ਪੜਚੋਲ ਕਰੋ

ਬੇਅਦਬੀ ਕਾਂਡ: ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੁਣ ਹੋਰ ਅਫਸਰਾਂ 'ਤੇ ਸ਼ਿਕੰਜ਼ਾ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਮਗਰੋਂ ਵਾਪਰੇ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ਦੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਸ਼ਿਕੰਜ਼ਾ ਕੱਸਿਆ ਗਿਆ ਹੈ। ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਐਤਵਾਰ ਨੂੰ ਹੋਈ ਗ੍ਰਿਫਤਾਰੀ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਨਿਸ਼ਾਨੇ 'ਤੇ ਹੋਰ ਪੁਲਿਸ ਅਫਸਰ ਆ ਗਏ ਹਨ। ਸਿੱਟ ਨੇ ਬਾਜਾਖਾਨਾ ਥਾਣੇ ਦੇ ਸਾਬਕਾ ਐਸਐਚਓ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਨੂੰ ਹਿਰਾਸਤ ਵਿੱਚ ਲੈਣ ਲਈ ਫਰੀਦਕੋਟ ਵਿੱਚ ਮਾਈ ਗੋਦੜੀ ਸਾਹਿਬ ਕਲੋਨੀ ਵਿੱਚ ਸਥਿਤ ਉਸ ਦੇ ਘਰ ਛਾਪਾ ਮਾਰਿਆ। ਉਹ ਆਪਣੇ ਘਰ ਨਹੀਂ ਮਿਲਿਆ ਤੇ ਪੁਲਿਸ ਪਾਰਟੀ ਖਾਲੀ ਹੱਥ ਪਰਤ ਗਈ। ਇਸ ਤੋਂ ਇਲਾਵਾ ਉਸ ਵੇਲੇ ਦੇ ਐਸਪੀ ਬਿਕਰਮ ਸਿੰਘ ਤੇ ਉਨ੍ਹਾਂ ਦੇ ਬਾਡੀਗਾਰਡਾਂ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਯਾਦ ਰਹੇ ਪਿੰਡ ਬਹਿਬਲ, ਬਾਜਾਖਾਨਾ ਥਾਣੇ ਅਧੀਨ ਆਉਂਦਾ ਹੈ ਤੇ 14 ਅਕਤੂਬਰ, 2015 ਨੂੰ ਗੋਲੀ ਕਾਂਡ ਵਾਲੇ ਦਿਨ ਅਮਰਜੀਤ ਸਿੰਘ ਕੁਲਾਰ ਬਾਜਾਖਾਨਾ ਥਾਣੇ ਦੇ ਐਚਐਸਓ ਵਜੋਂ ਤਾਇਨਾਤ ਸੀ। ਬਹਿਬਲ ਕਾਂਡ ‘ਚ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਪੁਲਿਸ ਦੀ ਗੋਲੀ ਵੱਜਣ ਨਾਲ ਮੌਤ ਹੋ ਗਈ ਸੀ। ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਤੇ ਥਾਣਾ ਮੁਖੀ ਅਮਰਜੀਤ ਸਿੰਘ ਕੁਲਾਰ ਸੇਵਾਮੁਕਤ ਹੋ ਚੁੱਕੇ ਹਨ। ਇਸ ਲਈ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ‘ਤੇ ਖਾਸ ਨਜ਼ਰ ਰੱਖ ਰਹੀ ਸੀ ਜਦੋਂਕਿ ਉਸ ਵੇਲੇ ਦੇ ਐਸਪੀ ਬਿਕਰਮ ਸਿੰਘ ਅਜੇ ਪੁਲਿਸ ਵਿਭਾਗ ਵਿੱਚ ਹੀ ਤਾਇਨਾਤ ਹਨ। ਚਰਨਜੀਤ ਸਿੰਘ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਦੀ ਸਮੁੱਚੀ ਕਾਰਵਾਈ ਇੱਕਦਮ ਤੇਜ਼ ਹੋ ਗਈ ਹੈ। ਉਧਰ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ 27 ਜਨਵਰੀ ਦੀ ਰਾਤ ਕਰੀਬ ਦਸ ਵਜੇ ਇੱਥੇ ਇਲਾਕਾ ਮੈਜਿਸਟ੍ਰੇਟ (ਅੱਵਲ ਦਰਜਾ) ਚੇਤਨ ਸ਼ਰਮਾ ਦੀ ਅਦਾਲਤ ਵਿੱਚ ਉਨ੍ਹਾਂ ਦੇ ਘਰ ਵਿਚ ਹੀ ਪੇਸ਼ ਕੀਤਾ ਗਿਆ। ਮੈਜਿਸਟ੍ਰੇਟ ਨੇ ਉਨ੍ਹਾਂ ਦਾ ਅੱਠ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ਤੇ ਉਨ੍ਹਾਂ ਨੂੰ 4 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਸ਼ਰਮਾ ਦੇ ਵਕੀਲਾਂ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁਵੱਕਲ ਦਿਲ ਦਾ ਰੋਗੀ ਹੈ ਤੇ ਉਸ ਦੇ ਪਾਸੋਂ ਕਿਸੇ ਪ੍ਰਕਾਰ ਦੀ ਬਰਾਮਦਗੀ ਵੀ ਨਹੀਂ ਕਰਵਾਈ ਜਾਣੀ, ਇਸ ਲਈ ਪੁਲੀਸ ਰਿਮਾਂਡ ਨਾ ਦਿੱਤਾ ਜਾਵੇ, ਪਰ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਅੱਠ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget