Ludhiana News: ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (Parupkar Singh Ghuman) ਨੂੰ ਉਮੀਦਵਾਰ ਐਲਾਨਿਆ ਹੈ। SAD ਵਲੋਂ ਟਿਕਟ ਮਿਲਣ ‘ਤੇ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਚੋਣ ਲੜ ਕੇ ਹਲਕਾ ਪੱਛਮੀ ਦੀ ਸੀਟ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਗੱਲਬਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਇੱਕਜੁੱਟ ਹੋ ਕੇ ਅਕਾਲੀ ਦਲ ਨੂੰ ਇਹ ਸੀਟ ਜਿਤਾਓ। ਉਨ੍ਹਾਂ ਹਲਕਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਗਈ ਜੋ ਵੀ ਹਲਕੇ ਦੇ ਵਿਕਾਸ ਹਨ, ਸੀਟ ਜਿੱਤਣ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ।

ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਲੁਧਿਆਣਾ ਪੱਛਮੀ ਹਲਕਾ ਵਿਕਾਸ ਪੱਖੋਂ ਬਹੁਤ ਪਛੜ ਗਿਆ ਹੈ। ਆਮ ਆਦਮੀ ਪਾਰਟੀ ਨੇ 3 ਸਾਲਾਂ ਵਿੱਚ ਕੋਈ ਖਾਸ ਕੰਮ ਨਹੀਂ ਕਰਵਾਇਆ। ਉਹ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੁਲਿਸ 'ਤੇ ਦਬਾਅ ਪਾ ਕੇ ਅੱਤਿਆਚਾਰ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਸਮੁੱਚਾ ਅਕਾਲੀ ਦਲ ਇੱਕਜੁੱਟ ਹੋ ਕੇ ਕੰਮ ਕਰ ਰਿਹਾ ਹੈ।

ਦੱਸ ਦਈਏ ਕਿ ਐਡਵੋਕੇਟ ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਐਡਵੋਕੇਟ ਪੀਐਸ ਘੁੰਮਣ ਨੂੰ ਉਪ ਚੋਣ ਵਿੱਚ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਐਡਵੋਕੇਟ ਘੁੰਮਣ ਪੜ੍ਹੇ-ਲਿਖੇ ਉਮੀਦਵਾਰ ਹਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਕਾਨੂੰਨੀ ਲੜਾਈ ਲੜੀ ਹੈ। ਹੁਣ ਉਹ ਲੋਕਾਂ ਵਿੱਚ ਜਾਣਗੇ ਤੇ ਉਨ੍ਹਾਂ ਦੀ ਸੇਵਾ ਕਰਨਗੇ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਇੱਕਜੁੱਟ ਹੈ। ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।