Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸਚਿਨ ਥਾਪਨ ਨੂੰ ਤਿਹਾੜ ਜੇਲ੍ਹ ਤੋਂ ਲਿਆ ਕੇ ਮਾਨਸਾ ਅਦਾਲਤ 'ਚ ਕੀਤਾ ਪੇਸ਼
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸਚਿਨ ਥਾਪਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਵੱਲੋਂ ਸਚਿਨ ਥਾਪਨ ਨੂੰ ਅੱਜ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆ ਕੇ ਮਾਨਸਾ ਦੀ...
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸਚਿਨ ਥਾਪਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਵੱਲੋਂ ਸਚਿਨ ਥਾਪਨ ਨੂੰ ਅੱਜ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆ ਕੇ ਮਾਨਸਾ ਦੀ ਸੀਜੀਐਮ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਅਦਾਲਤ ਨੇ ਮਾਨਸਾ ਪੁਲਿਸ ਵੱਲੋਂ ਸਚਿਨ ਥਾਪਨ ਖਿਲਾਫ ਪੇਸ਼ ਕੀਤੇ ਚਲਾਨ ਦੀ ਸੁਣਵਾਈ ਕਰਦਿਆਂ 23 ਜਨਵਰੀ ਨੂੰ ਸੈਸ਼ਨ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ।
ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਕਿਹਾ ਕਿ ਅੱਜ ਦਿੱਲੀ ਤੇ ਮਾਨਸਾ ਪੁਲਿਸ ਵੱਲੋਂ ਸਚਿਨ ਥਾਪਨ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ 23 ਜਨਵਰੀ ਨੂੰ ਸੈਸ਼ਨ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਹੁਣ ਸਾਰੇ ਮੁਲਜ਼ਮਾਂ ਨੂੰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਤੇ ਸੈਸ਼ਨ ਕੋਰਟ ਵਿੱਚ ਬਹਿਸ ਹੋਏਗੀ। ਉਨ੍ਹਾਂ ਕਿਹਾ ਕਿ ਸੈਸ਼ਨ ਕੋਰਟ ਵਿੱਚ ਬਹਿਸ ਮਗਰੋਂ ਦੋਸ਼ ਤੈਅ ਹੋਣਗੇ। ਹੁਣ ਦੇਖਣਾ ਹੋਏਗਾ ਕਿ 23 ਜਨਵਰੀ ਨੂੰ ਦੋਸ਼ ਤੈਅ ਕਰਨ 'ਤੇ ਬਹਿਸ ਤੋਂ ਬਾਅਦ ਅਦਾਲਤ ਕੀ ਹੁਕਮ ਦਿੰਦੀ ਹੈ।
ਇਹ ਵੀ ਪੜ੍ਹੋ: Kokum benefits: ਸਿਹਤ ਦੇ ਨਾਲ-ਨਾਲ ਕੋਕਮ ਚਮੜੀ ਲਈ ਵੀ ਫਾਇਦੇਮੰਦ, ਜਾਣੋ ਇਸ ਦੀ ਵਰਤੋਂ ਕਿਵੇਂ ਕਰੀਏ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: IPL 2024: 22 ਮਾਰਚ ਤੋਂ IPL ਦੀ ਹੋਏਗੀ ਸ਼ੁਰੂਆਤ! WPL ਦੀ ਸੰਭਾਵਿਤ ਤਰੀਕ ਦਾ ਖੁਲਾਸਾ; ਸ਼ੈਡਿਊਲ 'ਤੇ ਲੋਕ ਸਭਾ ਚੋਣਾਂ ਦਾ ਪਏਗਾ ਅਸਰ