ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਦੀ ਸਾਜ਼ਿਸ਼ ਦੀ ਸ਼ੰਕਾ ਜਤਾ ਕੇ ਕਸੂਤੇ ਘਿਰ ਗਏ ਹਨ। ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਖੂਬ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕੈਪਟਨ ਨੂੰ ਘੇਰਿਆ ਹੈ। ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਕੈਪਟਨ ਕਰਤਾਰਪੁਰ ਕੌਰੀਡੋਰ ਬਾਰੇ ਬਿਆਨ ਨੂੰ ਵਾਪਸ ਲੈਣ। ਮਜੀਠੀਆ ਨੇ ਕਿਹਾ ਕਿ ਜੇਕਰ ਇਹ ਆਈਐਸਆਈ ਦੀ ਸਾਜ਼ਿਸ਼ ਹੈ ਤਾਂ ਫਿਰ ਕੈਪਟਨ ਕਿਉਂ ਦਾਅਵਾ ਕਰ ਰਹੇ ਹਨ ਕਿ ਉਹ ਕਰੋੜਾਂ ਰੁਪਏ ਡੇਰਾ ਬਾਬਾ ਨਾਨਕ ਵਿਖੇ ਖਰਚ ਰਹੇ ਹਨ।
ਯਾਦ ਰਹੇ ਕੈਪਟਨ ਨੇ ਸੋਮਵਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣ ਪਿੱਛੇ ਕੋਈ ਲੁਕਿਆ ਇਰਾਦਾ ਵੀ ਹੋ ਸਕਦਾ ਹੈ। ਇਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਭਾਈਚਾਰੇ ਨੂੰ ਦੁਫਾੜ ਕਰਨਾ ਵੀ ਹੋ ਸਕਦਾ ਹੈ।
ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ’ਤੇ ਪਾਕਿਸਤਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੀ ਚਾਲ ਦੱਸ ਰਹੇ ਹਨ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਨਾਲ ਜੋੜ ਕੇ ਦੇਖਣ ਵਾਲੇ ਬਿਆਨ ਨੇ ਸੰਗਤ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਆਖਿਆ ਕਿ ਕੌਮ ਦੀਆਂ ਭਾਵਨਾਵਾਂ ਵਿਰੋਧੀ ਦਿੱਤੇ ਅਜਿਹੇ ਬਿਆਨ ਲਈ ਮੁੱਖ ਮੰਤਰੀ ਨੂੰ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨੀ ਸਾਜਿਸ਼ ਦੱਸ ਕੇ ਕਸੂਤੇ ਘਿਰੇ ਕੈਪਟਨ
ਏਬੀਪੀ ਸਾਂਝਾ
Updated at:
05 Nov 2019 12:32 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਦੀ ਸਾਜ਼ਿਸ਼ ਦੀ ਸ਼ੰਕਾ ਜਤਾ ਕੇ ਕਸੂਤੇ ਘਿਰ ਗਏ ਹਨ। ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਖੂਬ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕੈਪਟਨ ਨੂੰ ਘੇਰਿਆ ਹੈ। ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਕੈਪਟਨ ਕਰਤਾਰਪੁਰ ਕੌਰੀਡੋਰ ਬਾਰੇ ਬਿਆਨ ਨੂੰ ਵਾਪਸ ਲੈਣ। ਮਜੀਠੀਆ ਨੇ ਕਿਹਾ ਕਿ ਜੇਕਰ ਇਹ ਆਈਐਸਆਈ ਦੀ ਸਾਜ਼ਿਸ਼ ਹੈ ਤਾਂ ਫਿਰ ਕੈਪਟਨ ਕਿਉਂ ਦਾਅਵਾ ਕਰ ਰਹੇ ਹਨ ਕਿ ਉਹ ਕਰੋੜਾਂ ਰੁਪਏ ਡੇਰਾ ਬਾਬਾ ਨਾਨਕ ਵਿਖੇ ਖਰਚ ਰਹੇ ਹਨ।
- - - - - - - - - Advertisement - - - - - - - - -