Punjab News : ਪੰਜਾਬ ਸਰਕਾਰ ਵਲੋਂ ਹੁਣ ਲੋਕਾਂ ਦੀ ਸਹੂਲਤ ਲਈ ਐਤਵਾਰ ਨੂੰ ਵੀ ਸਾਂਝ ਕੇਂਦਰਾਂ 'ਚ 50 ਫ਼ੀਸਦੀ ਸਟਾਫ  ਦੇ ਨਾਲ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹੈ। ਇਸ ਦੌਰਾਨ ਅੱਜ ਮੋਗਾ ਵਿੱਚ ਸਾਰੇ ਸਾਂਝ ਕੇਂਦਰ ਖੁੱਲ੍ਹੇ ਰਹੇ ਜਿਨ੍ਹਾਂ 'ਤੇ ਕੰਮ ਕਰਵਾਉਣ ਆਏ ਲੋਕਾਂ ਨੇ ਖੁਸ਼ੀ ਜਤਾਈ ਤੇ ਸਰਕਾਰ ਵੱਲੋਂ ਨਵੀਂ ਸ਼ੁਰੁਆਤ ਕਰਨ 'ਤੇ  ਧੰਨਵਾਦੀ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਜਨਤਾ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਕਈ ਵਾਰ ਬਹੁਤ ਸਾਰੇ ਲੋਕਾਂ ਦਾ ਕੰਮ ਐਤਵਾਰ ਕਰ ਕੇ ਰਹਿ ਜਾਂਦਾ ਸੀ। 

Continues below advertisement


ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ  ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ।


ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।


ਦੱਸਣਯੋਗ ਹੈ ਕਿ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ। ਇੱਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ  ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ। ਜਦੋਂ ਕਿ ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ।


ਨਾਲ ਹੀ ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।


ਸੂਬੇ ਦੇ ਲੋਕਾਂ ਨੂੰ ਜ਼ਿਲ੍ਹਾ ਪੱਧਰ 'ਤੇ ਸਥਿਤ ਇਨ੍ਹਾਂ ਸਾਂਝ ਅਤੇ ਸੇਵਾ ਕੇਂਦਰਾਂ 'ਤੇ ਹਲਫ਼ਨਾਮੇ ਤੋਂ ਲੈ ਕੇ ਡਰਾਈਵਿੰਗ ਲਾਇਸੈਂਸ ਤੋਂ ਲੈ ਕੇ ਹਰੇਕ ਕਿਰਾਏਦਾਰ ਦੀ ਵੈਰੀਫਿਕੇਸ਼ਨ ਤੱਕ ਦੀਆਂ ਹੋਰ ਸਹੂਲਤਾਂ ਪ੍ਰ