Lok sabha election 2024: ਸ਼੍ਰੋਮਣੀ ਅਕਾਲੀ ਦਲ ਜੋ ਕਿ ਇਨ੍ਹਾਂ ਦਿਨੀਂ ਪੰਜਾਬ ਬਚਾਓ ਯਾਤਰਾ ਕਰ ਰਹੇ ਹਨ। SAD ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ।



ਸਰਕਾਰੀ ਰਿਹਾਇਸ਼ ਦੀ ਦੁਰਵਰਤੋਂ


ਇਹ ਸ਼ਿਕਾਇਤ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁੱਖ ਵਕੀਲ ਅਤੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਹੈ। ਉਨ੍ਹਾਂ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੀ ਦੁਰਵਰਤੋਂ ਹੋ ਰਹੀ ਹੈ।


ਬਣਦੀ ਕਾਰਵਾਈ ਕੀਤੀ ਜਾਵੇ


ਸੀਐਮ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਤਰਫੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੰਤਰੀਆਂ, ਵਿਧਾਇਕਾਂ ਅਤੇ ਉਮੀਦਵਾਰਾਂ ਦੀ ਮੀਟਿੰਗ ਕੀਤੀ ਜਾ ਰਹੀ ਹੈ। ਇਹ ਚੋਣ ਜ਼ਾਬਤੇ ਦੀ ਸਿੱਧੀ ਉਲੰਘਣਾ ਹੈ। ਉਸ ਨੇ ਇਸ ਨਾਲ ਸਬੰਧਤ ਕੁਝ ਵੀਡੀਓਜ਼ ਵੀ ਕਮਿਸ਼ਨ ਨੂੰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ।


ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਅਕਾਲੀ ਦਲ ਖਿਲਾਫ ਸ਼ਿਕਾਇਤ


ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਅਕਾਲੀ ਦਲ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ। ਦੋਸ਼ ਸੀ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹੀਂ ਦਿਨੀਂ ਪੰਜਾਬ ਬਚਾਓ ਯਾਤਰਾ 'ਤੇ ਹਨ। ਜਦੋਂ ਉਨ੍ਹਾਂ ਦੀ ਯਾਤਰਾ ਰਾਏਕੋਟ ਪਹੁੰਚੀ ਤਾਂ ਬੱਚਿਆਂ ਵੱਲੋਂ ਨਾਅਰੇਬਾਜ਼ੀ ਕਰਵਾਈ ਗਈ। ਇਸ ਤਰ੍ਹਾਂ ਬੱਚਿਆਂ ਦੀ ਦੂਰਵਰਤੋਂ ਕੀਤੀ ਗਈ। ਬੱਚਿਆਂ ਨੂੰ ਸਕ੍ਰਿਪਟ ਦਿੱਤੀ ਗਈ ਸੀ। ਇਸ ਸ਼ਿਕਾਇਤ ਤੋਂ ਬਾਅਦ ਅਕਾਲੀ ਦਲ ਨੂੰ ਨੋਟਿਸ ਵੀ ਦਿੱਤਾ ਗਿਆ ਸੀ।


ਸੁਖਬੀਰ ਬਾਦਲ ਖਿਲਾਫ ਕਾਰਵਾਈ ਹੋ ਸਕਦੀ


ਇਸ ਤੋਂ ਬਾਅਦ ਸਟੇਟ ਰਿਟਰਨਿੰਗ ਅਫ਼ਸਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਅਕਾਲੀ ਦਲ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਦਾ ਜਵਾਬ ਭੇਜਿਆ ਹੈ ਪਰ ਚੋਣ ਕਮਿਸ਼ਨ ਉਸ ਜਵਾਬ ਤੋਂ ਸੰਤੁਸ਼ਟ ਨਹੀਂ। ਜਾਂਚ ਤੋਂ ਬਾਅਦ ਸੁਖਬੀਰ ਬਾਦਲ ਖਿਲਾਫ ਕਾਰਵਾਈ ਹੋ ਸਕਦੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।