ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ 'ਤੇ ਕਾਂਗਰਸ ਤੇ ਅਕਾਲੀ ਦਲ ਦਾ ਡਰਾਮਾ

ਗਗਨਦੀਪ ਸ਼ਰਮਾ ਗੁਰਦਾਸਪੁਰ: ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਨਾਲ ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਹੈ ਪਰ ਸਿਆਸਤਦਾਨਾਂ ਦੀ ਤਿਕੜਮਬਾਜ਼ੀ ਨੇ ਮਾਹੌਲ ਨਮੋਸ਼ੀ ਵਾਲਾ ਬਣਾ ਦਿੱਤਾ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨੇ ਲਾਏ ਤੇ ਕਾਂਗਰਸ ਪ੍ਰਧਾਨ ਨੇ ਨਸ਼ਿਆਂ ਦੇ ਮੁੱਦੇ 'ਤੇ ਅਕਾਲੀ ਦਲ ਨੂੰ ਘੇਰਿਆ। ਇਸ ਮੌਕੇ ਉੱਪ ਰਾਸ਼ਟਰਪਤੀ ਦਾ ਹਾਜ਼ਰੀ ਵਿੱਚ ਹੀ ਨਾਅਰੇਬਾਜ਼ੀ ਵੀ ਹੋਈ। ਅਕਾਲੀਆਂ ਨੇ ਤਾਂ ਬਿਕਰਮ ਮਜੀਠੀਆ ਦੀ ਅਗਵਾਈ ਹੇਠ ਵਾਕਆਊਟ ਹੀ ਕਰ ਦਿੱਤਾ।

ਕਰਤਾਰਪੁਰ ਸਾਹਿਬ ਲਾਂਘੇ 'ਤੇ ਕਾਂਗਰਸ ਤੇ ਅਕਾਲੀ ਦਲ ਦਾ ਡਰਾਮਾ

ਦਰਅਸਲ ਸਮਾਗਮ ਵਿੱਚ ਸੁਖਬੀਰ ਬਾਦਲ ਨੂੰ ਬੋਲਣ ਲਈ ਸਮਾਂ ਨਹੀਂ ਦਿੱਤਾ ਗਿਆ। ਅਕਾਲੀ ਦਲ ਵੱਲੋਂ ਹਰਸਿਮਰਤ ਬਾਦਲ ਨੇ ਮੋਰਚਾ ਸੰਭਾਲਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਦਿੱਤੇ। ਇਸ ਮਗਰੋਂ ਜੋਸ਼ 'ਚ ਆਉਂਦਿਆਂ ਹਰਸਿਮਰਤ ਨੇ ਕਾਂਗਰਸ ਕਾਂਗਰਸੀਆਂ ਨੂੰ ਰਗੜੇ ਲਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਸਟੇਜ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਵੀ ਪਰਵਾਹ ਨਾ ਕੀਤੀ। ਹਰਸਿਮਰਤ ਬਾਦਲ ਨੇ ਚੁਰਾਸੀ ਕਤਲੇਆਮ ਮਾਮਲਿਆਂ ਵਿੱਚ ਵੱਡੇ ਮਗਰਮੱਛਾਂ ਨੂੰ ਫਾਹੇ ਲਾਉਣ ਦੀ ਮੰਗ ਕੇਂਦਰ ਸਰਕਾਰ ਅੱਗੇ ਦੁਹਰਾਈ। ਉਨ੍ਹਾਂ ਨੇ ਨਾਲ ਹੀ ਕਾਂਗਰਸ ਦੀਆਂ ਸਰਕਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਲਈ ਦੋਸ਼ੀ ਗਰਦਾਨਿਆ ਤੇ ਕਾਂਗਰਸ ਉੱਪਰ ਜ਼ਬਰਦਸਤ ਹਮਲੇ ਕੀਤੇ। ਮਾਮਲੇ ਉਸ ਵੇਲੇ ਗਰਮਾ ਗਿਆ ਜਦੋਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਇਹ ਗੱਲ ਹਜ਼ਮ ਨਹੀਂ ਹੋਈ। ਉਹ ਤੁਰੰਤ ਸਟੇਜ 'ਤੇ ਵਾਪਸ ਪਰਤੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਉਨ੍ਹਾਂ ਨੇ ਹਰਸਿਮਰਤ ਵੱਲੋਂ ਕੀਤੀ ਤਿੱਖੀ ਬਿਆਨਬਾਜ਼ੀ ਦਾ ਨੋਟਿਸ ਲੈਣ ਦਾ ਜ਼ਿਕਰ ਕੀਤਾ। ਰੰਧਾਵਾ ਇੰਨੇ ਗੁੱਸੇ ਨਜ਼ਰ ਆਏ ਕਿ ਉਨ੍ਹਾਂ ਨੂੰ ਇੱਕ ਮਿੰਟ ਵੀ ਚੈਨ ਨਾਲ ਬੈਠਣਾ ਮੁਨਾਸਬ ਨਹੀਂ ਲੱਗਾ। ਇਸ ਮਗਰੋਂ ਵਾਰੀ ਆਈ ਕਾਂਗਰਸ ਦੀ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਦਾ ਦੁਖਦੀ ਰਗ ਛੇੜ ਦਿੱਤੀ। ਜਾਖੜ ਨੇ ਰੰਧਾਵਾ ਦੇ ਹੱਕ ਵਿੱਚ ਨਿੱਤਰਦਿਆਂ ਕਿਹਾ ਕਿ ਅੱਜ ਇਸ ਸਟੇਜ ਤੋਂ ਜਿਨ੍ਹਾਂ ਮਗਰਮੱਛਾਂ ਦੀ ਗੱਲ ਹੋਈ ਹੈ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਨੇ ਉਪ ਰਾਸ਼ਟਰਪਤੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚੋਂ ਕਿਸੇ ਕਿਸਮ ਦੇ ਵੀ ਮਗਰਮੱਛ ਇੱਕ ਮਹੀਨੇ ਤੱਕ ਨਹੀਂ ਲੱਭਣਗੇ ਭਾਵੇਂ ਉਹ ਚਿੱਟੇ ਦੇ ਵਪਾਰੀ ਹੋਣ ਜਾਂ ਜੋ ਮਰਜ਼ੀ। ਜਾਖੜ ਦੇ ਇਸ ਹਮਲੇ ਦਾ ਸਭ ਤੋਂ ਵੱਧ ਗੁੱਸਾ ਹਰਸਿੰਰਤ ਬਾਦਲ ਦੇ ਭਰਾ ਬਿਕਰਮ ਮਜੀਠੀਆ ਨੂੰ ਲੱਗਾ। ਪੰਡਾਲ ਵਿੱਚ ਬੈਠੇ ਬਿਕਰਮ ਮਜੀਠੀਆ ਨੇ ਸੁਨੀਲ ਜਾਖੜ ਨੂੰ ਅੱਖਾਂ ਦਿਖਾਉਂਦਿਆਂ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੰਡਾਲ ਵਿੱਚ ਬਿਕਰਮ ਮਜੀਠੀਆ ਦੇ ਨਾਲ ਬੈਠੇ ਬਾਕੀ ਅਕਾਲੀਆਂ ਨੇ ਵੀ ਨਾਅਰੇਬਾਜ਼ੀ ਦਾ ਜਵਾਬ ਦਿੱਤਾ। ਮਾਹੌਲ ਪੂਰੀ ਤਰ੍ਹਾਂ ਤਲਖੀ ਵਾਲਾ ਬਣ ਗਿਆ ਤੇ ਪੁਲਿਸ ਨੂੰ ਇਕਦਮ ਹੱਥਾਂ ਪੈਰਾਂ ਦੀ ਪੈ ਗਈ। ਪੁਲੀਸ ਨੂੰ ਸਥਿਤੀ ਕਾਬੂ ਕਰਨ ਲਈ ਕਾਫੀ ਜਦੋ ਜਹਿਦ ਕਰਨੀ ਪਈ।

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget