ਪੜਚੋਲ ਕਰੋ
Advertisement
ਪੰਜਾਬੀ ਫੌਜੀਆਂ ਨੂੰ ਪਾਕਿਸਤਾਨ ਦੀ ਅਪੀਲ 'ਤੇ ਅਕਾਲੀ ਦਲ ਭੜਕਿਆ
ਪਾਕਿਸਤਾਨ ਦੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਫਵਾਦ ਹੁਸੈਨ ਚੌਧਰੀ ਵੱਲੋਂ ਪੰਜਾਬੀ ਫੌਜੀਆਂ ਨੂੰ ਕਸ਼ਮੀਰ ਵਿੱਚ ਡਿਊਟੀ ਦਾ ਬਾਈਕਾਟ ਕਰਨ ਦੀ ਅਪੀਲ ਤੋਂ ਸ਼੍ਰੋਮਣੀ ਅਕਾਲੀ ਦਲ ਵੀ ਔਖਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਉਹ ਨਾ ਤਾਂ ਪੰਜਾਬੀਆਂ ਤੇ ਸਿੱਖਾਂ ਦੇ ਪ੍ਰਤੀਨਿਧ ਚਿਹਰੇ ਹਨ ਤੇ ਨਾ ਹੀ ਉਹ ਦੇਸ਼ ਪ੍ਰਤੀ ਭਾਵਨਾਵਾਂ ਦੇ ਮਾਮਲੇ ’ਚ ਪੰਜਾਬੀਆਂ ਤੇ ਸਿੱਖਾਂ ਦੀ ਸਹੀ ਪ੍ਰਤੀਨਿਧਤਾ ਕਰਦੇ ਹਨ।
ਚੰਡੀਗੜ੍ਹ: ਪਾਕਿਸਤਾਨ ਦੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਫਵਾਦ ਹੁਸੈਨ ਚੌਧਰੀ ਵੱਲੋਂ ਪੰਜਾਬੀ ਫੌਜੀਆਂ ਨੂੰ ਕਸ਼ਮੀਰ ਵਿੱਚ ਡਿਊਟੀ ਦਾ ਬਾਈਕਾਟ ਕਰਨ ਦੀ ਅਪੀਲ ਤੋਂ ਸ਼੍ਰੋਮਣੀ ਅਕਾਲੀ ਦਲ ਵੀ ਔਖਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਉਹ ਨਾ ਤਾਂ ਪੰਜਾਬੀਆਂ ਤੇ ਸਿੱਖਾਂ ਦੇ ਪ੍ਰਤੀਨਿਧ ਚਿਹਰੇ ਹਨ ਤੇ ਨਾ ਹੀ ਉਹ ਦੇਸ਼ ਪ੍ਰਤੀ ਭਾਵਨਾਵਾਂ ਦੇ ਮਾਮਲੇ ’ਚ ਪੰਜਾਬੀਆਂ ਤੇ ਸਿੱਖਾਂ ਦੀ ਸਹੀ ਪ੍ਰਤੀਨਿਧਤਾ ਕਰਦੇ ਹਨ।
ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਾਕਿਸਤਾਨ ਦੇ ਫੈਡਰਲ ਮੰਤਰੀ ਫਵਾਦ ਹੁਸੈਨ ਚੌਧਰੀ ਨੇ ਪੰਜਾਬੀ ਲਿਪੀ ਦੀ ਵਰਤੋਂ ਕਰਕੇ ਭਾਰਤੀ ਫੌਜ ਵਿੱਚ ਸੇਵਾ ਕਰਦੇ ਪੰਜਾਬੀ ਫੌਜੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਫਵਾਦ ਚੌਧਰੀ ਪੰਜਾਬੀ ਸੈਨਿਕਾਂ ਦੀ ਅਸਲੀ ਭਾਵਨਾ ਤੇ ਦਿੜ੍ਹ ਵਚਨਬੱਧਤਾ ਤੋਂ ਪੂਰੀ ਤਰਾਂ ਅਣਜਾਣ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਤੇ ਸਿੱਖ ਸੈਨਿਕਾਂ ਨੇ ਹਮੇਸ਼ਾ ਦੇਸ਼ ਦੀ ਰਾਖੀ ਵਾਸਤੇ ਅੱਗੇ ਹੋ ਕੇ ਲੜਾਈ ਲੜੀ ਹੈ ਤੇ ਸਿਰਫ ਪੰਜਾਬੀ ਲਿਪੀ ਦੀ ਵਰਤੋਂ ਨਾਲ ਹੀ ਫਵਾਦ ਚੌਧਰੀ ਪੰਜਾਬੀਆਂ ਨੂੰ ਭੜਕਾ ਨਹੀਂ ਸਕਦੇ।
ਯਾਦ ਰਹੇ ਜੰਮੂ-ਕਸ਼ਮੀਰ 'ਚੋਂ ਹਟਾਈ ਗਈ ਧਾਰਾ 370 ਨੂੰ ਲੈ ਕੇ ਪਾਕਿਸਤਾਨ ਦੇ ਫਵਾਦ ਚੌਧਰੀ ਨੇ ਭਾਰਤੀ ਫੌਜ ਵਿੱਚ ਸ਼ਾਮਲ ਪੰਜਾਬੀ ਜਵਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਸੀ ਕਿ ਉਹ ਕਸ਼ਮੀਰੀਆਂ 'ਤੇ ਹੋ ਰਹੇ ਜ਼ੁਲਮ ਖ਼ਿਲਾਫ਼ ਆਪਣੀ ਡਿਊਟੀ ਨਾ ਕਰਨ। ਉਨ੍ਹਾਂ ਟਵੀਟ ਕੀਤਾ, 'ਮੈਂ ਇੰਡੀਅਨ ਆਰਮੀ ਵਿੱਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ ਤੇ ਹੋ ਰਹੇ ਜ਼ੁਲਮ ਖ਼ਿਲਾਫ਼ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ !!'ਮੈਂ ਇੰਡੀਅਨ ਆਰਮੀ ਵਿਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ ਤੇ ਹੋ ਰਹੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ !! I appeal to all Punjabis in Indian army to refuse to be part of injustice/zulm and deny duty in Kashmir
— Ch Fawad Hussain (@fawadchaudhry) August 13, 2019
ਉਨ੍ਹਾਂ ਦੇ ਇਸ ਟਵੀਟ 'ਤੇ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪਾਕਿਸਤਾਨ ਭਾਰਤ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰੇ। ਕੈਪਟਨ ਨੇ ਕਿਹਾ ਕਿ ਭਾਰਤੀ ਫੌਜ ਇੱਕ ਅਨੁਸਾਸ਼ਿਤ ਤੇ ਰਾਸ਼ਟਰਵਾਦੀ ਫੋਰਸ ਹੈ। ਫਵਾਦ ਚੌਧਰੀ ਦੇ ਭੜਕਾਊ ਬਿਆਨਾਂ ਦਾ ਭਾਰਤੀ ਫੌਜ 'ਤੇ ਕੋਈ ਅਸਰ ਨਹੀਂ।Stop trying to interfere in India's internal matter. And let me tell you that the Indian Army is a disciplined and nationalist force, unlike your Army @fawadchaudhry. Your provocative statement will not work, nor will the Soldiers in our Army follow your divisive diktats. @adgpi https://t.co/DAQfj0yqQ0
— Capt.Amarinder Singh (@capt_amarinder) August 13, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement