Punjab News: ਰਾਜਪੁਰਾ ਤੋਂ ਫਿਰ ਲੱਗਿਆ ਅਕਾਲੀ ਦਲ ਨੂੰ ਝਟਕਾ! ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ
Punjab News: ਰਾਜਪੁਰਾ ਤੋਂ ਫਿਰ ਲੱਗਿਆ ਅਕਾਲੀ ਦਲ ਨੂੰ ਝਟਕਾ ਲੱਗਿਆ ਹੈ। ਅਤੇ ਉੱਧਰ ਅਕਾਲੀ ਦਲ ਆਗੂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਕੇ AAP ਨੂੰ ਮਜ਼ਬੂਤ ਕਰ ਦਿੱਤਾ ਹੈ।
Punjab News: ਪੰਚਾਇਤੀ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਹੋ ਗਈ। ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਇੱਕ ਤਰਫਾ ਬਹੁਮਤ ਤੋਂ ਬਾਅਦ ਹੁਣ ਲਗਾਤਾਰ ਆਮ ਆਦਮੀ ਪਾਰਟੀ ਦੇ ਪਰਿਵਾਰ ਦੇ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ ਪਹਿਲਾਂ ਵੀ ਰਾਜਪੁਰਾ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵੱਲੋਂ ਸ਼ਮੂਲੀਅਤ ਕੀਤੀ ਗਈ ਸੀ ਅਤੇ ਅੱਜ ਪਿੰਡ ਸ਼ਾਮਦੂ ਤੋਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਜੰਡੋਲੀ ਅਤੇ ਬੀਸੀ ਵਿੰਗ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ ਆਪਣੀ ਟੀਮ ਦੇ ਨਾਲ ਅੱਜ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਹੋਰ ਪੜ੍ਹੋ : ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਸੀਐਮ ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਹੋ ਸਕਦਾ ਵੱਡਾ ਫੈਸਲਾ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਫੜਿਆ ਆਪ ਦਾ ਪੱਲਾ
ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਆਮ ਆਦਮੀ ਪਾਰਟੀ ਦੇ ਪਰਿਵਾਰ ਦੇ ਵਿੱਚ ਵਾਧਾ ਹੋ ਰਿਹਾ ਹੈ ਅਤੇ ਮੈਂ ਸ਼ਾਮਿਲ ਹੋਏ ਸਾਰੇ ਵਰਕਰਾਂ ਨੂੰ ਮੁਬਾਰਕਬਾਦ ਦਿੰਦੀ ਹਾਂ ਅਤੇ ਪਾਰਟੀ ਦੇ ਵਿੱਚ ਇਹਨਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਰਕਲ ਪ੍ਰਧਾਨ ਜੰਡੋਲੀ ਹਲਕਾ ਪ੍ਰਧਾਨ ਸੈਣੀ ਸਮਾਜ ਜਸਵਿੰਦਰ ਸਿੰਘ ਜੈਲਦਾਰ ਨੇ ਕਿਹਾ ਕਿ ਉਹ ਬਿਨਾਂ ਕਿਸੇ ਲਾਲਚ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ ਅਤੇ ਮੈਂ ਵਿਧਾਇਕ ਮੈਡਮ ਨੂੰ ਅਪੀਲ ਕਰਦਾ ਹਾਂ ਕਿ ਜੋ ਮੇਰੇ ਤੋਂ ਪਹਿਲਾਂ ਪਾਰਟੀ ਦੇ ਵਿੱਚ ਵਰਕਰ ਹਨ ਉਹਨਾਂ ਨੂੰ ਉਹਨਾਂ ਦਾ ਪੂਰਾ ਬਣਦਾ ਮਾਨ ਸਤਿਕਾਰ ਦਿੱਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।