ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ 'ਚ ਕਸੂਤੇ ਘਿਰੇ ਪੁਲਿਸ ਅਫਸਰ, ਫੋਰੈਂਸਿਕ ਰਿਪੋਰਟ 'ਚ ਵੱਡਾ ਖੁਲਾਸਾ

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿੱਚ ਸੀਨੀਅਰ ਪੁਲਿਸ ਅਫਸਰ ਬੁਰੀ ਤਰ੍ਹਾਂ ਘਿਰਦੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਜਾਂਚ ਦੀਆਂ ਸਾਰੀਆਂ ਕੜੀਆਂ ਜੁੜਨ ਮਗਰੋਂ ਇਸ ਦਾ ਸੇਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੂੰ ਵੀ ਲੱਗ ਸਕਦਾ ਹੈ। ਇਸ ਮਾਮਲੇ ਦੀ ਪੜਤਾਲ ਵਿੱਚ ਜੁਟੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਤੇਵਰਾਂ ਤੋਂ ਸਪਸ਼ਟ ਹੈ ਕਿ ਉਹ ਜਲਦ ਤੋਂ ਜਲਦ ਦੋਸ਼ੀਆਂ ਤੱਕ ਪਹੁੰਚਣਾ ਚਾਹੁੰਦੀ ਹੈ। ਉਧਰ, ਫੋਰੈਂਸਿਕ ਲੈਬ ਦੀ ਰਿਪੋਰਟ ਨੇ ਪੁਲਿਸ ਅਫਸਰਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਸੂਤਰਾਂ ਮੁਤਾਬਕ ਫੋਰੈਂਸਿਕ ਲੈਬ ਨੇ ਆਪਣੀ ਰਿਪੋਰਟ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਪੁਲਿਸ ਵੱਲੋਂ ਚਲਾਈ ਗੋਲੀ ਦੇ ਜਿਹੜੇ ਖੋਲ੍ਹ ਮੌਕੇ ਤੋਂ ਮਿਲੇ ਹਨ, ਉਨ੍ਹਾਂ ਨਾਲ ਛੇੜਛਾੜ ਕੀਤੀ ਹੋਈ ਹੈ। ਪੁਲਿਸ ਵਾਹਨਾਂ ਦੀ ਕੀਤੀ ਭੰਨਤੋੜ ਵੀ ਪੁਲਿਸ ਦੀ ਹੀ ਕਾਰਵਾਈ ਜਾਪਦੀ ਹੈ। ਇਹ ਤੱਥ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੇ ਉਹ ਦਾਅਵੇ ਪੂਰੀ ਤਰ੍ਹਾਂ ਰੱਦ ਹੁੰਦੇ ਜਾਪਦੇ ਹਨ, ਜਿਨ੍ਹਾਂ ਵਿੱਚ ਪੁਲਿਸ ਨੇ ਦੰਗਈ ਭੀੜ ਨੂੰ ਖਦੇੜਣ ਲਈ ਸਵੈ-ਰੱਖਿਆ ਲਈ ਗੋਲੀਆਂ ਚਲਾਉਣ ਦਾ ਦਾਅਵਾ ਕੀਤਾ ਸੀ। ਹੁਣ ਸਿੱਟ ਦੇ ਨਿਸਾਨੇ 'ਤੇ ਐਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਹਨ। ਉਨ੍ਹਾਂ ਨੇ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਲਾਈਆਂ ਹਨ ਪਰ ਇਸ ਦੀ ਸੁਣਵਾਈ ਹੁਣ ਇੱਕ ਫਰਵਰੀ ਨੂੰ ਹੋਏਗੀ। ਇਸ ਦੇ ਨਾਲ ਹੀ ਸਿੱਟ ਬਹਿਬਲ ਕਾਂਡ ਸਬੰਧੀ ਦਰਜ ਕੇਸ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਸਿੱਟ ਨੇ ਐਫਆਈਆਰ ਵਿੱਚ ਆਈਪੀਸੀ ਦੀ ਧਾਰਾ 120 ਬੀ (ਅਪਰਾਧ ਲਈ ਸਾਜਿਸ਼ ਰਚਣਾ), 218 (ਸਰਕਾਰੀ ਅਧਿਕਾਰੀ ਵੱਲੋਂ ਦੋਸ਼ੀ ਨੂੰ ਬਚਾਉਣ ਲਈ ਗਲਤ ਰਿਕਾਰਡ ਤਿਆਰ ਕਰਨਾ) ਤੇ 201 (ਲੋੜੀਂਦੇ ਸਬੂਤ ਜਾਂ ਗਵਾਹੀ ਨੂੰ ਖ਼ਤਮ ਕਰਨਾ) ਆਦਿ ਇਲਜ਼ਾਮਾਂ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁਕੱਦਮੇ ਵਿੱਚੋਂ ਆਈਪੀਸੀ ਦੀ ਧਾਰਾ 148, 149 (ਹਥਿਆਰਬੰਦ ਹੋ ਕੇ ਦੰਗੇ ਕਰਨਾ ਤੇ ਉਸ ਦਾ ਹਿੱਸਾ ਬਣਨਾ) ਨੂੰ ਹਟਾ ਦਿੱਤਾ ਹੈ। ਸਿੱਟ ਮੁਤਾਬਕ ਇਸ ਬਾਰੇ ਲੋੜੀਂਦੀਆਂ ਸੋਧਾਂ ਕਰਕੇ ਸਪੈਸ਼ਲ ਰਿਪੋਰਟਾਂ ਇਲਾਕਾ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ਵਿੱਚ ਜਮ੍ਹਾਂ ਕਰਵਾ ਦਿੱਤੀਆਂ ਹਨ। ਇਹ ਸੋਧ ਹੁਣ ਕਾਨੂੰਨੀ ਤੌਰ ਉੱਤੇ ਅਦਾਲਤੀ ਰਿਕਾਰਡ ਦਾ ਹਿੱਸਾ ਬਣ ਗਈ ਹੈ। ਮੁਕੱਦਮੇ ਵਿੱਚ ਕੀਤੀ ਇਹ ਸੋਧ ਇਸ ਗੱਲ ਦਾ ਸੰਕੇਤ ਹੈ ਕਿ ਵਿਸ਼ੇਸ਼ ਜਾਂਚ ਟੀਮ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
Gold Price Down: ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
Shiromani Akali Dal: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
Punjab News: ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
Embed widget