ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ਜਾਮ ਕਰਕੇ ਆਰਡੀਨੈਂਸ ਖਿਲਾਫ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ।


ਇਸ ਮੌਕੇ ਅਕਾਲੀ ਲੀਡਰ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਫੈਸਲਾ ਲੈਂਦਿਆਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਜਦੋਂ ਤਕ ਬੀਜੇਪੀ ਇਹ ਫੈਸਲਾ ਵਾਪਸ ਨਹੀਂ ਲੈਂਦੀ ਉਦੋਂ ਤਕ ਸਾਡਾ ਬੀਜੇਪੀ ਨਾਲ ਕੋਈ ਸਮਝੌਤਾ ਨਹੀਂ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਨਾਲ ਖੜਾ ਰਿਹਾ ਤੇ ਖੜਾ ਰਹੇਗਾ।


ਖੇਤੀ ਬਿੱਲਾਂ ਦੇ ਵਿਰੋਧ 'ਚ ਅਕਾਲੀਆਂ ਨੇ ਸਾੜਿਆ ਟਰੈਕਟਰ


ਉਨ੍ਹਾਂ ਕਿਹਾ ਕਿ ਜਦੋਂ ਬੀਜੇਪੀ ਆਰਡੀਨੈਂਸ ਸੰਸਦ 'ਚ ਲਿਆਉਣ ਲਈ ਪੂਰੀ ਤਰ੍ਹਾਂ ਬਾਜ਼ਿਦ ਦਿਖਾਈ ਦਿੱਤੀ ਤਾਂ ਹਰਸਿਮਰਤ ਬਾਦਲ ਨੇ ਰੋਸ ਵਜੋਂ ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਆਰਡੀਨੈਂਸਾਂ ਨੂੰ ਲੈਕੇ ਅਕਾਲੀ ਦਲ ਕਿਸਾਨਾਂ ਦੇ ਨਾਲ ਖੜਾ ਹੈ ਤੇ ਜਦੋਂ ਤਕ ਆਰਡੀਨੈਂਸ ਵਾਪਸ ਨਹੀਂ ਲਏ ਜਾਂਦੇ ਉਦੋਂ ਤਕ ਕਿਸਾਨਾਂ ਦੇ ਹਰ ਸੰਘਰਸ਼ 'ਚ ਕਿਸਾਨਾਂ ਦੀ ਹਰ ਮਦਦ ਕਰਨ ਲਈ ਤਿਆਰ ਹਨ।


ਫੋਰਡ 'ਤੇ ਸਵਾਰ ਹੋ ਧਰਨੇ 'ਚ ਪਹੁੰਚੇ ਸੁਖਬੀਰ ਬਾਦਲ ਤੇ ਹਰਸਿਮਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ