7 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ। ਇਸ ਬੈਠਕ ਦੇ ਵਿੱਚ ਪੰਥਕ ਅਤੇ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। SAD ਵੱਲੋਂ ਲੈਂਡ ਪੁਲਿੰਗ ਨੀਤੀ ਦੇ ਖਿਲਾਫ ਜ਼ੋਰਦਾਰ ਮੁਕਾਬਲੇ ਲਈ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕੇ ਇੰਚਾਰਜਾਂ ਦੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ 1 ਸਤੰਬਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਮੋਰਚਾ ਸ਼ੁਰੂ ਕਰੇਗਾ।
ਇਹ ਮੋਰਚਾ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਰੋਜ਼ਾਨਾ ਨਿਕਲੇਗਾ ਅਤੇ ਮੋਹਾਲੀ ਵਿੱਚ ਉਸ ਥਾਂ ਤੱਕ ਜਾਵੇਗਾ, ਜਿੱਥੇ ਕੇਜਰੀਵਾਲ ਨੇ 'ਸੀਸ਼ ਮਹਿਲ' ਬਣਾਇਆ ਹੋਇਆ ਹੈ। ਭਾਵੇਂ ਇਸ ਦੌਰਾਨ ਉਹਨਾਂ ਦੇ ਨੇਤਾ ਅਤੇ ਵਰਕਰ ਗ੍ਰਿਫ਼ਤਾਰ ਵੀ ਕਿਉਂ ਨਾ ਹੋਣ। ਇਸਦੇ ਨਾਲ-ਨਾਲ ਉਨ੍ਹਾਂ ਨੇ ਮਜੀਠੀਆ ਉੱਤੇ ਹੋਈ ਕਾਰਵਾਈ ਦੀ ਵੀ ਨਿੰਦਾ ਕੀਤੀ ਹੈ।
ਉਨ੍ਹਾਂ ਸਰਕਾਰ ਨੂੰ ਕਿਹਾ ਹੈ ਕਿ ਉਹ ਇਸ ਨੀਤੀ ਨੂੰ ਤੁਰੰਤ ਵਾਪਸ ਲੈ ਲਵੇ, ਨਹੀਂ ਤਾਂ ਜਦੋਂ ਅਸੀਂ ਸਰਕਾਰ ਵਿੱਚ ਆਵਾਂਗੇ ਤਾਂ ਆਪਣੀ ਪਹਿਲੀ ਕੈਬਿਨੇਟ ਮੀਟਿੰਗ ਵਿੱਚ ਇਸ ਨੀਤੀ ਨੂੰ ਰੱਦ ਕਰ ਦਿਆਂਗੇ — ਜਿਵੇਂ ਅਸੀਂ SYL ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਕੇ ਕੀਤਾ ਸੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ 18 ਜਨਰਲ ਸਕੱਤਰਾਂ ਦੀ ਨਿਯੁਕਤੀ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।