ਪੜਚੋਲ ਕਰੋ

ਅਸਤੀਫਾ ਵਾਪਸ ਲੈ ਕੇ ਕਸੂਤੇ ਫਸ ਗਏ ਖਹਿਰਾ, 'ਆਪ' ਨਾਲ ਡਟਿਆ ਅਕਾਲੀ ਦਲ

ਵਿਧਾਇਕ ਸੁਖਪਾਲ ਖਹਿਰਾ ਵੱਲੋਂ ਅਸਤੀਫਾ ਵਾਪਸ ਲੈਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਬਾਗੀ ਵਿਧਾਇਕਾਂ ਖਿਲਾਫ ਝੰਡਾ ਚੁੱਕ ਲੈ ਲਿਆ ਹੈ। ਅਕਾਲੀ ਦਲ ਨੇ ਨਵੀਂ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਤੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਦੋ ਵਿਧਾਇਕਾਂ ਨਾਜਰ ਸਿੰਘ ਮਾਨਸ਼ਾਹੀਆ ਤੇ ਅਮਰਜੀਤ ਸਿੰਘ ਸੰਦੋਆ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਵਿਧਾਇਕ ਸੁਖਪਾਲ ਖਹਿਰਾ ਵੱਲੋਂ ਅਸਤੀਫਾ ਵਾਪਸ ਲੈਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਬਾਗੀ ਵਿਧਾਇਕਾਂ ਖਿਲਾਫ ਝੰਡਾ ਚੁੱਕ ਲੈ ਲਿਆ ਹੈ। ਅਕਾਲੀ ਦਲ ਨੇ ਨਵੀਂ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਤੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਦੋ ਵਿਧਾਇਕਾਂ ਨਾਜਰ ਸਿੰਘ ਮਾਨਸ਼ਾਹੀਆ ਤੇ ਅਮਰਜੀਤ ਸਿੰਘ ਸੰਦੋਆ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਯਾਦ ਰਹੇ ਅਕਾਲੀ ਦਲ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੀ ਲੰਮੇ ਸਮੇਂ ਤੋਂ ਇਨ੍ਹਾਂ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰ ਰਹੀ ਹੈ ਪਰ ਸਪੀਕਰ ਇਸ ਨੂੰ ਲਗਾਤਾਰ ਟਾਲਦੇ ਆ ਰਹੇ ਹਨ। ਨਿਯਮਾਂ ਮੁਤਾਬਕ ਤਿੰਨੇ ਵਿਧਾਇਕ ਦਲ-ਬਦਲੀ ਕਾਨੂੰਨ ਮੁਤਾਬਕ ਅਯੋਗ ਕਰਾਰ ਦਿੱਤੇ ਜਾ ਸਕਦੇ ਹਨ ਕਿਉਂਕਿ ਮਾਨਸ਼ਾਹੀਆ ਤੇ ਸੰਦੋਆ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਦੂਜੇ ਪਾਸੇ ਸੁਖਪਾਲ ਖਹਿਰਾ ਨੇ ਆਪਣੀ ਪਾਰਟੀ ਬਣਾ ਲਈ ਹੈ। ਖਹਿਰਾ ਨੇ ਲੋਕ ਸਭਾ ਚੋਣ ਲੜਨ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ ਪਰ ਲੰਘੇ ਦਿਨ ਅਚਾਨਕ ਅਸਤੀਫਾ ਵਾਪਸ ਲੈ ਲਿਆ। ਇਸ ਤੋਂ ਖਫਾ ਆਮ ਆਦਮੀ ਪਾਰਟੀ ਨੇ ਖਹਿਰਾ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਸੀ। ਅਕਾਲੀ ਦਲ ਨੇ ਵੀ ਆਪ ਦੀ ਹਾਂ ਵਿੱਚ ਹਾਂ ਮਲਾਈ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਸਪੀਕਰ ਕੋਲ ਪਹੁੰਚ ਕੇ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਕੋਸ਼ਿਸ਼ ਸੰਵਿਧਾਨ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ‘ਆਪ’ ਦੇ ਇਹ ਵਿਧਾਇਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਲੋਕ ਪ੍ਰਤੀਨਿਧਤਾ ਐਕਟ ਦੀ ਉਲੰਘਣਾ ਕਰਨ ਲਈ ਅਯੋਗ ਠਹਿਰਾਏ ਜਾਣ ਦੇ ਹੱਕਦਾਰ ਹਨ। ਉਹ ਅਸਤੀਫ਼ਾ ਵਾਪਸ ਲੈਣ ਦਾ ਡਰਾਮਾ ਕਰ ਕੇ ਅਯੋਗ ਠਹਿਰਾਏ ਜਾਣ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਕਰਕੇ ਸੁਖਪਾਲ ਖਹਿਰਾ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਪੁੱਜਾ ਸੀ ਤੇ ਬਲਦੇਵ ਸਿੰਘ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਦੁਬਾਰਾ ‘ਆਪ’ ਵਿਚ ਸ਼ਾਮਲ ਹੋ ਰਿਹਾ ਹੈ। ਇਹ ਸਾਰੀ ਪਟਕਥਾ ਕਾਂਗਰਸ ਦੇ ਕਹਿਣ ’ਤੇ ਲਿਖੀ ਗਈ ਹੈ ਤੇ ਉਨ੍ਹਾਂ ਦੀ ਇਸ ਦਲੀਲ ਨੂੰ ਸੱਚ ਸਾਬਿਤ ਕਰਦੀ ਹੈ ਕਿ ‘ਆਪ’ ਵਿਧਾਇਕ ਕਾਂਗਰਸ ਦੀ ਬੀ ਟੀਮ ਹਨ। ਡਾ. ਚੀਮਾ ਨੇ ਕਿਹਾ ਕਿ ਸੰਵਿਧਾਨ ਦੀ 10ਵੀਂ ਅਨੁਸੂਚੀ ਵਿੱਚ ਸਪੱਸ਼ਟ ਹੈ ਕਿ ਜੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਸਦਨ ਦਾ ਮੈਂਬਰ ਆਪਣੀ ਮਰਜ਼ੀ ਨਾਲ ਆਪਣੀ ਸਿਆਸੀ ਪਾਰਟੀ ਦੀ ਮੈਂਬਰਸ਼ਿਪ ਤਿਆਗਦਾ ਹੈ ਤਾਂ ਉਸ ਨੂੰ ਸਦਨ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਪੰਜਾਬ ਦੇ ਸਰਕਾਰੀ ਸਕੂਲਾਂ 'ਚ Mega PTM, ਮਾਪਿਆਂ ਨੂੰ ਮਿਲੇਗੀ ਬੱਚਿਆਂ ਦੀ ਰਿਪੋਰਟ; ਵੀਡੀਓ ਰਾਹੀਂ ਦਿਖਾਉਣਗੇ ਉਪਲਬਧੀਆਂ
ਪੰਜਾਬ ਦੇ ਸਰਕਾਰੀ ਸਕੂਲਾਂ 'ਚ Mega PTM, ਮਾਪਿਆਂ ਨੂੰ ਮਿਲੇਗੀ ਬੱਚਿਆਂ ਦੀ ਰਿਪੋਰਟ; ਵੀਡੀਓ ਰਾਹੀਂ ਦਿਖਾਉਣਗੇ ਉਪਲਬਧੀਆਂ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget