ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਬਜਟ ਇਜਲਾਸ ਦੇ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਪਾਰਟੀ ਨੇ ਕੈਪਟਨ ਸਰਕਾਰ 'ਤੇ ਇਲਜ਼ਾਮ ਲਾਏ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅਕਾਲੀ ਦਲ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦਾ ਮੁੱਦਾ ਚੁੱਕਿਆ ਤੇ ਵੱਖ-ਵੱਖ ਭੱਤੇ ਜਾਰੀ ਨਾ ਕੀਤੇ ਜਾਣ ਤੇ ਵੀ ਸੂਬੇ ਸਰਕਾਰ ਨੂੰ ਘੇਰਿਆ।
ਵਿਧਾਨ ਸਭਾ ਬਾਹਰ ਅਕਾਲੀ ਦਲ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ
ਏਬੀਪੀ ਸਾਂਝਾ | 03 Mar 2021 10:34 AM (IST)
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਬਜਟ ਇਜਲਾਸ ਦੇ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।
Congress