ਪੜਚੋਲ ਕਰੋ

Sacrilege and firing case: ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਤੇ ਬੋਲੇ ਭਗਵੰਤ ਮਾਨ, ਕਿਹਾ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਚਾਰ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਪਤੀ ਦੇ ਸਾਜਿਸ਼ ਕਰਤਾ ਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿਵਾਈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਪੰਜਾਬ ਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ, ਸਗੋਂ ਇਸ ਮਾਮਲੇ 'ਤੇ ਨਵੀਂ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਬਣਾ ਕੇ ਮਾਮਲੇ ਨੂੰ ਲਮਕਾਉਣ ਦੀ ਕੋਸ਼ਿਸ਼ ਦੀ ਹੀ ਕੋਸ਼ਿਸ਼ ਹੈ ਤਾਂ ਜੋ ਮੁੱਖ ਦੋਸ਼ੀਆਂ ਦੇ ਦਾਗ ਧੋਤੇ ਜਾਣ।

ਭਗਵੰਤ ਮਾਨ ਨੇ ਕਿਹਾ ਕਿ ਸਾਲ 2015 'ਚ ਅਕਾਲੀ ਦਲ ਬਾਦਲ ਦੇ ਰਾਜ ਦੌਰਾਨ ਬਰਗਾੜੀ ਵਿਖੇ ਇੱਕ ਸਾਜਿਸ਼ ਦੇ ਤਹਿਤ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਪੁਲੀਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਗੋਲੀਬਾਰੀ 'ਚ ਦੋ ਸਿੱਖ ਨੌਜਵਾਨ ਮਾਰੇ ਗਏ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇ  ਉਹ (ਅਮਰਿੰਦਰ ਸਿੰਘ) ਮੁੱਖ ਮੰਤਰੀ ਬਣਦੇ ਹਨ ਤਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ ਕਰਤਾ ਅਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਜ਼ਰੂਰ ਦਿਵਾਉਣਗੇ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਚਾਰ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਪਤੀ ਦੇ ਸਾਜਿਸ਼ ਕਰਤਾ ਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿਵਾਈ, ਕਿਉਂ ਕਿ ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ ਵਿੱਚ ਹੈ।  ਉਨ੍ਹਾਂ ਕਿਹਾ ਕਿ 2015 ਤੋਂ ਹੁਣ ਤੱਕ ਸੱਤ ਜਾਚ ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ, ਜਦੋਂ ਕਿ ਦੋ ਕਮਿਸ਼ਨ, ਤਿੰਨ ਸਿੱਟਾਂ , ਸੀ.ਬੀ.ਆਈ ਦੀ ਵੀ ਇਨਸਾਫ਼ ਦਿਵਾਉਣ ਲਈ ਕੰਮ ਕਰ ਚੁੱਕੀ ਹੈ।

ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਸਰਕਾਰ ਸੀਬੀਆਈ ਤੋਂ ਕੇਸ ਵਾਪਸ ਲੈਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਤੋਂ ਮੂੰਹ ਕਿਉਂ ਮੋੜ ਰਹੀ ਹੈ। ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਜਾਂਚ ਕਮੇਟੀ ਦੀ ਰਿਪੋਰਟ ਰੱਦ ਕਰਨ ਤੋਂ ਤੁਰੰਤ ਬਾਅਦ ਕੈਪਟਨ ਸਰਕਾਰ ਹਾਈਕੋਰਟ ਦੇ ਡਬਲ ਬੈਂਚ ਕੋਲ ਕਿਉਂ ਨਹੀਂ ਗਈ। ਸਰਕਾਰ ਚੁੱਪ ਕਿਉਂ ਬੈਠੀ ਰਹੀ।

ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਨਵੀਂ ਜਾਂਚ ਕਮੇਟੀ ਬਣਾ ਕੇ ਲੋਕਾਂ ਦੇ ਅੱਖਾਂ 'ਚ ਘੱਟਾ ਪਾਇਆ ਹੈ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਮੁੱੜ ਤੋਂ ਗੁਰੂ ਦੀ ਬੇਅਦਬੀ ਤੇ ਸਿੱਖਾਂ ਦੇ ਕਤਲ ਜਿਹੇ ਮਾਮਲੇ 'ਤੇ ਕੁਰਸੀ ਦੀ ਲੜਾਈ ਲੜ ਰਹੇ ਹਨ, ਜੋ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਜੇ ਕੁਰਸੀ ਦੀ ਲੜਾਈ ਨਾ ਹੁੰਦੀ ਤਾਂ ਇਹ ਆਗੂ ਕਾਂਗਰਸ ਪਾਰਟੀ ਤੇ ਸਰਕਾਰ ਤੋਂ ਅਸਤੀਫ਼ਾ ਦੇ ਕੇ ਗੁਰੂ ਦੇ ਪੱਖ ਵਿੱਚ ਖੜ੍ਹੇ ਹੁੰਦੇ।

ਇਹ ਵੀ ਪੜ੍ਹੋ: Coronavirus in Sonipat: ਸ਼ਹਿਰਾਂ ਤੋਂ ਬਾਅਦ ਪੇਂਡੂ ਖੇਤਰਾਂ ਵਿੱਚ ਕੋਰੋਨਾ ਨੇ ਮਚਾਇਆ ਕੋਹਰਾਮ, 7 ​​ਦਿਨਾਂ ਵਿੱਚ 12 ਵਿਅਕਤੀਆਂ ਦੀ ਸ਼ੱਕੀ ਹਾਲਤਾਂ 'ਚ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget