ਪੜਚੋਲ ਕਰੋ
ਮੋਦੀ ਤੇ ਸ਼ਾਹ ਨੂੰ ਮੰਦਾ ਬੋਲਣ 'ਤੇ ਅਕਾਲੀ ਦਲ ਹਾਰਡ ਕੌਰ ਤੋਂ ਔਖਾ
ਪੰਜਾਬੀ ਮਹਿਲਾ ਗਾਇਕ ਹਾਰਡ ਕੌਰ ਵੱਲੋਂ ਖਾਲਿਸਤਾਨ ਦੀ ਹਮਾਇਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਬਿਆਨਬਾਜ਼ੀ ਤੋਂ ਸ਼੍ਰੋਮਣੀ ਅਕਾਲੀ ਦਲ ਔਖਾ ਹੈ। ਹਾਰਡ ਕੌਰ ਦਾ ਅੱਜ ਟਵਿੱਟਰ ਅਕਾਊਂਟ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤੀ ਹੈ। ਇਹੋ ਜਿਹੀ ਹਰਕਤ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ।

ਚੰਡੀਗੜ੍ਹ: ਪੰਜਾਬੀ ਮਹਿਲਾ ਗਾਇਕ ਹਾਰਡ ਕੌਰ ਵੱਲੋਂ ਖਾਲਿਸਤਾਨ ਦੀ ਹਮਾਇਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਬਿਆਨਬਾਜ਼ੀ ਤੋਂ ਸ਼੍ਰੋਮਣੀ ਅਕਾਲੀ ਦਲ ਔਖਾ ਹੈ। ਹਾਰਡ ਕੌਰ ਦਾ ਅੱਜ ਟਵਿੱਟਰ ਅਕਾਊਂਟ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤੀ ਹੈ। ਇਹੋ ਜਿਹੀ ਹਰਕਤ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ।

ਵੀਡੀਓ ‘ਚ ਉਸ ਨੇ ਕਿਹਾ, “ਇਹ ਸਾਡਾ ਹੱਕ ਹੈ, ਜਿਸ ਨੂੰ ਅਸੀਂ ਲੈ ਕੇ ਰਹਾਂਗੇ। ਇਹ ਵਾਲਾ 15 ਅਗਸਤ ਸਿੱਖਾਂ ਲਈ ਆਜ਼ਾਦੀ ਦਿਹਾੜਾ ਨਹੀਂ ਤੇ ਇਸ ਲਈ ਅਸੀਂ 15 ਅਗਸਤ ਨੂੰ ਸਾਰੇ ਖਾਲਿਸਤਾਨੀ ਝੰਡੇ ਲਹਿਰਾਵਾਂਗੇ।”So #HardKaur joins ISI backed Khalistanis and threatens Indian establishment.
Cc @AmitShah @narendramodi @HMOIndia... Ise ghusne na de. She's a declared traitor. pic.twitter.com/eCcG6On0Ms — INFERNO 2.0 (@TheAngryLord) August 12, 2019
ਇਹ ਕੋਈ ਪਹਿਲਾਂ ਮੌਕਾ ਨਹੀਂ ਜਦੋਂ ਹਾਰਡ ਕੌਰ ਨੇ ਕੋਈ ਵਿਵਾਦਤ ਬਿਆਨ ਦਿੱਤਾ ਹੋਵੇ। ਉਹ ਇਸ ਤੋਂ ਪਹਿਲਾਂ ਵੀ ਕਈ ਨੇਤਾਵਾਂ ਲਈ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕਰ ਚੁੱਕੀ ਹੈ। ਹਾਰਡ ਕੌਰ ਨੇ ਹਾਲ ਹੀ ‘ਚ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਅੱਤਵਾਦੀ ਕਿਹਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















