(Source: ECI/ABP News)
SAD ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਮਨਜ਼ੂਰ
Punjab News: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਦਫਤਰਾਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਹੁਣ 40 ਫੀਸਦੀ ਤੱਕ ਘੱਟ ਹੋ ਜਾਵੇਗਾ ਸਰਵਾਈਕਲ ਕੈਂਸਰ ਦਾ ਖਤਰਾ, ਮਿਲ ਗਿਆ ਖਾਸ ਟ੍ਰੀਟਮੈਂਟ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
