ਪੰਜਾਬ ਲੈਂਡ ਪੂਲਿੰਗ ਪਾਲਿਸੀ 'ਤੇ SAD ਦੀ ਐਮਰਜੈਂਸੀ ਮੀਟਿੰਗ: ਕੋਰ-ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ, 18 ਜਨਰਲ ਸਕੱਤਰਾਂ ਦਾ ਐਲਾਨ
ਪੰਜਾਬ ਸਰਕਾਰ, ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਘਿਰਦੀ ਹੋਈ ਨਜ਼ਰ ਆ ਰਹੀ ਹੈ। ਕੋਰਟ ਵੱਲੋਂ ਵੀ ਇਸ ਪਾਲਿਸੀ ਉੱਤੇ ਇੱਕ ਦਿਨ ਦੀ ਰੋਕ ਲਗਾਈ ਹੈ। ਵਿਰੋਧੀ ਪਾਰਟੀਆਂ ਵੀ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਹੁਣ ਅਕਾਲੀ ਦਲ ਵੱਲੋਂ ਵੀ ਅੱਜ ਮੀਟਿੰਗ..

ਮਾਨ ਸਰਕਾਰ, ਆਪਣੀ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਘਿਰਦੀ ਹੋਈ ਨਜ਼ਰ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ 'ਤੇ ਅੱਜ ਯਾਨੀਕਿ 7 ਅਗਸਤ ਤੱਕ ਰੋਕ ਲਗਾ ਦਿੱਤੀ ਹੈ। ਵਿਰੋਧੀ ਪਾਰਟੀਆਂ ਵੀ ਸੂਬਾ ਸਰਕਾਰ ਨੂੰ ਘੇਰ ਰਹੀਆਂ ਹਨ। ਜਿਸ ਕਰਕੇ ਹੁਣ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਸੰਯੁਕਤ ਮੀਟਿੰਗ ਬੁਲਾਈ ਗਈ ਹੈ।
ਇਹ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਇਸਦੇ ਨਾਲ ਹੀ ਪਾਰਟੀ ਵੱਲੋਂ 18 ਮਹਾਸਚਿਵਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ, ਜਿਸ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ 18 ਜਨਰਲ ਸਕੱਤਰਾਂ ਦੀ ਲਿਸਟ ਵੀ ਜਾਰੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਪਾਰਟੀ ਦੇ 18 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ। ਵੇਰਵੇ ਹਨ:
While extending the party organisation further the SAD President S Sukhbir Singh Badal today announced 18 General Secretaries of the party. The details are:
— Dr Daljit S Cheema (@drcheemasad) August 6, 2025
1.S Dilraj Singh Bhundar
2.S Arvinder S Rasoolpur
3.S Jagdeep S Cheema
4.S Suba Singh Badal
5.S Surjeet Singh Garhi
6. S…
ਸੰਘਰਸ਼ ਦੀ ਸ਼ੁਰੂਆਤ ਲੁਧਿਆਣਾ ਤੋਂ ਹੋਈ ਸੀ
ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਅਕਾਲੀ ਦਲ ਨੇ ਲੁਧਿਆਣਾ ਚੋਣਾਂ ਦੇ ਸਮੇਂ ਹੀ ਸੰਘਰਸ਼ ਦੀ ਘੋਸ਼ਣਾ ਕਰ ਦਿੱਤੀ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਤੋਂ ਹੀ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਹ ਮੋਹਾਲੀ, ਲੁਧਿਆਣਾ ਸਮੇਤ ਰਾਜ ਦੇ ਕਈ ਵੱਡੇ ਸ਼ਹਿਰਾਂ ਵਿੱਚ ਰੈਲੀਆਂ ਕਰ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ ਜਦ ਤੱਕ ਸਰਕਾਰ ਇਹ ਨੀਤੀ ਵਾਪਸ ਨਹੀਂ ਲੈਂਦੀ, ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















