Punjab News: ਸ਼੍ਰੋਮਣੀ ਅਕਾਲੀ ਦਲ ਦੀ ਭਗਵੰਤ ਮਾਨ ਸਰਕਾਰ ਨੂੰ ਚੁਣੌਤੀ, ਸਾਡੇ ਸਰਕਾਰ ਵੇਲੇ ਕਾਇਮ ਹੋਇਆ ਰਿਕਾਰਡ : ਮਹੇਸ਼ਇੰਦਰ ਗਰੇਵਾਲ
Punjab News: ਭਗਵੰਤ ਮਾਨ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਨੇ ਛੇ ਮਹੀਨਿਆਂ ਵਿੱਚ ਹੀ ਕੰਮ ਦੇ ਰਿਕਾਰਡ ਤੋੜ ਦਿੱਤੇ ਹਨ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਨਿਵੇਸ਼ ਵਧਣ ਲੱਗਾ ਹੈ।
Punjab News: ਭਗਵੰਤ ਮਾਨ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਨੇ ਛੇ ਮਹੀਨਿਆਂ ਵਿੱਚ ਹੀ ਕੰਮ ਦੇ ਰਿਕਾਰਡ ਤੋੜ ਦਿੱਤੇ ਹਨ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਨਿਵੇਸ਼ ਵਧਣ ਲੱਗਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਨਿਵੇਸ਼ ਦੇ ਮਾਮਲੇ ਨੂੰ ਲੈ ਕੇ ਚੁਣੌਤੀ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੂਬੇ ਵਿੱਚ 1000 ਮੈਗਾਵਾਟ ਤੋਂ ਵੱਧ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾ ਕੇ ਸੋਲਰ ਊਰਜਾ ਪੈਦਾ ਕਰਨ ਵਿੱਚ ਰਿਕਾਰਡ ਕਾਇਮ ਕੀਤਾ ਗਿਆ ਸੀ। ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੁਹਾਜ਼ ’ਤੇ ਪਿਛਲੇ ਪੰਜ ਸਾਲਾਂ ਵਿੱਚ ਕੋਈ ਕੰਮ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਵੱਲੋਂ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਨਹਿਰਾਂ ਉੱਪਰ ਸੋਲਰ ਊਰਜਾ ਪ੍ਰਾਜੈਕਟ ਪਹਿਲੀ ਵਾਰ ਲਿਆਂਦੇ ਜਾ ਰਹੇ ਹਨ, ਜਦਕਿ ਪੰਜਾਬ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੋਲਰ ਊਰਜਾ ਵਿੱਚ ਨਿਵੇਸ਼ ਲਈ ਸਭ ਤੋਂ ਤਰਜੀਹੀ ਸੂਬਾ ਬਣ ਗਿਆ ਸੀ ਕਿਉਂਕਿ ਗੁਆਂਢੀ ਸੂਬੇ ਵਿੱਚ ਇਸ ਖੇਤਰ ’ਚ ਕੋਈ ਨਿਵੇਸ਼ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ 70 ਕਰੋੜ ਰੁਪਏ ਦੀ ਲਾਗਤ ਨਾਲ ਲੱਗੇ ਦੇਸ਼ ਦੇ ਸਭ ਤੋਂ ਵੱਡੇ 2 ਮੈਗਾਵਾਟ ਦੇ ਇੱਕੋ ਰੂਫਟੌਪ ਪ੍ਰਾਜੈਕਟ ਦਾ ਉਦਘਾਟਨ ਉਨ੍ਹਾਂ ਦੇ ਕਾਰਜਕਾਲ ਸਮੇਂ ਕੀਤਾ ਗਿਆ। ਗਰੇਵਾਲ ਨੇ ‘ਆਪ’ ਸਰਕਾਰ ਨੂੰ ਆਖਿਆ ਕਿ ਉਹ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਸਤੇ ਪਾਰਦਰਸ਼ੀ ਨੀਤੀ ਲਿਆਵੇ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ ਕੀਤੇ ਗਏ ਐਲਾਨਾਂ ਨੂੰ ਜ਼ਮੀਨੀ ਪੱਧਰ ’ਤੇ ਕੋਈ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ।