ਮੋਗਾ:  2015-16 ਵਿੱਚ ਪੰਜਾਬ ਨੂੰ ਉਬਾਲਣ ਵਾਲੇ ਬੇਅਦਬੀ ਮਾਮਲਿਆਂ ਦੀ ਲੜੀ ਵਿੱਚ ਪਹਿਲੀ ਸਜ਼ਾ ਹੋਈ ਹੈ। ਮੋਗਾ ਦੀ ਅਦਾਲਤ ਨੇ 2015 'ਚ ਪਿੰਡ ਮੱਲਕੇ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਤਿੰਨ ਪੈਰੋਕਾਰਾਂ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ।ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰਾਹੁਲ ਗਰਗ ਦੀ ਅਦਾਲਤ ਨੇ ਸਿਰਸਾ ਸਥਿਤ ਡੇਰੇ ਦੀ ਸੂਬਾ ਕਮੇਟੀ ਦੇ ਮੈਂਬਰ ਬਾਘਾਪੁਰਾਣਾ ਦੇ ਰਹਿਣ ਵਾਲੇ ਪ੍ਰਿਥਵੀ ਸਿੰਘ ਅਤੇ ਪਿੰਡ ਮੱਲਕੇ ਦੇ ਪੈਰੋਕਾਰ ਮਿੱਠੂ ਸਿੰਘ ਮਾਨ ਅਤੇ ਅਮਰਦੀਪ ਸਿੰਘ ਨੂੰ 5-5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ।


ਅਦਾਲਤ ਨੇ ਦੋ ਹੋਰ ਮੁਲਜ਼ਮਾਂ ਸਤਨਾਮ ਸਿੰਘ ਵਾਸੀ ਬਾਘਾਪੁਰਾਣਾ ਅਤੇ ਦਵਿੰਦਰ ਸਿੰਘ ਪਿੰਡ ਹਰੀਏ ਵਾਲਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।ਨਵੰਬਰ 2015 ਵਿੱਚ, ਗੁਰੂ ਗ੍ਰੰਥ ਸਾਹਿਬ ਦੀ ‘ਬੀੜ’ (ਨਕਲ) ਦੇ ਪਾਟੇ ਹੋਏ ਪੰਨੇ ਮੋਗਾ ਦੇ ਪਿੰਡ ਮੱਲਕੇ ਦੀਆਂ ਗਲੀਆਂ ਵਿੱਚ ਵਿਛੇ ਹੋਏ ਮਿਲੇ ਸਨ। ਇਸ ਤੋਂ ਬਾਅਦ ਪੁਲਿਸ ਕੇਸ ਦਰਜ ਕੀਤਾ ਗਿਆ।ਅਕਤੂਬਰ 2018 ਵਿੱਚ, ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਘਟਨਾ ਦੇ ਸਬੰਧ ਵਿੱਚ ਪੰਜ ਡੇਰਾ ਪੈਰੋਕਾਰਾਂ ਨੂੰ ਗ੍ਰਿਫਤਾਰ ਕੀਤਾ ਸੀ।


ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਖੀਰ ਅੱਜ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਚ ਹਰ ਕਿਸੇ ਨੂੰ ਇਨਸਾਫ਼ ਮਿਲੇਗਾ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ