ਪੜਚੋਲ ਕਰੋ

ਕੱਲ ਰਾਤ ਅਕਾਲੀ ਵਰਕਰਾਂ ਤੇ ਬਲ ਪ੍ਰਯੋਗ ਦੀ ਸਾਬਕਾ ਮੁੱਖ ਮੰਤਰੀ ਨੇ ਕੀਤੀ ਨਿਖੇਧੀ

ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕੱਲ ਰਾਤ ਚੰਡੀਗੜ ਪੁਲਿਸ ਵੱਲੋਂ ਅਕਾਲੀ ਵਰਕਰਾਂ ਖਾਸ ਤੌਰ 'ਤੇ ਸ਼ਾਂਤੀਪੂਰਨ ਰੋਸ ਵਿਖਾਵਾ ਕਰ ਰਹੇ ਕਿਸਾਨਾਂ ਖਿਲਾਫ ਧੱਕੇਸ਼ਾਹੀ ਕਰਨ ਨੂੰ ਬਹੁਤ ਹੀ ਹੈਰਾਨੀਜਨਕ ਦੱਸਿਆ ਹੈ।

ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਭਾਰਤ ਸਰਕਾਰ ਤੇ ਨਾਲ ਹੀ ਰਾਜ ਸਰਕਾਰਾਂ ਨੂੰ ਆਖਿਆ ਕਿ ਉਹ ਆਮ ਸਹਿਮਤੀ ਤੇ ਉਸਾਰੂ ਸਮਝੌਤੇ ਦੀ ਨੀਤੀ ਦੀ ਪਾਲਣਾ ਕਰਨ ਨਾ ਕਿ ਸੰਵਦੇਨਸ਼ੀਲ ਮੁੱਦਿਆਂ 'ਤੇ ਸਿੱਧੇ ਰਾਸ਼ਟਰੀ ਟਕਰਾਅ ਦੀ ਨੀਤੀ ਅਪਣਾਉਣ।ਉਹਨਾਂ ਕਿਹਾ ਕਿ ਦੇਸ਼ ਦੀ ਸਰਕਾਰ ਦੀ ਅਸਹਿਣਸ਼ੀਲ ਪਹੁੰਚ ਕਾਰਨ ਦੇਸ਼ ਦਾ ਅਕਸ ਨਹੀਂ ਵਿਗੜਨਾ ਚਾਹੀਦਾ। ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕੱਲ ਰਾਤ ਚੰਡੀਗੜ ਪੁਲਿਸ ਵੱਲੋਂ ਅਕਾਲੀ ਵਰਕਰਾਂ ਖਾਸ ਤੌਰ 'ਤੇ ਸ਼ਾਂਤੀਪੂਰਨ ਰੋਸ ਵਿਖਾਵਾ ਕਰ ਰਹੇ ਕਿਸਾਨਾਂ ਖਿਲਾਫ ਧੱਕੇਸ਼ਾਹੀ ਕਰਨ ਨੂੰ ਬਹੁਤ ਹੀ ਹੈਰਾਨੀਜਨਕ ਦੱਸਿਆ ਹੈ। ਉਨ੍ਹਾਂ ਪੁਲਿਸ ਦੀ ਕਾਰਵਾਈ ਨੂੰ ਬੇਲੋੜੀਂਦੀ ਕਾਰਵਾਈ ਕਰਾਰ ਦਿੱਤਾ । ਉਹਨਾਂ ਕਿਹਾ ਕਿ ਵਿਖਾਵਾਕਾਰੀਆਂ ਦੇ ਵਿਹਾਰ ਤੇ ਮੰਗਾਂ ਵਿਚ ਕੁਝ ਵੀ ਗੈਰ ਸੰਵਿਧਾਨਕ ਜਾਂ ਗਲਤ ਨਹੀਂ ਹੈ। ਉਹਨਾਂ ਕਿਹਾ ਕਿ ਸ਼ਾਂਤੀਪੂਰਨ ਲੋਕਤੰਤਰੀ ਤਰੀਕੇ ਨਾਲ ਆਪਣੀ ਗੱਲ ਸੁਣਾਉਣਾ ਹਰ ਕਿਸੇ ਦਾ ਮੌਲਿਕ ਅਧਿਕਾਰ ਹੈ। ਬਾਦਲ ਨੇ ਕਿਹਾ ਕਿ ਸਾਰੇ ਸੂਬੇ ਵਿਚ ਕੱਲ ਇਸ ਗੱਲ ਦਾ ਉਤਸ਼ਾਹ ਸੀ ਕਿ ਕਸੂਤੀ ਫਸੀ ਕਿਸਾਨੀ ਦੇ ਹੱਕ ਵਿਚ ਅਕਾਲੀ ਲਹਿਰ ਅਸਲ ਵਿਚ ਪੰਥਕ ਲਹਿਰ ਬਣ ਗਈ ਹੈ। ਉਹਨਾਂ ਕਿਹਾ ਕਿ ਜੋ ਲੋਕਤੰਤਰੀ ਪੰਥਕ ਰਵਾਇਤਾਂ ਦੀ ਗੱਲ ਕਰਦੇ ਹਨ, ਉਹਨਾਂ ਲਈ ਇਹ ਵੇਖਣ ਵਾਲਾ ਵੱਡਾ ਮੌਕਾ ਸੀ। ਜਾਰੀ ਕੀਤੇ ਇਕ ਬਿਆਨ ਵਿਚ ਦੇਸ਼ ਦੇ ਸਭ ਤੋਂ ਸੀਨੀਅਰ ਸਿਆਸਤਦਾਨ ਨੇ ਸਰਕਾਰ ਨੂੰ ਚੇਤੇ ਕਰਵਾਇਆ ਕਿ ਆਮ ਸਹਿਮਤੀ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਟਕਰਾਅ ਖਾਸ ਤੌਰ 'ਤੇ ਜਦੋਂ ਹਿੰਸਕ ਟਕਰਾਅ ਬਣ ਜਾਵੇ ਤਾਂ ਫਿਰ ਉਹ ਦੇਸ਼ ਲਈ ਖ਼ਤਰਨਾਕ ਤੇ ਨੁਕਸਾਨਦੇਹ ਹੋ ਸਕਦਾ ਹੈ।ਜਿਸ ਨਾਲ ਸਾਡੀ ਅਮੀਰ ਵਿਭਿੰਨਤਾ ਦਾ ਮਾਣ ਸਨਮਾਨ ਵੀ ਗੁਆਚ ਜਾਂਦਾ ਹੈ। ਉਹਨਾਂ ਕਿਹਾ ਕਿ ਸਾਡੀ ਵਿਭਿੰਨਤਾ ਦੀ ਹਰ ਹਾਲਤ ਵਿਚ ਨਾ ਸਿਰਫ ਰਾਖੀ ਕੀਤੀ ਜਾਣੀ ਚਾਹਿਦੀ ਹੈ ਪਰ ਹਰ ਵਿਅਕਤੀ ਜੋ ਸਾਡੇ ਦੇਸ਼ ਦੀ ਕਿਸਮਤ ਬਦਲਣ ਲੱਗਿਆ ਹੋਇਆ ਹੈ, ਉਸਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਬਾਦਲ ਨੇ ਜ਼ੋਰ ਦੇਕੇ ਕਿਹਾ ਕਿ ਅਸਲ ਸਹਿਕਾਰੀ ਸੰਘਵਾਦ ਦੇ ਸਨਮਾਨ ਦੀ ਜ਼ਰੂਰਤ ਇਕ ਪਾਸੇ ਹੈ ਜਦਕਿ ਲੋਕਤੰਤਰੀ ਬਗਾਵਤ ਦੂਸਰੇ ਪਾਸੇ ਹੈ। ਉਹਨਾਂ ਕਿਹਾ ਕਿ ਸਾਡੀ ਧਾਰਮਿਕ, ਭਾਸ਼ਾਈ, ਖੇਤਰੀ ਤੇ ਸਿਆਸੀ ਵਿਭਿਨੰਤਾ ਲਈ ਸਿਹਤਮੰਦ ਮਾਣ ਸਤਿਕਾਰ ਸਾਡੇ ਸੰਵਿਧਾਨ ਦਾ ਧੁਰਾ ਹੈ ਅਤੇ ਸਿਰਫ ਲੋਕਤੰਤਰੀ ਤੇ ਸੰਘੀ ਪਹੁੰਚ ਹੀ ਸਾਨੂੰ ਵਿਸ਼ਵ ਦਾ ਸਿਆਸੀ, ਆਰਥਿਕ ਤੇ ਨੈਤਿਕ ਆਗੂ ਬਣਾ ਸਕਦੇ ਹਨ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget