Punjab News: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਅੱਜ ਪਹਿਲੀ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਹੋ ਰਹੀ ਹੈ। ਇਸ ਮੀਟਿੰਗ 'ਚ ਸੁਨੀਲ ਜਾਖੜ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਅਸ਼ਵਨੀ ਸ਼ਰਮਾ ਮੌਜੂਦ ਹਨ।

Continues below advertisement

ਜਾਣਕਾਰੀ ਮੁਤਾਬਕ ਕਿ ਇਸ ਮੀਟਿੰਗ 'ਚ ਸੀਟ ਸ਼ੇਅਰਿੰਗ ਨੂੰ ਲੈਕੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਬਾਰੇ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਐੱਨਡੀਏ ਫਿਰ ਇਕੱਠੀ ਹੋ ਗਈ ਹੈ ਅਤੇ ਹਰ ਚੀਜ਼ ਨੂੰ ਲੈ ਕੇ ਮੀਟਿੰਗ ਵਿੱਚ ਚਰਚਾ ਕੀਤਾ ਜਾਵੇਗੀ।

Continues below advertisement

ਇਸ ਮੀਟਿੰਗ ਨੂੰ ਅਕਾਲੀ-ਭਾਜਪਾ ਗਠਜੋੜ ਅਧੀਨ ਦੋਹਾਂ ਪਾਰਟੀਆਂ ਦੀ ਲੀਡਰਸ਼ਿਪ ਵਿਚਕਾਰ ਪਹਿਲੀ ਰਸਮੀਂ ਗੱਲਬਾਤ ਵਜੋਂ ਦੇਖਿਆ ਜਾ ਰਿਹਾ ਹੈ, ਜਿਸ 'ਚ ਤਾਲਮੇਲ ਅਤੇ ਅੱਗੇ ਵੱਧਣ ਦੇ ਰਸਤੇ 'ਤੇ ਵਿਚਾਰ-ਵਟਾਂਦਰਾ ਹੋਣ ਦੀ ਵੀ ਉਮੀਦ ਹੈ। ਹਾਲਾਂਕਿ ਇਸ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ ਹੈ ਕਿ ਅੱਜ ਸੀਟਾਂ ਦੀ ਸ਼ੇਅਰਿੰਗ ਨੂੰ ਲੈਕੇ ਫਾਈਨਲ ਹੋ ਗੱਲਬਾਤ ਹੋ ਜਾਵੇਗੀ।

ਉੱਥੇ ਹੀ ਇਸ ਤੋਂ ਸੋਸ਼ਲ ਮੀਡੀਆ 'ਤੇ ਸੀਟਾਂ ਦੀ ਸ਼ੇਅਰਿੰਗ ਨੂੰ ਲੈਕੇ ਇਸ ਲਿਸਟ ਵਾਇਰਲ ਹੋ ਰਹੀ ਸੀ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੰਡਨ ਕੀਤਾ ਸੀ। ਉਨ੍ਹਾਂ ਨੇ ਪੋਸਟ ਪਾ ਕੇ ਇਸ ਲਿਸਟ ਨੂੰ ਫੇਕ ਦੱਸਿਆ ਸੀ।