ਪੜਚੋਲ ਕਰੋ

ਬੇਅਦਬੀ ਮਾਮਲਾ: ਸੀਬੀਆਈ ਅਦਾਲਤ ਨੇ SIT ਦੀ ਜਾਂਚ ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੀ ਜਾਂਚ ਰੋਕਣ ਤੋਂ CBI ਅਦਾਲਤ ਨੇ ਇਨਕਾਰ ਕਰ ਦਿੱਤਾ ਹੈ।

ਮੋਹਾਲੀ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੀ ਜਾਂਚ ਰੋਕਣ ਤੋਂ ਸੀਬੀਆਈ ਅਦਾਲਤ ਨੇ ਇਨਕਾਰ ਕਰ ਦਿੱਤਾ ਹੈ। ਜਿਸ ਨਾਲ ਸੀਬੀਆਈ ਨੂੰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੀਬੀਆਈ ਦੀ ਅਰਜ਼ੀ ਵਿੱਚ ਕਈ ਤਕਨੀਕੀ ਖਾਮੀਆਂ ਸੀ। ਇਸਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ 18 ਜੁਲਾਈ ਤੱਕ ਆਪਣੇ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ। ਸੀਬੀਆਈ ਅਦਾਲਤ ਦੇ ਸਪੇਸ਼ਲ ਜੱਜ ਜੀਐਸ ਸੇਖੋਂ ਨੇ ਕਿਹਾ ਕਿ ਸੀਬੀਆਈ ਦੀ ਅਰਜ਼ੀ ਵਿੱਚ ਐਸਆਈਟੀ ਜਾਂਚ ਦੀ ਗਤੀ ‘ਤੇ ਸਥਾਈ ਰੁਕਣ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ ਅਤੇ ਸ਼ਕਤੀ ਸਿੰਘ ਨੇ ਇਸ ਸਬੰਧੀ ਕੋਈ ਵੱਖਰੀ ਅਰਜ਼ੀ ਨਹੀਂ ਦਿੱਤੀ ਹੈ। ਅਦਾਲਤ ਵਿੱਚ ਸੀਬੀਆਈ ਜਾਂਚ ‘ਤੇ ਸਥਾਈ ਰੋਕ ਲਈ ਕਈ ਦਲੀਲਾਂ ਦਿੱਤੀਆਂ ਗਈਆਂ ਅਤੇ ਕੁਝ ਫੈਸਲਿਆਂ ਦਾ ਹਵਾਲਾ ਵੀ ਦਿੱਤਾ ਗਿਆ, ਪਰ ਅਦਾਲਤ ਨੇ ਇਸ ਪੜਾਅ ‘ਤੇ ਇਨ੍ਹਾਂ ਫ਼ੈਸਲਿਆਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਡੇਰਾ ਪ੍ਰੇਮੀਆਂ ਲਈ ਵਕੀਲ ਆਰ ਕੇ ਹਾਂਡਾ ਅਤੇ ਜੇਬੀਐਸ ਗਿੱਲ ਨੇ ਐਸਆਈਟੀ ਤੋਂ ਜਾਂਚ ਵਾਪਸ ਲੈਣ ਅਤੇ ਸੀਬੀਆਈ ਦੇ ਹਵਾਲੇ ਕਰਨ ਦੀ ਅਪੀਲ ਕੀਤੀ ਗਈ। ਜਦਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਸੰਜੀਵ ਬਤਰਾ ਨੇ ਸੀਬੀਆਈ ਅਤੇ ਡੇਰਾ ਪ੍ਰੇਮੀਆਂ ਦੀ ਅਪੀਲ ਦਾ ਵਿਰੋਧ ਕੀਤਾ। ਦੂਸਰੀਆਂ ਧਿਰਾਂ ਜਿਨ੍ਹਾਂ ਨੇ ਕੇਸ ਦੀ ਛੇਤੀ ਜਾਂਚ ਦੀ ਮੰਗ ਕੀਤੀ, ਰਣਜੀਤ ਸਿੰਘ ਅਤੇ ਗੋਰਾ ਸਿੰਘ ਦੇ ਐਡਵੋਕੇਟ ਗਜਨ ਪ੍ਰਦੀਪ ਸਿੰਘ ਬੱਲ ਅਤੇ ਐਸਜੀਪੀਸੀ ਦੇ ਕੁਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਕਲੇਰ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਪੰਜ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਸੀਬੀਆਈ ਅਤੇ ਐਸਆਈਟੀ ਦਰਮਿਆਨ ਆਪਸੀ ਲੜਾਈ ਕਾਰਨ ਉਨ੍ਹਾਂ ਨੂੰ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਜੇ ਸੀਬੀਆਈ ਤੁਰੰਤ ਪੱਕੇ ਤੌਰ 'ਤੇ ਸਟੇਅ ਚਾਹੁੰਦੀ ਹੈ ਤਾਂ ਇਹ ਸੁਪਰੀਮ ਕੋਰਟ ਵਿਚ ਕਿਉਂ ਨਹੀਂ ਗਈ। ਉਸ ਦੀ ਮੁੜ ਵਿਚਾਰ ਪਟੀਸ਼ਨ ਅਜੇ ਵੀ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਉਹ ਅਰਜੈਂਟ ਮੈਟਰ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਜਾ ਸਕਦੀ ਸੀ। ਸੀਬੀਆਈ 15 ਜੁਲਾਈ ਤੱਕ ਮੁਹੱਈਆ ਕਰਵਾਏ ਦਸਤਾਵੇਜ਼: ਐਡਵੋਕੇਟ ਬਲ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਵਿੱਚ ਸੀਬੀਆਈ ਵੱਲੋਂ ਦਾਇਰ ਕੀਤੀ ਮੁੜ ਵਿਚਾਰ-ਪਟੀਸ਼ਨ ਦੀ ਇੱਕ ਕਾਪੀ ਮੁਹੱਈਆ ਕਰਵਾਏ ਤਾਂ ਜੋ ਉਹ ਤੱਥਾਂ ਦੇ ਅਧਾਰ ’ਤੇ ਆਪਣਾ ਜਵਾਬ ਦਾਖਲ ਕਰ ਸਕਣ। ਅਦਾਲਤ ਨੇ ਸੀਬੀਆਈ ਦੇ ਤਫਤੀਸ਼ੀ ਅਧਿਕਾਰੀ ਅਨਿਲ ਕੁਮਾਰ ਯਾਦਵ ਨੂੰ ਨਿਰਦੇਸ਼ ਦਿੱਤਾ ਕਿ ਉਹ ਸਾਰੇ ਦਸਤਾਵੇਜ਼ਾਂ ਨੂੰ ਈ-ਮੇਲ ਰਾਹੀਂ 15 ਜੁਲਾਈ ਤੱਕ ਮੁਹੱਈਆ ਕਰਵਾਏ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget