Mansa news: ਮਾਨਸਾ ਦੇ ਕਸਬਾ ਬੋਹਾ ਦੇ ਥਾਣਾ ਇੰਚਾਰਜ ਵੱਲੋਂ ਸ਼ਰਾਬ ਦੇ ਨਸ਼ੇ 'ਚ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਦੇਰ ਰਾਤ ਗੁਰਦੁਆਰਾ ਸਾਹਿਬ 'ਚ ਮੌਜੂਦ ਸੇਵਾਦਾਰਾਂ ਦੀ ਕੁੱਟਮਾਰ ਅਤੇ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਇੱਕ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ: Jalandhar News: ਯੂਨੀਵਰਸਿਟੀ ਨੇੜਿਓਂ ਫੜਿਆ ਵਿਦੇਸ਼ੀ ਲੜਕੀਆਂ ਦਾ ਸੈਕਸ ਰੈਕੇਟ ,ਥਾਈਲੈਂਡ ਦੀਆਂ 9 ਕੁੜੀਆਂ ਸਮੇਤ 26 ਗ੍ਰਿਫਤਾਰ
ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਥਾਣਾ ਬੋਹਾ ਦੇ ਸਾਹਮਣੇ ਧਰਨਾ ਦਿੱਤਾ ਅਤੇ ਰੋਸ ਪ੍ਰਗਟ ਕਰਦਿਆਂ ਹੋਇਆ ਗੁਰੂਘਰ 'ਚ ਦਾਖਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਿਉਂਕਿ ਪੁਲਿਸ ਥਾਣਾ ਬੋਹਾ ਦੇ ਮੁਖੀ ਨੇ ਦੇਰ ਰਾਤ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਬੇਅਦਬੀ ਕਰਨ ਦੇ ਨਾਲ-ਨਾਲ ਸੇਵਾਦਾਰਾਂ ਦੀ ਕੁੱਟਮਾਰ ਅਤੇ ਦੁਰਵਿਵਹਾਰ ਵੀ ਕੀਤਾ ਹੈ, ਜਿਸ ਦੀ ਪੂਰੀ ਵੀਡੀਓ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਤੇ ਪਿੰਡ ਵਾਸੀਆਂ ਨੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਇਸ ਪੂਰੇ ਮਾਮਲੇ ’ਤੇ ਗੱਲ ਕਰਦਿਆਂ ਕਿਹਾ ਕਿ ਬੋਹਾ ਗੁਰਦੁਆਰਾ ਸਾਹਿਬ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਡੀਐਸਪੀ ਨੇ ਖੁਦ ਮੰਨਿਆ ਕਿ ਵੋਹਾ ਥਾਣੇ ਦਾ ਇੰਚਾਰਜ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ ਅਤੇ ਉੱਥੇ ਸੇਵਾਦਾਰਾਂ ਨਾਲ ਬਦਸਲੂਕੀ ਕੀਤੀ ਅਤੇ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Haryana news: ਹਲਵਾਈ ਦੀ ਦੁਕਾਨ 'ਤੇ ਗੋਲੀਬਾਰੀ ਕਰਕੇ ਫਿਰੌਤੀ ਮੰਗਣ ਦਾ ਮਾਮਲਾ, ਮਾਸਟਰਮਾਈਂਡ ਗ੍ਰਿਫ਼ਤਾਰ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।