ਪੜਚੋਲ ਕਰੋ

ਯੂਕਰੇਨ ਤੋਂ ਪਰਤੇ ਪੰਜਾਬੀ ਨੌਜਵਾਨਾਂ ਨੇ ਦੱਸੀ ਹਕੀਕਤ, ਮੌਤ ਦੇ ਮੂੰਹ 'ਚੋਂ ਇੰਝ ਬਚ ਕੇ ਆਏ

ਵਜਿੰਦਰ ਸਿੰਘ ਨੇ ਦੱਸਿਆ ਕਿ ਰੋਮਾਨੀਆ ਬਾਰਡਰ 'ਤੇ ਹਜ਼ਾਰਾਂ ਭਾਰਤੀ ਨੌਜਵਾਨ ਵਿਦਿਆਰਥੀ ਫਸੇ ਹੋਏ ਹਨ। ਉਨ੍ਹਾਂ ਨੂੰ ਬਾਰਡਰ ਪਾਰ ਕਰਨ ਨਹੀਂ ਦਿੱਤਾ ਜਾ ਰਿਹਾ ਸੀ। ਵਜਿੰਦਰ ਨੇ ਦੱਸਿਆ ਕਿ ਯੂਕਰੇਨ ਵਿੱਚ ਔਕੜਾਂ ਜ਼ਿਆਦਾ ਸੀ

ਹੁਸ਼ਿਆਰਪੁਰ: ਇੱਥੋਂ ਮੁਹੱਲਾ ਮਾਊਂਟ ਐਵਨਿਊ ਦਾ ਵਜਿੰਦਰ ਸਿੰਘ ਯੂਕਰੇਨ ਤੋਂ ਸ਼ੁੱਕਰਵਾਰ ਦੇਰ ਰਾਤ ਆਪਣੇ ਘਰ ਪਹੁੰਚਿਆ। ਉਸ ਦੇ ਪਰਿਵਾਰ ਵੱਲੋਂ ਆਪਣੇ ਪੁੱਤ ਦੀ ਸੁਰੱਖਿਅਤ ਵਤਨ ਤੇ ਘਰ ਵਾਪਸੀ 'ਤੇ ਉਸ ਦਾ ਸੁਆਗਤ ਕੀਤਾ ਗਿਆ। ਵਜਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਯੂਕਰੇਨ 'ਚ ਐਮਬੀਬੀਐਸ ਦੀ ਡਿਗਰੀ ਕਰ ਰਿਹਾ ਸੀ।

ਵਜਿੰਦਰ ਸਿੰਘ ਨੇ ਦੱਸਿਆ ਕਿ ਰੋਮਾਨੀਆ ਬਾਰਡਰ 'ਤੇ ਹਜ਼ਾਰਾਂ ਭਾਰਤੀ ਨੌਜਵਾਨ ਵਿਦਿਆਰਥੀ ਫਸੇ ਹੋਏ ਹਨ। ਉਨ੍ਹਾਂ ਨੂੰ ਬਾਰਡਰ ਪਾਰ ਕਰਨ ਨਹੀਂ ਦਿੱਤਾ ਜਾ ਰਿਹਾ ਸੀ। ਵਜਿੰਦਰ ਨੇ ਦੱਸਿਆ ਕਿ ਯੂਕਰੇਨ ਵਿੱਚ ਔਕੜਾਂ ਜ਼ਿਆਦਾ ਸੀ ਤੇ ਰੋਮਾਨੀਆ ਪੁੱਜਣ ਉੱਤੇ ਉੱਥੋਂ ਦੀਆਂ ਸਮਾਜਸੇਵੀ ਸੰਸਥਾਵਾਂ ਨੇ ਉਨ੍ਹਾਂ ਨੂੰ ਲੋੜੀਂਦਾ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਇਆ। ਵਜਿੰਦਰ ਨੇ ਦੱਸਿਆ ਕਿ ਭਾਰਤੀ ਅੰਬੈਸੀ ਵੱਲੋਂ ਕੋਈ ਹਾਂਪੱਖੀ ਹੁੰਗਾਰਾ ਨਹੀਂ ਮਿਲਿਆ ਤੇ ਨਾ ਕੋਈ ਭਾਰਤੀ ਅੰਬੈਸੀਆਂ ਦਾ ਕੋਈ ਵੀ ਬੰਦਾ ਉੱਥੇ ਹਾਜ਼ਰ ਸੀ। ਬੱਚੇ ਬਹੁਤ ਪ੍ਰੇਸ਼ਾਨ ਹਨ ਤੇ ਰਾਤ ਨੂੰ ਸੌਂ ਵੀ ਨਹੀਂ ਪਾ ਰਹੇ।

ਇਸੇ ਤਰ੍ਹਾਂ ਰੂਸ ਯੂਕਰੇਨ ਜੰਗ ਵਿੱਚ ਫਸੇ ਗੜ੍ਹਸ਼ੰਕਰ ਦੇ ਪਿੰਡ ਧਮਾਈ ਦਾ ਤਰਨਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਆਪਣੇ ਘਰ ਪਰਤ ਆਇਆ ਹੈ। ਉਸ ਦੇ ਘਰ ਪਰਤਣ 'ਤੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਤਰਨਵੀਰ ਸਿੰਘ ਖਾਰਕੀਵ ਯੂਨੀਵਰਸਿਟੀ ਖਾਰਕੀਵ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰਨ ਗਿਆ ਸੀ।

ਤਰਨਵੀਰ ਨੇ ਦੱਸਿਆ ਕਿ ਉਹ ਖਾਰਕੀਵ ਦੇ ਮੈਟਰੋ ਸਟੇਸ਼ਨ 'ਤੇ ਬੰਕਰ ਵਿੱਚ ਸੱਤ-ਅੱਠ ਦਿਨ ਰਿਹਾ। ਇਸ ਉਪਰੰਤ ਉਹ ਆਪਣੇ ਸਾਥੀਆਂ ਸਮੇਤ ਹੰਗਰੀ ਦੇ ਬਾਰਡਰ ਤੱਕ ਪਹੁੰਚਿਆ ਜਿੱਥੋਂ ਉਸ ਨੂੰ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਗੰਗਾ ਤਹਿਤ ਭਾਰਤ ਪਹੁੰਚਾਇਆ ਗਿਆ। ਤਰਨਵੀਰ ਨੇ ਦੱਸਿਆ ਕਿ ਯੂਕਰੇਨ ਦੇ ਹਾਲਾਤ ਬਹੁਤ ਮਾੜੇ ਹਨ ਜਿੱਥੇ ਲਗਾਤਾਰ ਬੰਬਾਰੀ ਹੋ ਰਹੀ ਹੈ।

ਉਸ ਨੇ ਦੱਸਿਆ ਕਿ ਭਾਰਤੀ ਅੰਬੈਸੀ ਨੇ ਉਨ੍ਹਾਂ ਦੀ ਬਹੁਤ ਮਦਦ ਕੀਤੀ। ਉਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਖਾਰਕੀਵ ਸ਼ਹਿਰ ਤੋਂ 10-12 ਕਿਲੋਮੀਟਰ ਦੂਰ ਪੈਦਲ ਲੈ ਜਾਇਆ ਜਾ ਰਿਹਾ ਹੈ ਤਾਂ ਕਿ ਉਹ ਉੱਥੇ ਸੁਰੱਖਿਅਤ ਰਹਿ ਸਕਣ ਕਿਉਂਕਿ ਰੂਸੀ ਫੌਜ ਵੱਲੋਂ ਸ਼ਹਿਰਾਂ 'ਤੇ ਬੰਬ ਸੁੱਟੇ ਜਾ ਰਹੇ ਹਨ। ਤਰਨਵੀਰ ਨੇ ਯੂਕਰੇਨ ਵਿੱਚ ਰਹਿ ਗਏ ਬਾਕੀ ਵਿਦਿਆਰਥੀਆਂ ਨੂੰ ਹੌਂਸਲਾ ਰੱਖਣ ਦੀ ਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਹੋ ਸਕੇ। 

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget