ਪੜਚੋਲ ਕਰੋ

ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਅਤੇ ਬੇਅਦਬੀ ਮਾਮਲੇ 'ਚ ਵੱਡੀ ਕਾਰਵਾਈ, ਸੱਤ ਡੇਰਾ ਪ੍ਰੇਮੀ ਗ੍ਰਿਫਤਾਰ

ਸ਼ਨੀਵਾਰ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਡੇਰਾ ਸੱਚਾ ਸੌਦਾ ਦੇ ਸੱਤ ਪੈਰੋਕਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਬੇਅਦਬੀ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ।

ਫਰੀਦਕੋਟ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਰਣਬੀਰ ਸਿੰਘ ਖਟੜਾ ਦੀ ਅਗਵਾਈ ਵਿੱਚ, ਸ਼ਨੀਵਾਰ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਡੇਰਾ ਸੱਚਾ ਸੌਦਾ ਦੇ ਸੱਤ ਪੈਰੋਕਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਬੇਅਦਬੀ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ।ਜਿਸ ਕਾਰਨ ਸਾਲ 2015 ਵਿੱਚ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਹੋਏ ਸਨ। ਇਹ ਮਾਮਲਾ 1 ਜੂਨ 2015 ਦਾ ਹੈ ਜਦੋਂ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕੀਤੇ ਗਏ ਸਨ।ਇਸ ਮਾਮਲੇ ਨੂੰ ਲੈ ਕੇ ਰਾਜ ਵਿੱਚ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ ਸੀ। ਬਾਅਦ ਵਿੱਚ, ਇਸੇ ਕੇਸ ਦੇ ਵਿਰੋਧ ਵਿੱਚ, ਜਦੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਧਰਨੇ 'ਤੇ ਬੈਠੇ ਲੋਕਾਂ ਨੂੰ ਖਦੇੜਣ ਲਈ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ ਦੋ ਲੋਕਾਂ ਦੀ ਜਾਨ ਚਲੀ ਗਈ। ਐਸਆਈਟੀ ਨੇ ਹੁਣ ਫਰੀਦਕੋਟ ਦੇ ਬਾਜਾਖਾਨਾ ਥਾਣੇ ਵਿੱਚ ਦਰਜ ਚੋਰੀ ਅਤੇ ਬੇਅਦਬੀ ਮਾਮਲੇ ਵਿੱਚ ਦਰਜ ਕੇਸ ਦੇ ਅਧਾਰ ’ਤੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਤ ਮੁਲਜ਼ਮਾਂ ਦੀ ਪਛਾਣ ਸੁਖਜਿੰਦਰ ਸਿੰਘ, ਨੀਲਾ, ਰਣਜੀਤ, ਭੋਲਾ, ਨਿਸ਼ਾਨ, ਬਲਜੀਤ ਸਿੰਘ ਅਤੇ ਨਰਿੰਦਰ ਸ਼ਰਮਾ ਸਾਰੇ ਵਾਸੀ ਫਰੀਦਕੋਟ ਵਜੋਂ ਹੋਈ ਹੈ।ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਅੱਜ ਬਾਅਦ ਦੁਪਹਿਰ ਅਦਾਲਤ 'ਚ ਪੇਸ਼ ਕਰ ਪੁਲਿਸ ਰਿਮਾਂਡ ਤੇ ਲਿਆ ਜਾਵੇਗਾ। ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਤਿੰਨਾਂ ਬੇਅਦਬੀ ਘਟਨਾਵਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪ ਦਿੱਤੀ ਸੀ। ਪਹਿਲਾ ਕੇਸ 1 ਜੂਨ, 2015 ਨੂੰ ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਨੇੜੇ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਤੋਂ ਬੀੜ ਸਾਹਿਬ (ਗੁਰੂ ਗ੍ਰੰਥ ਸਾਹਿਬ ਦੀ ਕਾਪੀ) ਚੋਰੀ ਦਾ ਹੈ। ਦੂਜਾ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿਖੇ 25 ਸਤੰਬਰ, 2015 ਨੂੰ ਇੱਕ ਪੋਸਟਰ ਲਾਉਣਾ ਸੀ।ਤੀਸਰਾ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦਾ ਸੀ ਕਿਉਂਕਿ ਬੀੜ ਸਾਹਿਬ ਦੇ ਫਟੇ ਹੋਏ ਪੰਨੇ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਇਕ ਗੁਰਦੁਆਰੇ ਦੇ ਸਾਹਮਣੇ ਖਿੰਡੇ ਹੋਏ ਮਿਲੇ ਸਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹਾਲਾਂਕਿ ਸੀਬੀਆਈ ਤੋਂ ਕੇਸ ਵਾਪਸ ਲੈ ਲਏ ਅਤੇ ਇਸ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਸੌਂਪ ਦਿੱਤੇ।ਇਸ ਕੇਸ 'ਚ ਇਹ ਕਾਰਵਾਈ ਐਸਆਈਟੀ ਦੀ ਪਹਿਲੀ ਕਾਰਵਾਈ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget