ਚੰਡੀਗੜ੍ਹ: ਬੀਜੇਪੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ 7 ਜੂਨ ਨੂੰ ਚੰਡੀਗੜ੍ਹ ਵਿੱਚ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਪੰਜਾਬ ਭਾਜਪਾ ਦੀ ਹਾਈਕਮਾਨ ਵੀ ਸ਼ਾਮਲ ਹੋਵੇਗੀ।   ਹਾਸਲ ਜਾਣਕਾਰੀ ਅਨੁਸਾਰ ਅਮਿਤ ਸ਼ਾਹ 2019  ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਮੀਟਿੰਗ ਕਰਨ ਵਾਸਤੇ ਪਹੁੰਚ ਰਹੇ ਹਨ। ਮੀਟਿੰਗ ਅਕਾਲੀ ਦਲ ਦੇ ਸੈਕਟਰ 28 ਸਥਿਤ ਦਫ਼ਤਰ ਵਿੱਚ ਹੋਵੇਗੀ। ਯਾਦ ਰਹੇ ਪਿਛਲੇ ਸਮੇਂ ਵਿੱਚ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਕਈ ਮਤਭੇਦ ਵੀ ਉੱਭਰੇ ਹਨ। ਅਕਾਲੀ ਦਲ ਨੇ ਇਸ ਵਾਰ ਵੀ ਹਰਿਆਣਾ ਵਿੱਚ ਵੱਖਰੇ ਤੌਰ 'ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਕਈ ਅਕਾਲੀ ਲੀਡਰ ਆਰਐਸਐਸ ਖਿਲਾਫ ਵੀ ਬੋਲਦੇ ਰਹਿੰਦੇ ਹਨ।