ADP question paper Leak: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਖੇਤੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦਵਾਰਾਂ ਵਲੋਂ ਲਾਏ ਗਏ ਦੋਸ਼ਾਂ ਦੇ ਬਾਵਜੂਦ ਭਰਤੀ ਪ੍ਰੀਖਿਆ ਨੂੰ ਰੱਦ ਕਰਨ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਖੇਤੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਪੇਪਰ ਲੀਕ ਕਰਨ ਲਈ 32 ਲੱਖ ਰੁਪਏ ਦੀ ਰਿਸ਼ਵਤ ਲਈ ਹੈ।


ਉਨ੍ਹਾਂ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਈ ਮੇਲ ਕੀਤਾ, ਇਥੇ ਤੱਕ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਵੀ ਮੰਗ ਪੱਤਰ ਸੌਂਪਿਆ ਪਰ ਸਰਕਾਰ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਮੁੜ ਕਰਵਾਇਆ ਜਾਵੇ ਅਤੇ ਤੁਰੰਤ ਮਾਮਲਾ ਦਰਜ ਕੀਤਾ ਜਾਵੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬੇਹੱਦ ਬਦਕਿਸਮਤੀ ਦੀ ਗੱਲ ਹੈ ਕਿ ਚਾਰ ਸਾਲ ਦੇ ਅੰਤਰਾਲ ਤੋਂ ਬਾਅਦ 200 ਏ. ਡੀ. ਓਜ਼ ਦੀ ਭਰਤੀ ਵਾਲਾ ਪੇਪਰ ਲੀਕਾ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਘੱਟ ਹੋਈ ਬਲਕਿ ਪੇਪਰ ਆਯੋਜਿਤ ਕਰਨ ਵਾਲੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਵਿਚ ਲੋਕਾਂ ਦਾ ਵਿਸ਼ਵਾਸ਼ ਵੀ ਖਤਮ ਹੋ ਗਿਆ। ਇਸ ਤੋਂ ਪਹਿਲਾਂ ਵੀ ਐਮ. ਬੀ. ਬੀ. ਐਸ. ਅਤੇ ਬੀ. ਡੀ. ਐਸ. ਵਿਚ ਪ੍ਰਵੇਸ਼ ਲਈ ਯੋਗਤਾ ਲਈ ਪ੍ਰੀਖਿਆ ਅਤੇ ਯੂ. ਜੀ. ਸੀ. ਨੈਟ ਪ੍ਰੀਖਿਆ ਸਮੇਤ ਕਈ ਪੇਪਰ ਲੀਕ ਹੋ ਚੁੱਕੇ ਹਨ।


ਇਹ ਵਿਦਿਆਰਥੀਆਂ ਲਈ ਬਹੁਤ ਵੱਡਾ ਝਟਕਾ ਹੈ ਅਤੇ ਇਸ ਨਾਲ ਵਿਦਿਆਰਥੀਆਂ ਵਿਚ ਅਸੁਰੱਖਿਆ ਅਤੇ ਅਸ਼ਾਂਤੀ ਵੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅੱਗੇ ਵਧਾਉਣ ਦਾ ਇਕਮਾਤਰ ਤਰੀਕਾ ਯੋਗਤਾ ਹੈ ਪਰ ਪੇਪਰ ਲੀਕ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੇਪਰ ਲੀਕ ਦੀ ਸਵਤੰਤਰ ਅਤੇ ਨਿਰਪੱਖ ਜਾਂਚ ਦਾ ਹੁਕਮ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਲਈ ਬਣਦੀ ਸਜ਼ਾ ਯਕੀਨੀ ਬਣਾਉਣੀ ਚਾਹੀਦੀ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ