Rupnagar: ਪੰਜਾਬ ਕਿਸਾਨ ਜਥੇਬੰਦੀ ਵੱਲੋਂ ਡੀਐਸਪੀ ਤਰਲੋਚਨ ਸਿੰਘ ਨੂੰ ਸੌਂਪਿਆ ਮੰਗ ਪੱਤਰ, ਅਸਿਸਟੈਂਟ ਪ੍ਰੋਫੈਸਰ ਦੇ ਸੁਸਾਈਡ ਨੋਟ ਦੇ ਮੁਤਾਬਕ ਪੁਲਿਸ ਮੰਤਰੀ ਬੈਂਸ 'ਤੇ ਕਰੇ ਕਾਰਵਾਈ
Assistant Professor Suicide Case: ਇਹ ਮੰਗ ਪੱਤਰ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਦਿੱਤਾ ਗਿਆ। ਜਿਸ ਵਿੱਚ ਜਥੇਬੰਦੀ ਵੱਲੋਂ ਇਹ ਮੰਗ ਕੀਤੀ ਗਈ ਕਿ ਸੁਸਾਈਡ ਨੋਟ ਦੇ ਮੁਤਾਬਕ ਪੁਲਿਸ ਮੰਤਰੀ ਹਰਜੋਤ ਸਿੰਘ ਬੈਂਸ..
Rupnagar: ਅੱਜ ਰੂਪਨਗਰ ਵਿੱਚ ਸ਼ੇਰੇ ਪੰਜਾਬ ਕਿਸਾਨ ਜਥੇਬੰਦੀ ਵੱਲੋਂ ਜਥੇਬੰਦੀ ਦੇ ਸੂਬਾ ਉਪ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ,ਅਤੇ ਉਹਨਾਂ ਦੇ ਸਾਥੀਆਂ ਵੱਲੋਂ,ਐਸਐਸਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਦੇ ਨਾਮ ਮੰਗ ਪੱਤਰ ਡੀਐਸਪੀ ਤਰਲੋਚਨ ਸਿੰਘ ਨੂੰ ਸੌਂਪਿਆ ਗਿਆ ਹੈ।
ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਦਿੱਤਾ ਮੰਗ ਪੱਤਰ
ਇਹ ਮੰਗ ਪੱਤਰ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਦਿੱਤਾ ਗਿਆ। ਜਿਸ ਵਿੱਚ ਜਥੇਬੰਦੀ ਵੱਲੋਂ ਇਹ ਮੰਗ ਕੀਤੀ ਗਈ ਕਿ ਸੁਸਾਈਡ ਨੋਟ ਦੇ ਮੁਤਾਬਕ ਪੁਲਿਸ ਮੰਤਰੀ ਹਰਜੋਤ ਸਿੰਘ ਬੈਂਸ 'ਤੇ ਕਾਰਵਾਈ ਕਰੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਜੇਕਰ ਇਸ ਕੇਸ ਵਿੱਚ ਕੋਈ ਹੋਰ ਵੀ ਤੱਥ ਹਨ ਤਾਂ ਪੁਲਿਸ ਜਾਂਚ ਕਰਕੇ ਉਹਨਾਂ ਦੋਸ਼ੀਆਂ ਖਿਲਾਫ ਵੀ ਕਾਰਵਾਈ ਕਰੇ ਅਤੇ ਜੇਕਰ ਸਹੁਰਾ ਪਰਿਵਾਰ ਵੱਲੋਂ ਕੁੱਝ ਅਜਿਹਾ ਕੀਤਾ ਗਿਆ ਹੈ ਤਾਂ ਅਸੀਂ ਉਹਨਾਂ ਦੇ ਖਿਲਾਫ ਵੀ ਸੰਘਰਸ਼ ਕਰਾਂਗੇ ਅਤੇ ਮ੍ਰਿਤਕਾ ਬਲਵਿੰਦਰ ਕੌਰ ਨੂੰ ਇਨਸਾਫ ਦਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਖੁਦਕੁਸ਼ੀ ਕਿਸੇ ਸਮੱਸਿਆ ਦਾ ਹੱਲ ਨਹੀਂ ਜਿੰਨੇ ਵੀ ਜਥੇਬੰਦੀਆਂ ਜਾਂ ਜਾਂ ਆਗੂ ਸੰਘਰਸ਼ ਕਰ ਰਹੇ ਹਨ ਉਨਾਂ ਨੂੰ ਸ਼ੇਰੇ ਪੰਜਾਬ ਜਥੇਬੰਦੀ ਦੇ ਆਗੂਆਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਨਾ ਕਿ ਖੁਦਕੁਸ਼ੀ ਦੇ ਰਾਹ 'ਤੇ ਜਾਇਆ ਜਾਵੇ।
ਇਸ ਮੌਕੇ ਮੰਗ ਪੱਤਰ ਲੈਣ ਪਹੁੰਚੇ ਡੀਐਸਪੀ ਤਰਲੋਚਨ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਬਲਵਿੰਦਰ ਕੌਰ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਜਥੇਬੰਦੀ ਵੱਲੋਂ ਮੰਗ ਪੱਤਰ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਤਫਤੀਸ਼ ਡੂੰਘਾਈ ਨਾਲ ਕਰ ਰਹੀ ਹੈ ਅਤੇ ਜੋ ਵੀ ਮਾਮਲੇ ਵਿੱਚ ਤੱਥ ਸਾਹਮਣੇ ਆਣਗੇ, ਉਹਨਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਧਾਰਾ 306 ਦਾ ਪਰਚਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਵਿੱਚ ਲੜਕੀ ਦੇ ਸਹੁਰਾ ਭਾਗ ਸਿੰਘ ਅਤੇ ਉਸਦੇ ਪਤੀ ਸੁਪ੍ਰੀਤ ਸਿੰਘ ਨੂੰ ਕੁੜੀ ਦੇ ਭਰਾ ਹਰਦੇਵ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਡੀਐਸਪੀ ਨੇ ਕਿਹਾ ਕਿ ਮ੍ਰਿਤਕ ਦੇ ਪਤੀ ਵੱਲੋਂ ਫੋਨ ਵਿੱਚੋਂ ਕੁਝ ਮੈਸੇਜ ਡਿਲੀਟ ਕੀਤੇ ਗਏ ਹਨ,ਅਤੇ ਖੁਦਕੁਸ਼ੀ ਕਰਨ ਵਾਲੇ ਮ੍ਰਿਤਕਾ ਅਤੇ ਉਸਦੇ ਪਤੀ ਦਾ ਫੋਨ ਜਾਂਚ ਲਈ ਸਾਈਬਰ ਸੈਲ ਕੋਲ ਭੇਜੇ ਗਏ ਹਨ ਅਤੇ ਜੋ ਵੀ ਅਗਲੇ ਫੈਕਟ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
Reporter :- Raj Kumar (Rupnagar )