ਫਿਰੋਜ਼ਪੁਰ: ਯੂਕਰੇਨ ਅਤੇ ਰੂਸ ਵਿਚਾਲੇ ਜੰਗ ਲਗਾਤਾਰ ਜਾਰੀ ਹੈ।ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਇਸ ਜੰਗ ਕਾਰਨ ਕਈ ਭਾਰਤੀ ਵਿਦਿਆਰਥੀ ਯੂਕਰੇਨ ਵਿਚ ਫੱਸੇ ਹੋਏ ਹਨ।ਜ਼ਿਲ੍ਹਾ ਫਿਰੋਜ਼ਪੁਰ ਦੀ ਸਾਕਸ਼ੀ ਅਤੇ ਰੁਚਿਕਾ ਸ਼ਰਮਾ ਵੀ ਯੂਕਰੇਨ 'ਚ ਫਸੇ ਹੋਏ ਹਨ।ਵਿਦਿਆਰਥੀਆਂ ਦੇ ਪਰਿਵਾਰ ਇਸ ਗੱਲ ਨੂੰ ਲੈ ਕੇ ਕਾਫੀ ਜ਼ਿਆਦਾ ਚਿੰਤਤ ਹਨ। ਹੁਣ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ।


ਫਿਰੋਜ਼ਪੁਰ ਸ਼ਹਿਰ ਦੇ ਕੁੰਦਨ ਨਗਰ ਵਿੱਚ ਰਿਹ ਰਹੀ ਪਰਿਵਾਰ ਸਾਕਸ਼ੀ ਸਾਲ 2018 ਵਿੱਚ ਯੂਕਰੇਨ ਗਈ ਸੀ। ਉਹ ਐਮ ਬੀ ਬੀ ਐਸ ਦੀ ਪੜ੍ਹਾਈ ਕਰ ਰਹੀ ਹੈ ਅਤੇ ਉਥੇ ਹੁਣ ਹਾਲਾਤ ਖਰਾਬ ਹੋ ਚੁਕੇ ਹਨ। ਪਰਿਵਾਰਕ ਮੈਂਬਰਾਂ ਮਤੁਾਬਿਕ ਉਨ੍ਹਾਂ ਨੇ ਫਲਾਈਟ ਬੁੱਕ ਕੀਤੀ ਸੀ ਪਰ ਉਥੇ ਹਵਾਈ ਅੱਡਾ ਹੀ ਬੰਦ ਕਰ ਦਿੱਤਾ ਗਿਆ।ਸਾਕਸ਼ੀ ਇਸ ਵਕਤ ਖ਼ਾਰਕੀ ਵਿੱਚ ਹੈ ਅਤੇ ਉਸਦੀ ਪਰਿਵਾਰ ਨਾਲ ਗੱਲ ਹੋ ਰਹੀ ਹੈ। ਪਰਿਵਾਰ ਨੇ ਕਿਹਾ ਕਿ ਸਰਾਕਰ ਤੋਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦ ਬੱਚਿਆ ਨੂੰ ਵਾਪਿਸ ਲਿਆਂਦਾ ਜਾਵੇ।


ਇਸ ਤੋ ਇਲਾਵਾ ਫਿਰੋਜ਼ਪੁਰ ਛਾਉਣੀ ਦੇ ਇਕ ਪਰਿਵਾਰ ਨੇ ਆਪਣੀ ਲੜਕੀ ਰੁਚਿਕਾ ਸ਼ਰਮਾ ਦੇ ਯੂਕਰੇਨ ਖੀਵੀ ਵਿਚ ਫਸੇ ਹੋਣ ਦਾ ਜ਼ਿਕਰ ਕੀਤਾ ਹੈ। ਪਰਿਵਾਰ ਨੇ ਭਾਰਤ ਸਰਕਾਰ ਤੋਂ ਮੱਦਦ ਦੀ ਗੁਹਾਰ ਲਗਾਈ ਹੈ। ਪਰਿਵਾਰ ਨੇ ਕਿਹਾ ਕਿ ਭਾਵੇਂ ਹਾਲੇ ਤੱਕ ਬੱਚੇ ਸੇਫ ਹਨ, ਪਰ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਦਾ ਭਾਰਤ ਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਪਹਿਲਾਂ ਤੱਕ ਉਥੋਂ ਦੇ ਕਾਲਜ ਪ੍ਰਬੰਧਕ ਬੱਚਿਆਂ ਨੂੰ ਹਾਲਾਤ ਸਥਿਰ ਹੋਣ ਦਾ ਦਾਅਵਾ ਕਰ ਰਹੇ ਸੀ, ਪਰ ਜਦੋਂ ਜੰਗ ਸ਼ੁਰੂ ਹੋਈ, ਤਿਉਂ ਹੀ ਬੱਚਿਆਂ ਦੀ ਸਾਰ ਲੈਣ ਵਾਲਾ ਕੋਈ ਦਿਖਾਈ ਨਹੀਂ ਦਿੱਤਾ।


ਉਧਰ ਭਾਰਤੀਆਂ ਨੂੰ ਘਰ ਲਿਆਉਣ ਲਈ ਬੁਖਾਰੇਸਟ ਭੇਜਿਆ ਗਿਆ ਏਅਰ ਇੰਡੀਆ ਦਾ ਜਹਾਜ਼ ਉੱਥੋਂ ਭਾਰਤ ਲਈ ਰਵਾਨਾ ਹੋ ਗਿਆ ਹੈ। ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਕਿਹਾ ਹੈ ਕਿ ਯੂਕਰੇਨ ਤੋਂ ਕੱਢੇ ਗਏ 219 ਭਾਰਤੀਆਂ ਨਾਲ ਪਹਿਲੀ ਉਡਾਣ ਰੋਮਾਨੀਆ ਤੋਂ ਮੁੰਬਈ ਲਈ ਰਵਾਨਾ ਹੋ ਗਈ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਸਾਡੀਆਂ ਟੀਮਾਂ 24 ਘੰਟੇ ਜ਼ਮੀਨ 'ਤੇ ਕੰਮ ਕਰ ਰਹੀਆਂ ਹਨ। ਮੈਂ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਿਹਾ ਹਾਂ। ਇਸ ਜਹਾਜ਼ ਨੇ ਅੱਜ ਸਵੇਰੇ ਮੁੰਬਈ ਲਈ ਉਡਾਣ ਭਰੀ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਅੱਜ ਭਾਰਤ ਪਹੁੰਚੇਗਾ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ