ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸਤ ਪੁੱਠੀ ਪੈਂਦੀ ਨਜ਼ਰ ਆ ਰਹੀ ਹੈ। ਅਕਾਲੀ ਦਲ ਨੇ ਇਸ ਮਾਮਲੇ 'ਤੇ ਸੱਤਾਧਿਰ ਕਾਂਗਰਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੈਂਤੜੇ ਮਗਰੋਂ ਮਾਮਲਾ ਉਲਟਾ ਪੈ ਗਿਆ ਹੈ।
ਵਿਧਾਨ ਸਭਾ ਵਿੱਚ ਕੈਪਟਨ ਨੇ ਸ਼ਰੇਆਮ ਇਲਜ਼ਾਮ ਲਾਇਆ ਕਿ ਸੀਬੀਆਈ ਨੇ ਕਲੋਜ਼ਰ ਰਿਪੋਰਟ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਦਿੱਤੀ ਹੈ। ਇਸ ਦੇ ਨਾਲ ਹੀ ਕਾਂਗਰਸ ਸਰਕਾਰ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤਕ ਕੇਸ ਦਾਇਰ ਕਰਨ ਲਈ ਆਖ ਦਿੱਤਾ ਹੈ। ਹੁਣ ਅਕਾਲੀ ਦਲ ਘਿਰਦਾ ਨਜ਼ਰ ਆ ਰਿਹਾ ਹੈ।
ਇਹ ਵੀ ਪਤਾ ਲੱਗਾ ਹੈ ਕਿ ਕੁਝ ਕਾਂਗਰਸੀ ਵਿਧਾਇਕ ਇਸ ਮੁੱਦੇ ’ਤੇ ਮਤਾ ਲਿਆਉਣ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਕਈ ਕਾਂਗਰਸੀ ਵਿਧਾਇਕ ਨਾਰਾਜ਼ ਹਨ ਤੇ ਉਹ ਚਾਹੁੰਦੇ ਹਨ ਕਿ ਸਰਕਾਰ ਬਰਗਾੜੀ ਮੁੱਦੇ ’ਤੇ ਸਖ਼ਤ ਕਾਰਵਾਈ ਕਰਕੇ ਆਪਣੇ ਵਾਅਦੇ ਨੂੰ ਪੂਰਾ ਕਰੇ। ਕਾਂਗਰਸ ਲੀਡਰਾਂ ਦੀ ਸਲਾਹ 'ਤੇ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ, ਐਡਵੋਕੇਟ ਜਨਰਲ ਅਤੁਲ ਨੰਦਾ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਲੋਜ਼ਰ ਰਿਪੋਰਟ ਨੂੰ ਛੇਤੀ ਚੁਣੌਤੀ ਦੇਣ ਲਈ ਕਿਹਾ ਹੈ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਦਾ ਹਵਾਲਾ ਦੇ ਕੇ ਇਲਜ਼ਾਮ ਲਾਏ ਸੀ ਕਿ ਕੈਪਟਨ ਸਰਕਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰਵਾਉਣ ਦੇ ਰੌਂਅ ਵਿੱਚ ਨਹੀਂ। ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਕਰਕੇ ਬਾਕਾਇਦਾ ਇਸ ਬਾਰੇ ਰਣਨੀਤੀ ਵੀ ਉਲੀਕੀ ਸੀ। ਇਸ ਮਗਰੋਂ ਕਾਂਗਰਸ 'ਤੇ ਸਵਾਲ ਵੀ ਉੱਠਣੇ ਸ਼ੁਰੂ ਹੋ ਗਏ। ਇਸ ਲਈ ਕੈਪਟਨ ਨੇ ਸੁਖਬੀਰ ਬਾਦਲ ਨੂੰ ਹੀ ਕਚਹਿਰੀ ਵਿੱਚ ਖੜ੍ਹਾ ਕਰਦਿਆਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ ਕਰ ਲਿਆ।
ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਖੁਦ ਹੀ ਘਿਰਿਆ ਅਕਾਲੀ ਦਲ
ਏਬੀਪੀ ਸਾਂਝਾ
Updated at:
08 Aug 2019 01:53 PM (IST)
ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸਤ ਪੁੱਠੀ ਪੈਂਦੀ ਨਜ਼ਰ ਆ ਰਹੀ ਹੈ। ਅਕਾਲੀ ਦਲ ਨੇ ਇਸ ਮਾਮਲੇ 'ਤੇ ਸੱਤਾਧਿਰ ਕਾਂਗਰਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੈਂਤੜੇ ਮਗਰੋਂ ਮਾਮਲਾ ਉਲਟਾ ਪੈ ਗਿਆ ਹੈ।
- - - - - - - - - Advertisement - - - - - - - - -