ਫਰੀਦਕੋਟ: ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਤੋਂ ਚਰਚਾ ਸ਼ੁਰੂ ਹੋ ਗਈ ਹੈ।ਪੀੜਤਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ।ਪੰਜਾਬ ਸਰਕਾਰ ਵੱਲੋਂ ਨਵਾਂ ਏਜੀ ਲਾਏ ਜਾਣ 'ਤੇ ਉਸਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ।ਸੀਨੀਅਰ ਵਕੀਲ ਅਨਮੋਲ ਰਤਨ ਸਿੱਧੂ ਵੱਲੋਂ ਅਸਤੀਫ਼ਾ ਦੇਣ ਮਗਰੋਂ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। 


ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਵੀ ਸੁਮੇਧ ਸੈਣੀ ਦੇ ਵਕੀਲ ਨੂੰ ਪੰਜਾਬ ਦਾ AG ਲਗਾਉਣ ਤੇ ਉਨ੍ਹਾਂ ਦਾ ਵੀ ਵਿਰੋਧ ਹੋਇਆ ਸੀ। ਜਿਸ ਤੋਂ ਬਾਅਦ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਨੂੰ ਏਜੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਤੇ ਹੁਣ ਵਿਨੋਦ ਘਈ ਨੂੰ ਏਜੀ ਲਗਾਉਣ 'ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਨਿਯੁਕਤੀ ਦੀ ਨਿਖੇਧੀ ਕੀਤੀ ਜਾ ਰਹੀ ਹੈ। 


ਪੀੜਿਤ ਪਰਿਵਾਰ ਮੈਂਬਰ ਸੁਖਰਾਜ ਸਿੰਘ ਨੇ ਕਿਹਾ ਹੈ ਕਿ ਆਪ ਸਰਕਾਰ ਵੀ ਕਾਂਗਰਸ ਸਰਕਾਰ ਦੀ ਤਰਜ਼ 'ਤੇ ਸਿੱਖ ਵਿਰੋਧੀ ਵਿਅਕਤੀਆਂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਲਗਾ ਰਹੀ ਹੈ। ਜਿਸ ਦੀ ਉਹ ਨਿਖੇਧੀ ਕਰਦੇ ਹਨ ਕਿਉਂਕਿ ਇਹ ਉਹੀ ਐਡਵੋਕੇਟ ਜਨਰਲ ਹੈ ਜੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੇਸ ਲੜਦਾ ਆ ਰਿਹਾ ਸੀ ਤੇ ਹੁਣ ਉਹ ਕਿਸ ਤਰ੍ਹਾਂ ਸਾਡੇ ਪੱਖ ਵਿੱਚ ਇਹ ਕੇਸ ਲੜੇਗਾ ਕਿਉਂਕਿ ਇਹ ਉਹੀ ਵਕੀਲ ਹੈ ਜੋ ਪਹਿਲਾਂ ਗੁਰਮੀਤ ਰਾਮ ਰਹੀਮ ਨੂੰ ਕੋਰਟ ਵਿੱਚ ਸਹੀ ਸਾਬਤ ਕਰ ਰਿਹਾ ਸੀ। ਕੀ ਇਹ ਕਿਸੇ ਵੀ ਬੇਅਦਬੀ ਅਤੇ ਹੋਰ ਕਿਸੇ ਵੀ ਕੇਸ ਵਿੱਚ ਇਸ ਦੀ ਕੋਈ ਸ਼ਮੂਲੀਅਤ ਨਹੀਂ ਹੈ।


ਉਨ੍ਹਾਂ ਕਿਹਾ ਕਿ ਸਰਕਾਰ 24 ਘੰਟਿਆਂ ਦਾ ਕਹਿ ਕੇ ਉਸ ਤੋਂ ਬਾਅਦ ਤਿੰਨ ਮਹੀਨਿਆਂ ਦਾ ਸਮਾਂ ਮੰਗਦੀ ਹੈ। ਇਹ ਤਿੰਨ ਮਹੀਨਿਆਂ ਦਾ ਸਮਾਂ ਵੀ ਐਡਵੋਕੇਟ ਜਨਰਲ ਦੀ ਵਕੀਲਾਂ ਦੀ ਟੀਮ ਨੂੰ ਦਿੱਤਾ ਗਿਆ ਸੀ। ਹੁਣ ਐਡਵੋਕੇਟ ਜਨਰਲ ਹੀ ਨਹੀਂ ਰਿਹਾ ਤੇ ਉਸ ਦੀ ਟੀਮ ਹੀ ਕਿੱਥੋਂ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਟਾਈਮ ਦੇਣ ਤੇ ਵੀ ਉਨ੍ਹਾਂ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ।ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ 31 ਤਾਰੀਖ ਨੂੰ ਹੋਣ ਵਾਲੇ ਇਕੱਠ ਤੋਂ ਡਰ ਰਹੀ ਹੈ। 


 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ