ਬਰਨਾਲਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦੇ ਕੇ ਸੜਕਾਂ ਤੇ ਰੇਲ ਮਾਰਗਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਨਿੱਤਰਿਆ ਹੈ। ਅੱਜ ਬਰਨਾਲਾ 'ਚ ਅਕਾਲੀ ਦਲ ਵੱਲੋਂ ਲਾਏ ਗਏ ਧਰਨੇ ਵਿੱਚ ਅਕਾਲੀ ਲੀਡਰ ਦਵਿੰਦਰ ਸਿੰਘ ਬੀਹਲਾ ਵੱਲੋਂ ਟਰੈਕਟਰ ਨੂੰ ਅੱਗ ਲਾ ਕੇ ਖੇਤੀ ਬਿੱਲਾਂ ਵਿਰੁੱਧ ਰੋਸ ਜਤਾਇਆ ਗਿਆ।

ਅਕਾਲੀ ਲੀਰਨ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੁੰਦਾ ਹੈ। ਜੇਕਰ ਕਿਸਾਨ ਹੀ ਨਾ ਰਿਹਾ ਤਾਂ ਇਨ੍ਹਾਂ ਟਰੈਕਟਰਾਂ ਦਾ ਵੀ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਸੰਘਰਸ਼ ਖੇਤੀ ਬਿੱਲ ਰੱਦ ਹੋਣ ਤੱਕ ਜਾਰੀ ਰਹੇਗਾ।

ਕਿਸਾਨਾਂ ਨਾਲ ਧਰਨਿਆਂ 'ਚ ਡਟੇ ਪੰਜਾਬੀ ਕਲਾਕਾਰ

ਕਿਸਾਨਾਂ ਨੇ ਛੇੜਿਆ ਵੱਡਾ ਅੰਦੋਲਨ, ਇਸ ਤਰ੍ਹਾਂ ਮਿਲ ਰਿਹਾ 'ਪੰਜਾਬ ਬੰਦ' ਨੂੰ ਹੁੰਗਾਰਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ