ਬੇਅਦਬੀ ਮਾਮਲੇ 'ਤੇ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ
ਏਬੀਪੀ ਸਾਂਝਾ | 15 Jul 2019 06:38 PM (IST)
ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੇਸ ਵਿੱਚ ਸੀਬੀਆਈ ਵੱਲੋਂ ਦਾਖ਼ਲ ਕਲੋਜ਼ਰ ਰਿਪੋਰਟ ਦੇ ਮੁੱਦੇ 'ਤੇ ਕੋਰ ਕਮੇਟੀ ਦੀ ਹੰਗਾਮੀ ਬੈਠਕ ਬੁਲਾਈ ਹੈ।
ਪੁਰਾਣੀ ਤਸਵੀਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੇਸ ਵਿੱਚ ਸੀਬੀਆਈ ਵੱਲੋਂ ਦਾਖ਼ਲ ਕਲੋਜ਼ਰ ਰਿਪੋਰਟ ਦੇ ਮੁੱਦੇ 'ਤੇ ਕੋਰ ਕਮੇਟੀ ਦੀ ਹੰਗਾਮੀ ਬੈਠਕ ਬੁਲਾਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤੀ ਜਾਏਗੀ। ਮੀਟਿੰਗ ਦੁਪਹਿਰ 2 ਵਜੇ ਹੋਏਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਬੁਲਾਰਾ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਬੇਹੱਦ ਸੰਵੇਦਨਸ਼ੀਲ ਕੇਸ ਵਿੱਚ ਸੀਬੀਆਈ ਵੱਲੋਂ ਦਾਖ਼ਲ ਕਲੋਜ਼ਰ ਰਿਪੋਰਟ ਦੇ ਮੁੱਦੇ 'ਤੇ ਚਰਚਾ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਹਿਲਾਂ ਹੀ ਸੀਬੀਆਈ ਦੀ ਇਸ ਕਾਰਵਾਈ 'ਤੇ ਇਤਰਾਜ਼ ਜਤਾਇਆ ਜਾ ਚੁੱਕਿਆ ਹੈ। ਹੁਣ ਪਾਰਟੀ ਇਸ ਮਸਲੇ ਨੂੰ ਕਿਸੇ ਨਤੀਜੇ ਤਕ ਪਹੁੰਚਾਉਣ ਬਾਰੇ ਚਰਚਾ ਕਰੇਗੀ।