ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵੀ ਬੀਜੇਪੀ ਨੂੰ ਸ਼ੀਸ਼ਾ ਵਿਖਾਉਣ ਲੱਗਾ ਹੈ। ਇਸ ਗੱਲ ਦਾ ਸੰਕੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਰਐਸਐਸ ’ਤੇ ਰੋਕ ਲਾਉਣ ਦੇ ਬਿਆਨ ਤੋਂ ਮਿਲਦੇ ਹਨ। ਪਹਿਲੀ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਰਐਸਐਸ ਲਈ ਇੰਨੀ ਸਖਤ ਸ਼ਬਦਾਵਲੀ ਵਰਤੀ ਹੈ।
ਦਰਅਸਲ ਬੀਜੇਪੀ ਨੂੰ ਪਤਾ ਹੈ ਕਿ ਸਿੱਖ ਵੋਟ ਤੋਂ ਬਿਨਾ ਪੰਜਾਬ ਫਤਹਿ ਕਰਨਾ ਸੰਭਵ ਨਹੀਂ। ਇਸ ਲਈ ਆਰਐਸਐਸ ਪਿਛਲੇ ਸਮੇਂ ਵਿੱਚ ਕਾਫੀ ਕੰਮ ਕਰ ਰਹੀ ਹੈ। ਆਰਐਸਐਸ ਮੁਖੀ ਨੇ ਕਈ ਡੇਰਾ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਸਿੱਖ ਸ਼ਖ਼ਸੀਅਤਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਸੀ। ਮੋਦੀ ਸਰਕਾਰ ਨੇ ਵੀ ਸਿੱਖਾਂ ਲਈ ਕੀ ਐਲਾਨ ਕਰਕੇ ਪਿੜ ਬੰਨ੍ਹਣ ਦੀ ਕੋਸ਼ਿਸ਼ ਕੀਤੀ ਸੀ। ਇਸ ਗੱਲ਼ ਦਾ ਅਕਾਲੀ ਦਲ ਨੂੰ ਵੀ ਫਿਕਰ ਹੈ।
ਇਸ ਬਾਰੇ ਸ਼੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਨਿੱਜੀ ਤੇ ਸਿਆਸੀ ਹਿੱਤਾਂ ਲਈ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਬੀਜੇਪੀ ਨਾਲ ਤਿੜਕ ਰਹੇ ਰਿਸ਼ਤਿਆਂ ਨੂੰ ਬਚਾਉਣ ਵਾਸਤੇ ਹੁਣ ਅਕਾਲ ਤਖ਼ਤ ਦੇ ਜਥੇਦਾਰ ਰਾਹੀਂ ਆਰਐਸਐਸ ’ਤੇ ਰੋਕ ਲਾਉਣ ਦੇ ਬਿਆਨ ਦਿੱਤੇ ਜਾ ਰਹੇ ਹਨ।
ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਪਹਿਲਾਂ ਹੀ ਸਿਆਸੀ ਪ੍ਰਭਾਵ ਗੁਆ ਚੁੱਕਾ ਹੈ। ਜੇ ਬੀਜੇਪੀ ਨਾਲ ਰਿਸ਼ਤਿਆਂ ਵਿੱਚ ਵਧੇਰੇ ਕੁੜੱਤਣ ਪੈਦਾ ਹੁੰਦੀ ਹੈ ਤਾਂ ਇਸ ਨਾਲ ਕੇਂਦਰ ਸਰਕਾਰ ਵਿੱਚ ਮਿਲੀ ਮੰਤਰੀ ਦੀ ਕੁਰਸੀ ਖੁੱਸਣ ਤੇ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਨੁਕਸਾਨ ਦੀ ਸੰਭਾਵਨਾ ਹੈ।
ਇਸੇ ਕਰਕੇ ਅਕਾਲ ਤਖ਼ਤ ਰਾਹੀਂ ਆਰਐਸਐਸ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਹ ਮੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਨੂੰ ਸੰਕੇਤ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਬੀਜੇਪੀ ਲਈ ਕਈ ਤਰ੍ਹਾਂ ਦੇ ਅੜਿੱਕੇ ਖੜ੍ਹੇ ਕਰ ਸਕਦਾ ਹੈ।
ਅਕਾਲੀ ਦਲ ਪੰਜਾਬ 'ਚ ਵੀ ਬੀਜੇਪੀ ਨੂੰ ਵਿਖਾਉਣ ਲੱਗਾ ਸ਼ੀਸ਼ਾ
ਏਬੀਪੀ ਸਾਂਝਾ
Updated at:
17 Oct 2019 03:08 PM (IST)
ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵੀ ਬੀਜੇਪੀ ਨੂੰ ਸ਼ੀਸ਼ਾ ਵਿਖਾਉਣ ਲੱਗਾ ਹੈ। ਇਸ ਗੱਲ ਦਾ ਸੰਕੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਰਐਸਐਸ ’ਤੇ ਰੋਕ ਲਾਉਣ ਦੇ ਬਿਆਨ ਤੋਂ ਮਿਲਦੇ ਹਨ। ਪਹਿਲੀ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਰਐਸਐਸ ਲਈ ਇੰਨੀ ਸਖਤ ਸ਼ਬਦਾਵਲੀ ਵਰਤੀ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -