।
ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ 'ਤੇ ਦੇਰ ਰਾਤ ਆਪਣਾ ਅਸਤੀਫਾ ਪਾ ਕੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਸੀ।
ਸੂਤਰਾਂ ਮੁਤਾਬਕ ਅਸਤੀਫ਼ਾ ਦੇਣ ਤੋਂ ਪਹਿਲਾਂ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਲਈ ਚਰਚਾ ਪਹਿਲਾਂ ਹੀ ਛਿੜ ਗਈ ਸੀ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।ਅੱਜ ਇਸ ਬਾਰੇ ਸਪਸ਼ੱਟ ਵੀ ਹੋ ਗਿਆ ਹੈ।ਚੰਡੀਗੜ੍ਹ 'ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰੁਪਿੰਦਰ ਰੂਬੀ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ।ਨਵਜੋਤ ਸਿੱਧੂ, ਚਰਨਜੀਤ ਚੰਨੀ, ਮਨਪ੍ਰੀਤ ਬਾਦਲ, ਰਾਜਾ ਵੜਿੰਗ ਸਣੇ ਕਈ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।