Rupnagar News: ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, ਅੱਧੀ ਦਰਜਨ ਦੇ ਕਰੀਬ ਮਜ਼ਦੂਰ ਮਲਬੇ ਹੇਠ ਦੱਬੇ, ਬਚਾਅ ਕਾਰਜ ਸ਼ੁਰੂ
Rupnagar News: ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਅੱਧੀ ਦਰਜਨ ਦੇ ਕਰੀਬ ਮਜ਼ਦੂਰ ਮਲਬੇ ਹੇਠ ਦੱਬੇ ਗਏ। ਜਿਸ ਤੋਂ ਬਾਅਦ ਰਾਹਤ ਟੀਮਾਂ ਵੱਲੋਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੇਜ਼ੀ ਨਾਲ ਰਾਹਤ ਕਾਰਜ ਕੀਤੇ ਜਾ ਰਹੇ ਹਨ।
Rupnagar News: ਰੂਪਨਗਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਜੀ ਹਾਂ ਇਹ ਘਟਨਾ ਰੂਪਨਗਰ ਦੀ ਪ੍ਰੀਤ ਕਲੋਨੀ ਦੀ ਹੈ ਜਿੱਥੇ ਜੈੱਕਾਂ ਦੀ ਮਦਦ ਨਾਲ ਪੁਰਾਣੇ ਮਕਾਨ ਦਾ ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਅੱਧੀ ਦਰਜਨ ਦੇ ਕਰੀਬ ਮਜ਼ਦੂਰ ਮਲਬੇ ਹੇਠ ਦੱਬ ਗਏ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹਾਹਾਕਾਰ ਮੱਚ ਗਈ।
ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੀ ਟੀਮ ਵੱਲੋਂ ਬਚਾਅ ਕਾਰਜ ਕੀਤਾ ਸ਼ੁਰੂ
ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਗੁਆਂਢੀ ਸੂਬੇ ਹਰਿਆਣਾ ਦੇ ਠੇਕੇਦਾਰ ਵੱਲੋਂ ਮਜ਼ਦੂਰਾਂ ਦੀ ਮਦਦ ਨਾਲ ਪੁਰਾਣੇ ਮਕਾਨ ਦੇ ਲੈਂਟਰ ਨੂੰ ਉੱਚਾ ਚੁੱਕਣ ਦਾ ਯਤਨ ਕੀਤਾ ਜਾ ਰਿਹਾ ਸੀ ਅਤੇ ਮਕਾਨ ਨੂੰ ਉੱਚਾ ਚੁੱਕੇ ਜਾਣ ਦਾ ਕੰਮ ਆਖਰੀ ਪੜਾਅ ਤੇ ਸੀ। ਪਰ ਅਚਾਨਕ ਮਕਾਨ ਦੀ ਛੱਤ ਡਿੱਗ ਗਈ ਤੇ ਲਗਪਗ ਅੱਧੀ ਦਰਜਨ ਮਜ਼ਦੂਰ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ।
ਰਾਹਤ ਟੀਮਾਂ ਵੱਲੋਂ ਬਚਾਅ ਦਾ ਕੰਮ ਜਾਰੀ
ਮਕਾਨ ਦੇ ਮਲਬੇ ਹੇਠ ਫਸੇ ਮਜ਼ਦੂਰਾਂ ਵਿੱਚ ਰਮੇਸ਼, ਕਾਕਾ, ਅਭਿਸ਼ੇਕ, ਸਾਹਿਲ ਅਤੇ ਇੱਕ ਹੋਰ ਮਜ਼ਦੂਰ ਤੋਂ ਇਲਾਵਾ 40 ਸਾਲਾ ਫੋਰਮੈਨ ਵੀ ਸ਼ਾਮਲ ਹਨ। ਫੋਰਮੈਨ ਤੋਂ ਇਲਾਵਾ ਬਾਕੀ ਸਾਰੇ ਮਜ਼ਦੂਰਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਰਾਹਤ ਟੀਮਾਂ ਵੱਲੋਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੇਜ਼ੀ ਨਾਲ ਰਾਹਤ ਕਾਰਜ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।