ਪੜਚੋਲ ਕਰੋ

ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨੀ ਸਾਜਿਸ਼ ਦੱਸ ਕੇ ਕਸੂਤੇ ਘਿਰੇ ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਦੀ ਸਾਜ਼ਿਸ਼ ਦੀ ਸ਼ੰਕਾ ਜਤਾ ਕੇ ਕਸੂਤੇ ਘਿਰ ਗਏ ਹਨ। ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਖੂਬ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕੈਪਟਨ ਨੂੰ ਘੇਰਿਆ ਹੈ। ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਕੈਪਟਨ ਕਰਤਾਰਪੁਰ ਕੌਰੀਡੋਰ ਬਾਰੇ ਬਿਆਨ ਨੂੰ ਵਾਪਸ ਲੈਣ। ਮਜੀਠੀਆ ਨੇ ਕਿਹਾ ਕਿ ਜੇਕਰ ਇਹ ਆਈਐਸਆਈ ਦੀ ਸਾਜ਼ਿਸ਼ ਹੈ ਤਾਂ ਫਿਰ ਕੈਪਟਨ ਕਿਉਂ ਦਾਅਵਾ ਕਰ ਰਹੇ ਹਨ ਕਿ ਉਹ ਕਰੋੜਾਂ ਰੁਪਏ ਡੇਰਾ ਬਾਬਾ ਨਾਨਕ ਵਿਖੇ ਖਰਚ ਰਹੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਦੀ ਸਾਜ਼ਿਸ਼ ਦੀ ਸ਼ੰਕਾ ਜਤਾ ਕੇ ਕਸੂਤੇ ਘਿਰ ਗਏ ਹਨ। ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਖੂਬ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕੈਪਟਨ ਨੂੰ ਘੇਰਿਆ ਹੈ। ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਕੈਪਟਨ ਕਰਤਾਰਪੁਰ ਕੌਰੀਡੋਰ ਬਾਰੇ ਬਿਆਨ ਨੂੰ ਵਾਪਸ ਲੈਣ। ਮਜੀਠੀਆ ਨੇ ਕਿਹਾ ਕਿ ਜੇਕਰ ਇਹ ਆਈਐਸਆਈ ਦੀ ਸਾਜ਼ਿਸ਼ ਹੈ ਤਾਂ ਫਿਰ ਕੈਪਟਨ ਕਿਉਂ ਦਾਅਵਾ ਕਰ ਰਹੇ ਹਨ ਕਿ ਉਹ ਕਰੋੜਾਂ ਰੁਪਏ ਡੇਰਾ ਬਾਬਾ ਨਾਨਕ ਵਿਖੇ ਖਰਚ ਰਹੇ ਹਨ। ਯਾਦ ਰਹੇ ਕੈਪਟਨ ਨੇ ਸੋਮਵਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣ ਪਿੱਛੇ ਕੋਈ ਲੁਕਿਆ ਇਰਾਦਾ ਵੀ ਹੋ ਸਕਦਾ ਹੈ। ਇਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਭਾਈਚਾਰੇ ਨੂੰ ਦੁਫਾੜ ਕਰਨਾ ਵੀ ਹੋ ਸਕਦਾ ਹੈ। ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ’ਤੇ ਪਾਕਿਸਤਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੀ ਚਾਲ ਦੱਸ ਰਹੇ ਹਨ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਨਾਲ ਜੋੜ ਕੇ ਦੇਖਣ ਵਾਲੇ ਬਿਆਨ ਨੇ ਸੰਗਤ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਆਖਿਆ ਕਿ ਕੌਮ ਦੀਆਂ ਭਾਵਨਾਵਾਂ ਵਿਰੋਧੀ ਦਿੱਤੇ ਅਜਿਹੇ ਬਿਆਨ ਲਈ ਮੁੱਖ ਮੰਤਰੀ ਨੂੰ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget