Lok Sabha Election: ਇੱਕ ਪਾਸੇ ਕਾਂਗਰਸ ਅਤੇ ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਚੋਣ ਮਨੋਰਥ ਪੱਤਰ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੱਜ (15 ਅਪ੍ਰੈਲ) ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ।


ਇਸ ਮੀਟਿੰਗ ਵਿੱਚ ਚੋਣ ਮਨੋਰਥ ਪੱਤਰ ਸਬੰਧੀ ਰਣਨੀਤੀ ਬਣਾਈ ਜਾਵੇਗੀ। ਅਕਾਲੀ ਦਲ ਦੀ ਕੋਸ਼ਿਸ਼ ਹੈ ਕਿ ਮੈਨੀਫੈਸਟੋ ਅਜਿਹਾ ਹੋਵੇ ਕਿ ਪਾਰਟੀ ਹਰ ਵਰਗ ਨੂੰ ਨਿਸ਼ਾਨਾ ਬਣਾ ਸਕੇ। ਮੈਨੀਫੈਸਟੋ ਜਿੱਥੇ ਨੌਜਵਾਨਾਂ 'ਤੇ ਕੇਂਦਰਿਤ ਹੋਵੇਗਾ, ਉਥੇ ਵਿਕਾਸ ਦਾ ਵਿਜ਼ਨ ਵੀ ਇਸ 'ਚ ਨਜ਼ਰ ਆਵੇਗਾ। ਇਸ ਤੋਂ ਇਲਾਵਾ ਪੰਥਕ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਵੀ ਇਸ ਵਿੱਚ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ।


ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ 15 'ਸੂਝਵਾਨਾਂ' ਨੂੰ ਥਾਂ ਦਿੱਤੀ ਗਈ ਹੈ। ਇਸ ਸਬੰਧੀ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਕਮੇਟੀ ਵਿੱਚ ਮੈਂਬਰ ਸਕੱਤਰ ਦਾ ਅਹੁਦਾ ਡਾ: ਦਲਜੀਤ ਸਿੰਘ ਚੀਮਾ ਕੋਲ ਹੈ। ਇਸ ਦੇ ਨਾਲ ਹੀ ਕਮੇਟੀ ਵਿੱਚ 6 ਵਿਸ਼ੇਸ਼ ਇਨਵਾਈਟੀ ਮੈਂਬਰ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਖੁਦ ਹੀ ਸਾਰੀਆਂ ਗੱਲਾਂ 'ਤੇ ਵਿਚਾਰ ਕਰ ਰਹੀ ਹੈ।


ਭਾਵੇਂ ਅਕਾਲੀ ਦਲ ਪਹਿਲਾਂ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜਦਾ ਰਿਹਾ ਹੈ ਪਰ ਅਕਾਲੀ ਦਲ ਵੱਲੋਂ ਦੋ ਤਰ੍ਹਾਂ ਦੇ ਮੈਨੀਫੈਸਟੋ ਬਣਾਏ ਜਾਂਦੇ ਹਨ। ਇਨ੍ਹਾਂ ਵਿੱਚੋਂ ਇੱਕ ਚੋਣ ਮਨੋਰਥ ਪੱਤਰ ਪਾਰਟੀ ਦੇ ਸੂਬਾ ਪੱਧਰ ’ਤੇ ਤਿਆਰ ਕੀਤਾ ਜਾਂਦਾ ਹੈ, ਜਦੋਂ ਕਿ ਦੂਜਾ ਉਸ ਲੋਕ ਸਭਾ ਹਲਕੇ ਲਈ ਤਿਆਰ ਕੀਤਾ ਜਾਂਦਾ ਹੈ। ਇਸ ਵਿੱਚ ਹਲਕੇ ਦੇ ਸਾਰੇ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।