ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਆਪਣੀ ਹਾਰ ਦਾ ਠੀਕਰਾ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਸਿਰ ਭੰਨ੍ਹਿਆ ਹੈ। 'ਆਪ' ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਜਾ ਕੇ ਹਾਈਕਮਾਨ ਨੂੰ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਕਾਂਗਰਸ ਦੇ ਦੋਸਤਾਨਾ ਮੈਚ ਕਰਕੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਵਿਧਾਇਕਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਦਿੱਲੀ ਵਿੱਚ ਮੀਟਿੰਗ ਦੌਰਾਨ ਇਹੋ ਸਿੱਟਾ ਕੱਢਿਆ ਹੈ। ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
ਦਿਲਚਸਪ ਹੈ ਕਿ ਚੋਣਾਂ ਵਿੱਚ ਹਾਰ ਦਾ ਮੰਥਨ ਕਰਨ ਲਈ ਬੁਲਾਈ ਮੀਟਿੰਗ ਵਿੱਚ 'ਆਪ' ਦੀ ਪੰਜਾਬ ਲੀਡਰਸ਼ਿਪ ਨੇ ਕੋਈ ਜ਼ਿਆਦਾ ਦਿਲਚਸਪੀ ਨਹੀਂ ਵਿਖਾਈ। ਪਾਰਟੀ ਨਾਲ ਇਸ ਵੇਲੇ ਖੜ੍ਹੇ 11 ਵਿਧਾਇਕਾਂ ਵਿੱਚੋਂ ਵੀ ਸਿਰਫ 9 ਵਿਧਾਇਕ ਹੀ ਮੀਟਿੰਗ ਵਿੱਚ ਸ਼ਾਮਲ ਹੋਏ। ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਹੋਰ ਤਾਂ ਹੋਰ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਵੀ ਮੀਟਿੰਗ ਵਿੱਚ ਨਹੀ ਪੁੱਜੇ।
ਪੰਜਾਬ ਦੇ ਵਿਧਾਇਕਾਂ ਨੇ ਇਕਮੱਤ ਹੁੰਦਿਆਂ ਸਿੱਟਾ ਕੱਢਿਆ ਕਿ ਬਾਦਲ ਤੇ ਕੈਪਟਨ ਪੰਜਾਬ ਵਿੱਚ ਕਿਸੇ ਤੀਸਰੀ ਧਿਰ ਦੇ ਉਭਾਰ ਨੂੰ ਰੋਕਣ ਲਈ ਹਮੇਸ਼ਾ ਇੱਕ ਹੋ ਜਾਂਦੇ ਹਨ। ਇਨ੍ਹਾਂ ਚੋਣਾਂ ਵਿੱਚ ਵੀ ਇਨ੍ਹਾਂ ਦੋਵਾਂ ਨੇ ਕਈ ਹਲਕਿਆਂ ਵਿੱਚ ਦੋਸਤਾਨਾ ਮੈਚ ਖੇਡਿਆ ਹੈ। ਇਸ ਲਈ ਪਾਰਟੀ ਨੂੰ ਹਾਰ ਹੋਈ ਹੈ। ਚੋਣ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਦਾ ਕਹਿਣਾ ਹੈ ਕਿ ਬਾਦਲ ਤੇ ਕੈਪਟਨ ਪਰਿਵਾਰ ਸੂਬੇ ਵਿੱਚ ਪੂਰੀ ਤਰ੍ਹਾਂ ਮਿਲ ਕੇ ਸਿਆਸਤ ਕਰਦੇ ਹਨ। ਇਹ ਸਭ ਲੋਕ ਸਭਾ ਚੋਣਾਂ ਵਿੱਚ ਵੀ ਵੇਖਣ ਨੂੰ ਮਿਲਿਆ।
ਬੇਸ਼ੱਕ ਆਮ ਆਦਮੀ ਪਾਰਟੀ ਇਹ ਦਾਅਵੇ ਕਰਕੇ ਆਪਣੀਆਂ ਗਲਤੀਆਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਢਾਈ ਸਾਲਾਂ ਵਿੱਚ 20 ਤੋਂ 11 ਵਿਧਾਇਕ ਹੀ ਰਹਿ ਜਾਣਾ ਬਹੁਤ ਕੁਝ ਬਿਆਨਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪਾਰਟੀ ਨੇ ਅੰਦਰੂਨੀ ਕਲੇਸ਼ ਨੂੰ ਨਿਬੇੜਨ ਲਈ ਪਹਿਲਕਦਮੀ ਕਰਨ ਬਾਰੇ ਵਿਚਾਰਾਂ ਕੀਤੀਆਂ ਹਨ। ਪਾਰਟੀ ਨੂੰ ਸਮਝ ਆ ਗਈ ਹੈ ਕਿ ਮੁੜ ਉਭਾਰ ਲਈ ਪਹਿਲਾਂ ਆਪਣੀ ਕਲੇਸ਼ ਖਤਮ ਕਰਕੇ ਇੱਕਜੁੱਟ ਹੋਣ ਦੀ ਲੋੜ ਹੈ।
ਆਮ ਆਦਮੀ ਪਾਰਟੀ ਨੇ ਲੱਭਿਆ ਹਾਰ ਦਾ ਕਾਰਨ, ਕੇਜਰੀਵਾਲ ਨੂੰ ਦਿੱਤੀ ਰਿਪੋਰਟ
ਏਬੀਪੀ ਸਾਂਝਾ
Updated at:
03 Jun 2019 12:46 PM (IST)
ਆਮ ਆਦਮੀ ਪਾਰਟੀ (ਆਪ) ਨੇ ਆਪਣੀ ਹਾਰ ਦਾ ਠੀਕਰਾ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਸਿਰ ਭੰਨ੍ਹਿਆ ਹੈ। 'ਆਪ' ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਜਾ ਕੇ ਹਾਈਕਮਾਨ ਨੂੰ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਕਾਂਗਰਸ ਦੇ ਦੋਸਤਾਨਾ ਮੈਚ ਕਰਕੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਵਿਧਾਇਕਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਦਿੱਲੀ ਵਿੱਚ ਮੀਟਿੰਗ ਦੌਰਾਨ ਇਹੋ ਸਿੱਟਾ ਕੱਢਿਆ ਹੈ। ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
- - - - - - - - - Advertisement - - - - - - - - -