ਪੜਚੋਲ ਕਰੋ
Advertisement
Punjab News : ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ
Punjab News : ਪੰਜਾਬ ਭਰ 'ਚੋਂ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੇ ਨਾਲ ਪੰਜਾਬ ਭਰ ਦੀਆਂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਦਰਜਾ 4 ਕਰਮਚਾਰੀ ਵੀ ਸ਼ਾਮਿਲ ਹਨ
Punjab News : ਪੰਜਾਬ ਭਰ 'ਚੋਂ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ ਹੈ। ਉਨ੍ਹਾਂ ਦੇ ਨਾਲ ਪੰਜਾਬ ਭਰ ਦੀਆਂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਦਰਜਾ 4 ਕਰਮਚਾਰੀ ਵੀ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਰੈਗੂਲਰ ਕੀਤਾ ਜਾਵੇ, ਜਿੰਨਾ ਚਿਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਓਨੀ ਦੇਰ ਉਨ੍ਹਾਂ ਨੂੰ ਸੈਲਰੀ ਵਧਾ ਕੇ 30,000 ਰੁਪਏ ਦੇ ਕਰੀਬ ਦਿੱਤੀ ਜਾਵੇ। ਫਿਲਹਾਲ ਸਿਰਫ 11000 ਰੁਪਏ 'ਚ ਨੌਕਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਜਨਵਰੀ ਤੋਂ ਮੁਹੱਲਾ ਕਲੀਨਿਕ 'ਚ ਕੰਮ ਨਹੀਂ ਕਰਾਂਗੇ।
ਇਸ ਦੇ ਨਾਲ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਿਆ ਤਾਂ ਮੀਟਿੰਗ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ। ਜਿਸ ਤੋਂ ਬਾਅਦ ਹੀ ਰੂਰਲ ਹੈਲਥ ਫਾਰਮੇਸੀ ਅਧਿਕਾਰੀ ਅਤੇ ਦਰਜਾ ਚਾਰ ਕਰਮਚਾਰੀ ਮੁਹੱਲਾ ਕਲੀਨਿਕ ਜਾਣਗੇ। ਅੰਮ੍ਰਿਤਸਰ 'ਚ ਨਵੇ ਖੁੱਲ੍ਹਣ ਜਾ ਰਹੇ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨ ਵਾਲੇ ਸਿਹਤ ਫਾਰਮੇਸੀ ਅਫਸਰਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਪੇਂਡੂ ਡਿਸਪੈਂਸਰੀਆਂ ਦੇ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਸੀ। ਫਾਰਮਾਸਿਸਟ ਕਮਲਜੀਤ ਚੌਹਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਵਿੱਚ ਕੰਮ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ ਪਰ ਕਿਸੇ ਸਰਕਾਰ ਨੇ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਤੁਹਾਨੂੰ ਪੱਕਿਆ ਕਰਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਸਰਕਾਰ ਨੇ ਆਪਣਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਆ ਰਹੇ ਭਗਵੰਤ ਮਾਨ ਦਾ ਜਬਰਦਸਤ ਵਿਰੋਧ ਕਰਾਂਗੇ ,ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਕਰਾਂਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਕਾਰੋਬਾਰ
ਪੰਜਾਬ
ਪੰਜਾਬ
Advertisement