ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵੱਲੋਂ ਬਠਿੰਡਾ 'ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਸਾਂਝੇ ਤੌਰ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਰਕਾਰ ਬਣੀ ਨੂੰ ਇੰਨੇ ਸਾਲ ਬੀਤ ਚੁੱਕੇ ਹਨ ਪਰ ਹਾਲੇ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਇੱਕ ਵੀ ਕੰਮ ਨਹੀਂ ਕੀਤਾ।
ਅਕਾਲੀ ਦਲ ਵੱਲੋਂ ਸ਼ਰਾਬ ਮਾਫੀਆ, ਰੇਤ ਮਾਫੀਆ ਤੇ ਬੀਜ ਘੁਟਾਲੇ ਨੂੰ ਦੇ ਮਸਲੇ 'ਤੇ ਕਾਂਗਰਸ ਨੂੰ ਘੇਰਿਆ ਗਿਆ। ਮਲੂਕਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਮਹਾਂਮਾਰੀ ਦੇ ਚੱਲਦੇ ਗ਼ਰੀਬ ਲੋਕਾਂ ਲਈ ਰਾਸ਼ਨ ਮੁਹੱਈਆ ਕਰਵਾਇਆ ਗਿਆ ਸੀ, ਉਹ ਵੀ ਹਾਲੇ ਤੱਕ ਪੰਜਾਬ ਸਰਕਾਰ ਨੇ ਨਹੀਂ ਵੰਡਿਆ। ਜੇਕਰ ਵੰਡਿਆ ਹੈ ਤਾਂ ਆਪਣੇ ਚਹੇਤਿਆਂ ਨੂੰ ਹੀ ਲਾਭ ਪਹੁੰਚਾਇਆ ਗਿਆ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਨਿੱਤ ਦਿਹਾੜੇ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਵੀ ਘੱਟ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਦੇ ਡੀਸੀ ਦਫਤਰ ਮੂਹਰੇ ਪਿੱਟ ਸਿਆਪਾ ਕਰ ਰਹੇ ਹਾਂ। ਡੀਸੀ ਦੇ ਜ਼ਰੀਏ ਪੰਜਾਬ ਦੇ ਰਾਜਪਾਲ ਨੂੰ ਸਰਕਾਰ ਖਿਲਾਫ ਮੰਗ ਪੱਤਰ ਦੇ ਰਹੇ ਹਾਂ ਜਿਸ 'ਚ ਵਿੱਚ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਤੁਰੰਤ ਲਾਗੂ ਕਰਵਾਉਣ ਦੀ ਮੰਗ ਰੱਖੀ ਗਈ ਹੈ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ 'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ