ਪੜਚੋਲ ਕਰੋ

ਬੇਅਦਬੀ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਵਧਾਏਗੀ ਵਿਧਾਨ ਸਭਾ ਦਾ ਪਾਰਾ, ਹੋਵੇਗਾ ਲਾਈਵ ਟੈਲੀਕਾਸਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਜਾਰੀ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਬੇਅਦਬੀ ਅਤੇ ਗੋਲ਼ੀਕਾਂਡਾਂ ਦੀ ਰਿਪੋਰਟ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਣੀ ਹੈ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਤਿਆਰ ਕੀਤੀ ਇਸ ਰਿਪੋਰਟ 'ਤੇ ਕਾਫੀ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। 600 ਸਫ਼ਿਆਂ ਦੀ ਇਸ ਜਾਂਚ ਰਿਪੋਰਟ ਦੇ ਨਾਲ 60 ਪੰਨਿਆਂ ਦੀ ਐਕਸ਼ਨ ਟੇਕਨ ਰਿਪੋਰਟ ਵੀ ਪੇਸ਼ ਕੀਤੀ ਜਾਣੀ ਹੈ। ਰਿਪੋਰਟ ਪੇਸ਼ ਹੋਣ ਸਮੇਂ ਵਿਧਾਨ ਸਭਾ ਅੰਦਰ ਹੋਣ ਵਾਲੀ ਬਹਿਸ ਦਾ ਟੈਲੀਵਿਜ਼ਨ ਚੈਨਲਾਂ ਰਾਹੀਂ ਸਿੱਧਾ ਪ੍ਰਸਾਰਨ ਕੀਤਾ ਜਾ ਸਕਦਾ ਹੈ। ਕਿਸ ਚੈਨਲ ਨੂੰ ਸਿੱਧੇ ਪ੍ਰਸਾਰਣ ਦੀ ਆਗਿਆ ਮਿਲੇਗੀ, ਇਸ ਦਾ ਫੈਸਲਾ ਸਪੀਕਰ ਨੇ ਕਰਨਾ ਹੈ। ਅਕਾਲੀ ਦਲ ਨੇ ਵੀ ਕਮਿਸ਼ਨ ਦੇ ਮੁਖੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੇ ਨਾਲ-ਨਾਲ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ ਅਤੇ ਅਕਾਲੀ ਦਲ ਇਸੇ ਇਰਾਦੇ ਨਾਲ ਅੱਜ ਵਿਧਾਨ ਸਭਾ ਵਿੱਚ ਉੱਤਰੇਗਾ। ਉੱਧਰ ਆਮ ਆਦਮੀ ਪਾਰਟੀ ਨੇ ਕਮਿਸ਼ਨ ਦੀ ਰਿਪੋਰਟ 'ਤੇ ਕੋਈ ਕਿੰਤੂ ਨਹੀਂ ਕੀਤਾ, ਪਰ ਉਨ੍ਹਾਂ ਬਹਿਸ ਲਈ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਕਾਂਗਰਸ ਨੇ ਇਸ ਮੁੱਦੇ ’ਤੇ ਵਿਰੋਧੀਆਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਆਦਿ ਨੂੰ ਤਿਆਰ ਕੀਤਾ ਹੈ। ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਬੇਸ਼ੱਕ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਨੂੰ ਆਪਣੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ ਪਰ ਵੱਡਾ ਮੁੱਦਾ ਬਰਗਾੜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ’ਚ ਪੁਲੀਸ ਗੋਲ਼ੀ ਕਾਰਨ ਦੋ ਸਿੱਖ ਨੌਜਵਾਨਾਂ ਦੀ ਮੌਤ ਤੇ ਕੋਟਕਪੂਰਾ ਵਿੱਚ ਪੁਲੀਸ ਵੱਲੋਂ ਗੋਲ਼ੀ ਚਲਾਉਣ ਦੀਆਂ ਘਟਨਾਵਾਂ ਹੀ ਹਨ। ਰਿਪੋਰਟ ਲੀਕ ਹੋਣ, ਗਵਾਹ ਵੱਲੋਂ ਬਿਆਨ ਬਦਲਣ ਤੇ ਐਸਆਈਟੀ ਮੁਖੀ ਵੱਲੋਂ ਪਿਛਲੀ ਸਰਕਾਰ ਦੇ ਪੱਖ 'ਚ ਭੁਗਤਣ ਨਾਲ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਇਸ ਦਾ ਲਾਹਾ ਚੁੱਕਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉੱਧਰ, ਮੁੱਖ ਵਿਰੋਧੀ ਧਿਰ ਦੀ ਧੜੇਬੰਧੀ ਕਾਰਨ ਇਸ ਲੜਾਈ ਵਿੱਚੋਂ ਬਾਹਰ ਹੀ ਦਿਖਾਈ ਦੇ ਰਹੀ ਹੈ ਤੇ ਪਿੜ ਵਿੱਚ ਕਾਂਗਰਸ ਤੇ ਅਕਾਲੀਆਂ ਦੇ ਕੁੱਦਣ ਦੇ ਹੀ ਆਸਾਰ ਹਨ।

ਟਾਪ ਹੈਡਲਾਈਨ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Embed widget