(Source: ECI/ABP News/ABP Majha)
Sacrilege Case Amritsar:ਦਰਬਾਰ ਸਾਹਿਬ ਦੇ ਗਲਿਆਰੇ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਜਥੇਬੰਦੀਆਂ ਤੇ ਸੰਗਤ ਨੇ ਮੌਕੇ 'ਤੇ ਫੜਿਆ ਮੁਲਜ਼ਮ
Sacrilege Case Amritsar: ਅੰਮ੍ਰਿਤਸਰ ਸਥਿਤੀ ਸ੍ਰੀ ਦਰਬਾਰ ਸਾਹਿਬ ਨੇੜੇ ਇੱਕ ਬੇਅਦਬੀ ਦੀ ਘਟਨਾ ਵਾਪਰੀ ਹੈ। ਦਰਅਸਲ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰੇ ਦੇ ਪਿੱਛੇ ਆਟਾ ਮੰਡੀ ਵਾਲੇ ਪਾਸੇ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ...
Sacrilege Case Amritsar: ਅੰਮ੍ਰਿਤਸਰ ਸਥਿਤੀ ਸ੍ਰੀ ਦਰਬਾਰ ਸਾਹਿਬ ਨੇੜੇ ਇੱਕ ਬੇਅਦਬੀ ਦੀ ਘਟਨਾ ਵਾਪਰੀ ਹੈ। ਦਰਅਸਲ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰੇ ਦੇ ਪਿੱਛੇ ਆਟਾ ਮੰਡੀ ਵਾਲੇ ਪਾਸੇ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਾੜੀ ਹਾਲਤ ਵਿੱਚ ਪਾਈਆਂ ਗਈਆਂ। ਜਿਸ ਤੋਂ ਸਾਫ਼ ਹੈ ਕਿ ਇਹ ਦੁਕਾਨਦਾਰ ਪੋਥੀਆਂ ਦੀ ਬੇਅਦਬੀ ਕਰ ਰਿਹਾ ਸੀ।
ਜਦੋਂ ਇਸ ਬਾਰੇ ਕੁੱਝ ਸੰਗਤਾਂ ਅਤੇ ਜਥੇਬੰਦੀਆਂ ਨੂੰ ਪਤਾ ਲੱਗਿਆ ਤਾਂ ਇਹ ਸਾਰੇ ਇਸ ਦੁਕਾਨ 'ਤੇ ਪਹੁੰਚੇ ਅਤੇ ਆਪਣੇ ਨਾਲ ਪੁਲਿਸ ਵੀ ਲੈ ਗਏ। ਜਦੋਂ ਦੁਕਾਨ ਅੰਦਰ ਪੂਰੀ ਜਾਂਚ ਪੜਤਾਲ ਕੀਤੀ ਗਈ ਤਾਂ ਪਾਇਆ ਗਿਆ ਕਿ ਦੁਕਾਨਦਾਰ ਨੇ ਕਾਫੀ ਲੰਮੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਇੱਕ ਬੋਰੀ ਵਿੱਚ ਬੰਨ੍ਹ ਕੇ ਰੱਖੀਆਂ ਹੋਈਆਂ ਸਨ ਅਤੇ ਉਸ ਦੀ ਕੋਈ ਸਾਂਭ ਸੰਭਾਲ ਨਹੀਂ ਕਰ ਰਿਹਾ ਸੀ। ਦੁਕਾਨ ਤੋਂ ਬ੍ਰਿਧ ਅਵਸਥਾ ’ਚ ਤੇ ਘੱਟੇ-ਮਿੱਟੀ ਨਾਲ ਭਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਤੇ ਹੋਰ ਵੀ ਕਈ ਪੋਥੀਆਂ ਬਰਾਮਦ ਹੋਈਆਂ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰ ਤਰਲੋਚਨ ਸਿੰਘ ਸੋਹਲ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਦੇ ਬਿਲਕੁਲ ਨੇੜੇ ਇਹ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ’ਤੇ ਗ਼ੌਰ ਕਰਨ ਦੀ ਜ਼ਰੂਰਤ ਹੈ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋ ਰਹੀ ਹੈ, ਜਿਸ ਤੋਂ ਬਾਅਦ ਅਸੀਂ ਮੌਕੇ ’ਤੇ ਪਹੁੰਚੇ ਤੇ ਦੁਕਾਨ ਦੇ ਮਾਲਕ ਨੂੰ ਬੁਲਾਇਆ। ਦੁਕਾਨ ਅੰਦਰ ਵੱਡੀ ਗਿਣਤੀ ਵਿੱਚ ਬ੍ਰਿਧ ਅਵਸਥਾ ਅਤੇ ਘੱਟੇ ਨਾਲ ਭਰੀਆਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੋਥੀਆਂ ਦੀ ਗਿਣਤੀ ਕੀਤੀ ਜਾ ਰਹੀ ਹੈ।