ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਲੱਭਿਆ ਹਾਰ ਦਾ ਕਾਰਨ, ਕੇਜਰੀਵਾਲ ਨੂੰ ਦਿੱਤੀ ਰਿਪੋਰਟ

ਆਮ ਆਦਮੀ ਪਾਰਟੀ (ਆਪ) ਨੇ ਆਪਣੀ ਹਾਰ ਦਾ ਠੀਕਰਾ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਸਿਰ ਭੰਨ੍ਹਿਆ ਹੈ। 'ਆਪ' ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਜਾ ਕੇ ਹਾਈਕਮਾਨ ਨੂੰ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਕਾਂਗਰਸ ਦੇ ਦੋਸਤਾਨਾ ਮੈਚ ਕਰਕੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਵਿਧਾਇਕਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਦਿੱਲੀ ਵਿੱਚ ਮੀਟਿੰਗ ਦੌਰਾਨ ਇਹੋ ਸਿੱਟਾ ਕੱਢਿਆ ਹੈ। ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਆਪਣੀ ਹਾਰ ਦਾ ਠੀਕਰਾ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਸਿਰ ਭੰਨ੍ਹਿਆ ਹੈ। 'ਆਪ' ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਜਾ ਕੇ ਹਾਈਕਮਾਨ ਨੂੰ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਕਾਂਗਰਸ ਦੇ ਦੋਸਤਾਨਾ ਮੈਚ ਕਰਕੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਵਿਧਾਇਕਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਦਿੱਲੀ ਵਿੱਚ ਮੀਟਿੰਗ ਦੌਰਾਨ ਇਹੋ ਸਿੱਟਾ ਕੱਢਿਆ ਹੈ। ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਦਿਲਚਸਪ ਹੈ ਕਿ ਚੋਣਾਂ ਵਿੱਚ ਹਾਰ ਦਾ ਮੰਥਨ ਕਰਨ ਲਈ ਬੁਲਾਈ ਮੀਟਿੰਗ ਵਿੱਚ 'ਆਪ' ਦੀ ਪੰਜਾਬ ਲੀਡਰਸ਼ਿਪ ਨੇ ਕੋਈ ਜ਼ਿਆਦਾ ਦਿਲਚਸਪੀ ਨਹੀਂ ਵਿਖਾਈ। ਪਾਰਟੀ ਨਾਲ ਇਸ ਵੇਲੇ ਖੜ੍ਹੇ 11 ਵਿਧਾਇਕਾਂ ਵਿੱਚੋਂ ਵੀ ਸਿਰਫ 9 ਵਿਧਾਇਕ ਹੀ ਮੀਟਿੰਗ ਵਿੱਚ ਸ਼ਾਮਲ ਹੋਏ। ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਹੋਰ ਤਾਂ ਹੋਰ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਵੀ ਮੀਟਿੰਗ ਵਿੱਚ ਨਹੀ ਪੁੱਜੇ। ਪੰਜਾਬ ਦੇ ਵਿਧਾਇਕਾਂ ਨੇ ਇਕਮੱਤ ਹੁੰਦਿਆਂ ਸਿੱਟਾ ਕੱਢਿਆ ਕਿ ਬਾਦਲ ਤੇ ਕੈਪਟਨ ਪੰਜਾਬ ਵਿੱਚ ਕਿਸੇ ਤੀਸਰੀ ਧਿਰ ਦੇ ਉਭਾਰ ਨੂੰ ਰੋਕਣ ਲਈ ਹਮੇਸ਼ਾ ਇੱਕ ਹੋ ਜਾਂਦੇ ਹਨ। ਇਨ੍ਹਾਂ ਚੋਣਾਂ ਵਿੱਚ ਵੀ ਇਨ੍ਹਾਂ ਦੋਵਾਂ ਨੇ ਕਈ ਹਲਕਿਆਂ ਵਿੱਚ ਦੋਸਤਾਨਾ ਮੈਚ ਖੇਡਿਆ ਹੈ। ਇਸ ਲਈ ਪਾਰਟੀ ਨੂੰ ਹਾਰ ਹੋਈ ਹੈ। ਚੋਣ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਦਾ ਕਹਿਣਾ ਹੈ ਕਿ ਬਾਦਲ ਤੇ ਕੈਪਟਨ ਪਰਿਵਾਰ ਸੂਬੇ ਵਿੱਚ ਪੂਰੀ ਤਰ੍ਹਾਂ ਮਿਲ ਕੇ ਸਿਆਸਤ ਕਰਦੇ ਹਨ। ਇਹ ਸਭ ਲੋਕ ਸਭਾ ਚੋਣਾਂ ਵਿੱਚ ਵੀ ਵੇਖਣ ਨੂੰ ਮਿਲਿਆ। ਬੇਸ਼ੱਕ ਆਮ ਆਦਮੀ ਪਾਰਟੀ ਇਹ ਦਾਅਵੇ ਕਰਕੇ ਆਪਣੀਆਂ ਗਲਤੀਆਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਢਾਈ ਸਾਲਾਂ ਵਿੱਚ 20 ਤੋਂ 11 ਵਿਧਾਇਕ ਹੀ ਰਹਿ ਜਾਣਾ ਬਹੁਤ ਕੁਝ ਬਿਆਨਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪਾਰਟੀ ਨੇ ਅੰਦਰੂਨੀ ਕਲੇਸ਼ ਨੂੰ ਨਿਬੇੜਨ ਲਈ ਪਹਿਲਕਦਮੀ ਕਰਨ ਬਾਰੇ ਵਿਚਾਰਾਂ ਕੀਤੀਆਂ ਹਨ। ਪਾਰਟੀ ਨੂੰ ਸਮਝ ਆ ਗਈ ਹੈ ਕਿ ਮੁੜ ਉਭਾਰ ਲਈ ਪਹਿਲਾਂ ਆਪਣੀ ਕਲੇਸ਼ ਖਤਮ ਕਰਕੇ ਇੱਕਜੁੱਟ ਹੋਣ ਦੀ ਲੋੜ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget